ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਬੀਤੀ ਮਾਰਚ ਪਿੰਡ ਰਾਮ ਦੀਵਾਲੀ ਮੁਸਲਮਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅਗਨ ਭੇਟ ਕਰਨ ਦੇ ਤਿੰਨ ਦੋਸ਼ੀਆਂ ਨੂੰ ਅੱਜ (25 ਸਤੰਬਰ) ਸਥਾਨਕ ਅਦਾਲਤ ਨੇ 7-7 ਸਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ ਸੁਣਾਇਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਮੌਕੇ ‘ਤੇ ਹੀ ਪਿੰਡ ਵਾਸੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਵਲੋਂ ਫੜੇ ਗਏ ਤਿੰਨ ਦੋਸ਼ੀਆਂ ਸ਼ਮਸ਼ੇਰ ਪੁਤਰ ਲਖਵਿੰਦਰ, ਪ੍ਰੇਮ ਮਸੀਹ ਪੁੱਤਰ ਟੀਟੂ ਅਤੇ ਰਾਜਨ ਮਸੀਹ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 7-7 ਸਾਲ ਦੀ ਸਜ਼ਾ ਤੇ 5-5 ਹਜ਼ਾਰ ਰੁਪਏ ਜ਼ੁਰਮਾਨ ਸੁਣਾਇਆ ਹੈ।