Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

880 ਕਿਲੋਮੀਟਰ ਲੰਮੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਰਾਜ ਮਾਰਗ ਵਜੋਂ ਦਿੱਤੀ ਮਨਜ਼ੂਰੀ

880 ਕਿਲੋਮੀਟਰ ਲੰਮੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਰਾਜ ਮਾਰਗ ਵਜੋਂ ਦਿੱਤੀ ਮਨਜ਼ੂਰੀ

ਗੁਰੂ ਗੋਬਿੰਦ ਸਿੰਘ ਮਾਰਗ
ਗੁਰੂ ਗੋਬਿੰਦ ਸਿੰਘ ਮਾਰਗ

ਨਵੀ ਦਿੱਲੀ (30 ਨਵੰਬਰ, 2015): ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸਟਰ) ਤੱਕ ਦੇ 3080.47 ਕਿਲੋਮੀਟਰ ਲੰਬੇ ਮਾਰਗ ਵਿੱਚੋਂ 880 ਕਿਲੋਮੀਟਰ ਲੰਮੇ ਰਸਤੇ ਨੂੰ ਕੌਮੀ ਰਾਜ ਮਾਰਗ ਵਜੋਂ ਮਨਜ਼ੂਰੀ ਦਿੱਤੀ ਤੇ ਬਾਕੀ ਦੇ ਰਸਤੇ ਨੂੰ ਵੀ ਮਨਜ਼ੂਰੀ ਦਾ ਭਰੋਸਾ ਦਿੱਤਾ ।

ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇਣ ਨੂੰ ਕੇਂਦਰੀ ਸੜਕੀ, ਤੇ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅੱਜ ਹਰੀ ਝੰਡੀ ਦੇ ਦਿੱਤੀ ।

ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿਚ ਨਿਤੀਨ ਗਡਕਰੀ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ (ਮਹਾਰਾਸ਼ਟਰ) ਦੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਮਾਰਗ ਐਲਾਨਿਆ ਜਾਵੇ ।

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਕੁੱਲ 3080.47 ਕਿਲੋਮੀਟਰ ਵਿਚੋ 1469 ਕਿਲੋਮੀਟਰ ਨੂੰ ਪਹਿਲਾਂ ਹੀ ਕੌਮੀ ਰਾਜ ਮਾਰਗ ਐਲਾਨੀਆ ਜਾ ਚੁੱਕਾ ਹੈ । ਇਸ ਮੰਗ ਨੂੰ ਮੰਨਦੇ ਹੋਏ ਗੁਰੂ ਗੋਬਿੰਦ ਸਿੰਘ ਮਾਰਗ ਦੇ 880 ਕਿਲੋਮੀਟਰ ਲੰਮੇ ਰਸਤੇ ਨੂੰ ਕੌਮੀ ਰਾਜ ਮਾਰਗ ਵਜੋਂ ਮਨਜ਼ੂਰੀ ਦਿੱਤੀ ਤੇ ਬਾਕੀ ਦੇ ਰਸਤੇ ਨੂੰ ਵੀ ਮਨਜ਼ੂਰੀ ਦਾ ਭਰੋਸਾ ਦਿੱਤਾ ।

ਉਪ ਮੁੱਖ ਮੰਤਰੀ ਨੇ ਚੰਡੀਗੜ੍ਹ-ਖਰੜ-ਲੁਧਿਆਣਾ ਕੌਮੀ ਮਾਰਗ-95 ਨੂੰ ਚਾਰ ਤੇ ਛੇ ਮਾਰਗੀ ਬਣਾਉਣ ਲਈ ਸਹਿਮਤੀ ਦੇਣ ਦੀ ਵੀ ਕੀਤੀ ਮੰਗ ਕੀਤੀ । ਇਸ ਮੰਗ ਨੂੰ ਮੰਨਦੇ ਹੋਏ ਕਾੇਦਰੀ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਇੱਕ ਮਹੀਨੇ ਦੇ ਅੰਦਰ ਮਨਜ਼ੂਰੀ ਦੇਣ ਨੂੰ ਹਰੀ ਝੰਡੀ ਦੇ ਦਿੱਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: