Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

57ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਲ੍ਹ

57ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਲ੍ਹ

ਤਲਵੰਡੀ ਸਾਬੋ: ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਅਤੇ ਵਿਰਾਸਤੀ ਜੰਗਜੂ ਕਲਾ ਗੱਤਕੇ ਦੀ ਪ੍ਰਫੁੱਲਤਾ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜ਼ਿ.) ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼ਨਿੱਚਰਵਾਰ 14 ਅਪ੍ਰੈਲ ਨੂੰ ਵਿਸਾਖੀ ਮੌਕੇ ਜਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ 57ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਡਿਪਟੀ ਡਾਇਰੈਕਟਰ ਲੋਕ ਸੰਪਰਕ ਨੇ ਦੱਸਿਆ ਕਿ ਅਕੈਡਮੀ ਵੱਲੋਂ ਆਰੰਭੀ ਵਿਰਸਾ ਸੰਭਾਲ ਲੜੀ ਅਧੀਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ ਚੋਟੀ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਨਿਯਮਾਂਵਲੀ ਅਨੁਸਾਰ ਕਰਵਾਏ ਜਾਣ ਵਾਲੇ ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ 10.00 ਵਜੇ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਰਵਾਇਤੀ ਬਾਣੇ ਵਿੱਚ ਆਪਣੇ ਜੰਗਜੂ ਜਾਹੋ-ਜਲਾਲ ਦਿਖਾਉਣਗੀਆਂ।

ਉਨਾਂ ਕਿਹਾ ਕਿ ਇਸਮਾ ਵੱਲੋਂ ਜਿੱਥੇ ਇਸ ਪੁਰਾਤਨ ਕਲਾ ਨੂੰ ਵਿਰਾਸਤੀ ਗੱਤਕਾ ਮੁਕਾਬਲਿਆਂ ਦੌਰਾਨ ਵਿਰਸੇ ਤੇ ਸੱਭਿਆਚਾਰ ਪੱਖੋਂ ਵਿਕਸਤ ਕੀਤਾ ਜਾ ਰਿਹਾ ਹੈ ਉ¤ਥੇ ਹੀ ਗੱਤਕੇ ਨੂੰ ਮਾਨਤਾਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਕੇ ਇਸ ਦੀ ਮਕਬੂਲੀਅਤ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਗੱਤਕਾ ਪ੍ਰੋਮੋਟਰ ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਮਾਣਮੱਤੀ ਖੇਡ ਗੱਤਕਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੋਰਨਾਂ ਖੇਡਾਂ ਵਾਂਗ ਪ੍ਰਸਿੱਧੀ ਦਿਵਾਈ ਜਾਵੇਗੀ।

ਗਰੇਵਾਲ ਨੇ ਦੱਸਿਆ ਕਿ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ ਹੁਣ ਤੱਕ ਵੱਖ-ਵੱਖ ਥਾਵਾਂ ’ਤੇ 56 ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ ਕਰਵਾਏ ਜਾ ਚੁੱਕੇ ਹਨ ਅਤੇ ਅਜਿਹੇ ਵਿਰਾਸਤੀ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਹਿਤਾਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨ ਜਿਉਣ, ਵਿਰਸੇ ਨਾਲ ਜੋੜਨ ਅਤੇ ਬਾਣੀ-ਬਾਣੇ ਨਾਲ ਜੁੜਨ ਲਈ ਲਾਹੇਵੰਦ ਸਾਬਤ ਹੋਣਗੇ। ਉਨਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਨਾਂ ਵਿਰਸਾ ਸੰਭਾਲ ਮੁਕਾਬਲਿਆਂ ਵਿੱਚ ਹੁੰਮ-ਹੁਮਾ ਕੇ ਪੁੱਜਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: