Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

55 ਮੈਂਬਰਾਂ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਰ 4 ਸਾਲ ਬਾਅਦ ਹੁੰਦੀ ਹੈ

55 ਮੈਂਬਰਾਂ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਰ 4 ਸਾਲ ਬਾਅਦ ਹੁੰਦੀ ਹੈ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਚਾਰ ਸਾਲ ਬਾਅਦ ਹੁੰਦੀ ਹੈ। ਦਿੱਲੀ ਕਮੇਟੀ ਦੇ ਮੈਂਬਰਾਂ ਦੀ ਕੁੱਲ ਗਿਣਤੀ 55 ਹੈ। ਇਨ੍ਹਾਂ ਵਿੱਚ 46 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਜਦਕਿ 9 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ।

ਇਨ੍ਹਾਂ 9 ਮੈਂਬਰਾਂ ਵਿੱਚ ਦੋ ਮੈਂਬਰ ਦਿੱਲੀ ਦੇ ਸਿੱਖਾਂ ‘ਚੋਂ ਹੁੰਦੇ ਹਨ, ਇੱਕ ਮੈਂਬਰ ਸ਼੍ਰੋ.ਗੁ.ਪ੍ਰ. ਕਮੇਟੀ ਅੰਮ੍ਰਿਤਸਰ ਦਾ ਹੁੰਦਾ ਹੈ, ਚਾਰ ਮੈਂਬਰ ਅਕਾਲ ਤਖਤ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਪਟਨਾ ਸਾਹਿਬ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਚੁਣ ਕੇ ਭੇਜਿਆ ਜਾਂਦਾ ਹੈ, ਬਾਕੀ ਦੋ ਮੈਂਬਰ ਦਿੱਲੀ ਕਮੇਟੀ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨਾਮਜ਼ਦ ਕੀਤੇ ਜਾਂਦੇ ਹਨ।

dsgmc
ਪ੍ਰਤੀਕਾਤਮਕ ਤਸਵੀਰ

ਕਮੇਟੀ ਦੀ ਐਕਜ਼ੈਕਟਿਵ ਕਮੇਟੀ ਵਿੱਚ 15 ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚ ਕਮੇਟੀ ਦਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਜਾਇੰਟ ਸਕੱਤਰ ਸਮੇਤ 10 ਹੋਰ ਕਮੈਟੀ ਮੈਂਬਰ ਸ਼ਾਮਲ ਹੁੰਦੇ ਹਨ। ਦਿੱਲੀ ਕਮੇਟੀ ਦਾ ਸਾਰਾ ਪ੍ਰਬੰਧ ਸੰਗਤ ਵੱਲੋਂ ਗੁਰਦੁਆਰਿਆਂ ‘ਚ ਕੀਤੇ ਜਾਂਦਾ ਚੜ੍ਹਾਵੇ ਨਾਲ ਚਲਦਾ ਹੈ।

26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਤਕਰੀਬਨ 3 ਲੱਖ 81 ਹਜ਼ਾਰ ਸਿੱਖ ਵੋਟਰ ਹਿੱਸਾ ਲੈਣਗੇ। ਸਭ ਤੋਂ ਘੱਟ 5258 ਵੋਟਰ ਰਾਜਿੰਦਰ ਨਗਰ ਵਾਰਡ ਵਿੱਚ ਹਨ ਤੇ ਸਭ ਤੋਂ ਵੱਧ 10,932 ਵੋਟਰ ਰਾਜੌਰੀ ਗਾਰਡਨ ਵਾਰਡ ਵਿੱਚ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: