ਆਮ ਖਬਰਾਂ

ਦਿੱਲੀ ਦੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਵੀ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਹੋਈਆਂ ਰਾਖਵੀਆਂ

June 20, 2016 | By

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਤੇ ਦਾਖਿਲੇ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਜੀ.ਐਸ. ਸਿਸਤਾਨੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਐਸ. ਚੰਡੌਕ ਅਤੇ ਸਟੈਡਿੰਗ ਕਾਉਂਸਿਲ ਜਸਮੀਤ ਸਿੰਘ ਦੀਆਂ ਦਲੀਲਾਂ ਸੁਣਨ ਉਪਰੰਤ ਕਾਲਜ ਵਿਚ 2011 ਤੋਂ ਘਟਗਿਣਤੀ ਅਦਾਰੇ ਵੱਜੋਂ ਦਾਖਿਲਾ ਕਰਨ ’ਤੇ ਲਗੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ।

Jaswinder-Singh-Jolly

ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ (ਫਾਈਲ ਫੋਟੋ)

ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਅੱਜ ਦੇ ਹਾਈਕੋਰਟ ਦੇ ਫੈਸਲੇ ਨੂੰ ਕਾਲਜ ਵਿਚ ਦਾਖਿਲਾ ਲੈਣ ਦੇ ਇੱਛੁਕ ਸਿੱਖ ਬੱਚਿਆਂ ਦੀ ਉਮੀਦਾਂ ਦੇ ਪ੍ਰਵਾਨ ਚੜਨ ਵੱਜੋਂ ਪਰਿਭਾਸ਼ਿਤ ਕੀਤਾ ਹੈ। ਜੌਲੀ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਆਪਣੇ ਚਾਰੋ ਕਾਲਜਾਂ ਵਿਚ ਹੁਣ 50 ਫੀਸਦੀ ਸਿੱਖ ਬੱਚਿਆਂ ਲਈ ਸੀਟਾਂ ਦਾਖਿਲੇ ਸਮੇਂ ਰਾਖਵੀਂ ਰੱਖਣ ਵਿਚ ਕਾਮਯਾਬੀ ਪ੍ਰਾਪਤ ਕਰ ਲਈ ਹੈ। ਜੌਲੀ ਨੇ ਅੱਜ ਦੇ ਫੈਸਲੇ ਨੂੰ ਦਿੱਲੀ ਕਮੇਟੀ ਦੀ ਵੱਡੀ ਜਿੱਤ ਵੀ ਕਰਾਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,