ਚੰਡੀਗੜ੍ਹ: ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਮੇਂ-ਸਮੇਂ ਸਿਰ ਸਿੱਖ ਸਿਆਸੀ ਕੈਦੀਆਂ (ਬੰਦੀ ਸਿੰਘਾਂ) ਦੀ ਸੂਚੀ ਜਾਰੀ ਕਰਨ ਅਤੇ ਕਈ ਬੰਦੀ ਸਿੰਘਾਂ ਦੇ ਮਾਮਲਿਆਂ ਦੀ ਕਾਨੂੰਨੀ ਪੈਰਵੀ ਕਰਨ ਵਾਲੇ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਸੂਚੀ ਵਿਚ 22 ਉਮਰ ਕੈਦੀ ਬੰਦੀ ਸਿੰਘ ਸਨ ਜਿਨ੍ਹਾਂ ਵਿਚੋਂ ਇਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਵਿਰੁਧ ਭਾਰਤ ਦੇ ਰਾਸ਼ਟਰਪਤੀ ਕੋਲ ਕੀਤੀ ਗਈ ਪਹੁੰਚ ਬਾਰੇ ਫੈਸਲਾ ਅਜੇ ਆਉਣਾ ਬਾਕੀ ਸੀ।
ਖਬਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਹੁਣ ਇਨ੍ਹਾਂ 22 ਬੰਦੀ ਸਿੰਘਾਂ ਵਿਚੋਂ 8 ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਭਾਈ ਬਲਵੰਤ ਸਿੰਘ ਨੂੰ ਦਿੱਤੀ ਗਈ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਬਾਰੇ ਐਲਾਨ ਆਉਂਦੇ ਦਿਨਾਂ ਵਿਚ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਜਿੱਥੇ ਆਮ ਉਮਰ ਕੈਦੀਆਂ ਦੀ ਰਿਹਾਈ ਉਮਰ-ਕੈਦ ਦੀ ਮਿਆਦੀ ਸਜ਼ਾ 14 ਸਾਲ ਪੂਰੀ ਹੋਣ ਉੱਤੇ ਹੋ ਜਾਂਦੀ ਹੈ ਭਾਰਤ ਸਰਕਾਰ ਵੱਲੋਂ ਬੰਦੀ ਸਿੰਘ ਨੂੰ ਇਸ ਮਿਆਦੀ ਕੈਦ ਤੋਂ ਕਿਤੇ ਵੱਧ ਸਜ਼ਾ ਭੁਗਤ ਲੈਣ ਉੱਤੇ ਵੀ ਰਿਹਾਅ ਨਹੀਂ ਸੀ ਕੀਤਾ ਜਾ ਰਿਹਾ।
22 ਉਮਰ ਕੈਦੀ ਬੰਦੀ ਸਿੰਘ ਦੀ ਸੂਚੀ ਵੇਖੋ: