Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

’84 ਸਿੱਖ ਕਤਲੇਆਮ: ਅਸਲਾ ਡੀਲਰ ਵਰਮਾ ਨੂੰ ਕਾਂਗਰਸੀ ਆਗੂ ਟਾਈਟਲਰ ਖਿਲਾਫ ਗਵਾਹੀ ਨਾ ਦੇਣ ਲਈ ਧਮਕੀਆਂ

’84 ਸਿੱਖ ਕਤਲੇਆਮ: ਅਸਲਾ ਡੀਲਰ ਵਰਮਾ ਨੂੰ ਕਾਂਗਰਸੀ ਆਗੂ ਟਾਈਟਲਰ ਖਿਲਾਫ ਗਵਾਹੀ ਨਾ ਦੇਣ ਲਈ ਧਮਕੀਆਂ

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਦੇ ਗਵਾਹ ਅਤੇ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਨੇ ਉਸ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਅਭਿਸ਼ੇਕ ਵਰਮਾ ਨੇ ਪੁਲਿਸ ਨੂੰ ਦੱਸਿਆ ਕਿ ਈ-ਮੇਲ ਰਾਹੀਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਖਿਲਾਫ ਗਵਾਹ ਵਜੋਂ ਉਹ ਆਪਣਾ ਪੋਲੀਗ੍ਰਾਫ ਟੈਸਟ ਜਾਰੀ ਨਾ ਰੱਖੇ। ਵਰਮਾ ਨੇ ਸ਼ੁੱਕਰਵਾਰ ਨੂੰ ਅਦਾਲਤ ‘ਚ ਜਾ ਕੇ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲਾ ਟੈਸਟ) ਦੌਰਾਨ ਫੌਰੈਂਸਿੰਗ ਲੈਬ ਵਲੋਂ ਪੱਖਪਾਤ ਕੀਤੇ ਜਾਣ ਅਤੇ ਜਗਦੀਸ਼ ਟਾਇਟਲਰ ਨੂੰ ਬਚਾਉਣ ਦੀਆਂ ਕਾਰਵਾਈਆਂ ਬਾਰੇ ਦੱਸਿਆ।

ਅਸਲਾ ਡੀਲਰ ਅਭਿਸ਼ੇਕ ਵਰਮਾ, 1984 ਸਿੱਖ ਕਤਲੇਆਮ ਦਾ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ
ਅਸਲਾ ਡੀਲਰ ਅਭਿਸ਼ੇਕ ਵਰਮਾ, 1984 ਸਿੱਖ ਕਤਲੇਆਮ ਦਾ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ

ਦੱਖਣੀ ਦਿੱਲੀ ਦੇ ਮਹਿਰੋਲੀ ਪੁਲਿਸ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ ‘ਚ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਕੰਪਨੀ ਦੇ ਈ-ਮੇਲ ਪਤੇ ‘ਤੇ ਉਸ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ, ਜਿਸ ‘ਚ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ ਅਤੇ ਉਸ ਨੂੰ ਜਗਦੀਸ਼ ਟਾਇਟਲਰ ਖਿਲਾਫ਼ ਪੋਲੀਗ੍ਰਾਫ ਟੈਸਟ ਜਾਰੀ ਨਾ ਰੱਖਣ ਲਈ ਕਿਹਾ ਗਿਆ ਹੈ। ਪੁਲਿਸ ਨੇ ਉਸ ਦੀ ਸ਼ਿਕਾਇਤ ‘ਤੇ ਧਾਰਾ 507 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਣੇ ਭਾਰਤ ਦੇ ਹੋਰ ਸ਼ਹਿਰਾਂ ‘ਚ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਸਰਪ੍ਰਸਤੀ ਹੇਠ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। 33 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਸਗੋਂ ਕਤਲੇਆਮ ਦੇ ਜ਼ਿੰਮੇਵਾਰ ਦੋਸ਼ੀ ਸੱਤਾ ਵਿਚ ਆਪਣੀ ਪਹੁੰਚ ਸਦਕਾ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ। ਇਸ ਦੌਰਾਨ ਸਰਕਾਰ ਭਾਵੇਂ ਕਾਂਗਰਸ, ਬਾਦਲ-ਭਾਜਪਾ ਜਾਂ ਤੀਜਾ ਮੋਰਚਾ (ਜਨਤਾ ਦਲ, ਕਮਿਊਨਿਸਟਾਂ) ਆਦਿ ਕਿਸੇ ਵੀ ਸਿਆਸੀ ਦਲ ਦੀ ਰਹੀ ਹੋਵੇ।

ਸਬੰਧਤ ਖ਼ਬਰ:

1984 ਸਿੱਖ ਕਤਲੇਆਮ: ਦਿੱਲੀ ਕਮੇਟੀ ਨੇ ਕੇਜਰੀਵਾਲ ‘ਤੇ ਜਗਦੀਸ਼ ਟਾਈਟਲਰ ਨੂੰ ਬਚਾਉਣ ਦੇ ਲਾਏ ਦੋਸ਼ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: