ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ

ਸਿਆਸੀ ਖਬਰਾਂ

ਕਾਰਜਕਾਰੀ ਜਥੇਦਾਰ ਵਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਵਾਲੇ 40 ਆਗੂ ਦੋਸ਼ੀ ਕਰਾਰ

By ਸਿੱਖ ਸਿਆਸਤ ਬਿਊਰੋ

March 31, 2017

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਵੱਖ-ਵੱਖ ਰਾਜਸੀ ਦਲਾਂ ਦੇ 40 ਸਿੱਖ ਆਗੂਆਂ ਨੂੰ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਨੇ ਵੀਰਵਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਆਉਂਦੀ 20 ਅਪ੍ਰੈਲ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਗਿਆ ਹੈ। 2015 ‘ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ‘ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਦੇ ਆਦੇਸ਼ ‘ਤੇ ਇਨ੍ਹਾਂ 40 ਰਾਜਨੀਤਕ ਆਗੂਆਂ, ਜਿਨ੍ਹਾਂ ‘ਚ ਹਾਕਮ ਪਾਰਟੀ ‘ਚ ਇਕ ਕੈਬਨਿਟ ਮੰਤਰੀ ਸਮੇਤ ਕਈ ਜਿੱਤੇ ਤੇ ਹਾਰੇ ਸਿੱਖ ਆਗੂ ਵੀ ਸ਼ਾਮਿਲ ਹਨ, ਵਿਚੋਂ ਕਿਸੇ ਪਾਰਟੀ ਦਾ ਇਕ ਵੀ ਆਗੂ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੋਇਆ।

ਇਸੇ ਦੌਰਾਨ ਕਾਰਜਕਾਰੀ ਜਥੇਦਾਰਾਂ ਨੇ ਸਿੱਖ ਸੰਗਤਾਂ ਤੇ ਸਿੱਖ ਜਥੇਬਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਦੋਸ਼ੀਆਂ ਨੂੰ ਕਿਹੜੀ ਧਾਰਮਿਕ ਸਜ਼ਾ ਲਗਾਈ ਜਾਵੇ, ਇਸ ਸਬੰਧੀ ਉਹ ਆਪਣੇ ਲਿਖਤੀ ਸੁਝਾਅ ਉਨ੍ਹਾਂ ਨੂੰ ਭੇਜਣ। ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ‘ਚ ਇਸ ਮਾਮਲੇ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਕਾਰਜਕਾਰੀ ਜਥੇਦਾਰਾਂ, ਜਿਨ੍ਹਾਂ ‘ਚ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਤੋਂ ਇਲਾਵਾ ਭਾਈ ਮੇਜਰ ਸਿੰਘ ਤੇ ਜਗਮੀਤ ਸਿੰਘ ਸ਼ਾਮਿਲ ਸਨ, ਨੇ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਰਿਪੋਰਟ ‘ਚ ਸ਼ਾਮਿਲ ਸਿੱਖ ਆਗੂਆਂ ਨੂੰ ਬੀਤੀ 15 ਮਾਰਚ ਨੂੰ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਉਹ 30 ਮਾਰਚ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਪਰ ਹਉਮੈ ਵੱਸ ਆਦੇਸ਼ ਨੂੰ ਪਿੱਠ ਦੇ ਕੇ ਉਹ ਪੇਸ਼ ਨਹੀਂ ਹੋਏ, ਜਿਸ ਲਈ ਗੁਰਮਤਿ ਦੀ ਰੌਸ਼ਨੀ ‘ਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਸਬੰਧਤ ਖ਼ਬਰ: ਗਿਆਨੀ ਗੁਰਬਚਨ ਸਿੰਘ ਮੁਤਾਬਕ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ 50 ਸਿਆਸੀ ਆਗੂ; ਕੀਤੇ ਜਾ ਸਕਦੇ ਨੇ ਤਲਬ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: