Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

9 ਮੰਤਰੀਆਂ ਸਣੇ ਅਮਰਿੰਦਰ ਨੇ ਸੰਭਾਲੀ ਪੰਜਾਬ ਦੀ ਸੱਤਾ; ਮਨਪ੍ਰੀਤ ਬਾਦਲ ਬਣੇ ਵਿੱਤ ਮੰਤਰੀ

9 ਮੰਤਰੀਆਂ ਸਣੇ ਅਮਰਿੰਦਰ ਨੇ ਸੰਭਾਲੀ ਪੰਜਾਬ ਦੀ ਸੱਤਾ; ਮਨਪ੍ਰੀਤ ਬਾਦਲ ਬਣੇ ਵਿੱਤ ਮੰਤਰੀ

ਚੰਡੀਗੜ੍ਹ: ਕਾਂਗਰਸ ਵਿਧਾਇਕ ਦਲ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ (16 ਮਾਰਚ) ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਉਨ੍ਹਾਂ ਨਾਲ ਦੋ ਰਾਜ ਮੰਤਰੀਆਂ ਸਣੇ ਨੌਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।

ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਸਹੁੰ ਚੁੱਕਦੇ ਹੋਏ (ਉੱਪਰੋਂ ਖੱਬਿਓਂ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਚਰਨਜੀਤ ਸਿੰਘ ਚੰਨੀ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ
ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਸਹੁੰ ਚੁੱਕਦੇ ਹੋਏ (ਉੱਪਰੋਂ ਖੱਬਿਓਂ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਚਰਨਜੀਤ ਸਿੰਘ ਚੰਨੀ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ

ਕੈਪਟਨ ਅਮਰਿੰਦਰ ਸਿੰਘ ਸਵਾ ਦਸ ਵਜੇ ਫ਼ੌਜੀ ਮੈਡਲਾਂ ਨਾਲ ਸਜੀ ਕਾਲੀ ਵਾਸਕਟ ਪਾ ਕੇ ਸਮਾਗਮ ਵਿੱਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ ਆਏ। ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ 10:17 ਵਜੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਵਾਇਆ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਪਹਿਲਾਂ ਸਹੁੰ ਚੁੱਕਣ ਦਾ ਸੱਦਾ ਦਿੱਤਾ। ਕੈਪਟਨ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ, ਬਾਅਦ ‘ਚ ਸਾਬਕਾ ਮੰਤਰੀ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬ੍ਰਹਮ ਮਹਿੰਦਰਾ ਨੇ ਦੂਜੇ ਸਥਾਨ ’ਤੇ ਪੰਜਾਬੀ ਵਿੱਚ ਸਹੁੰ ਚੁੱਕੀ। ਉਹ ਸਹੁੰ ਚੁਕਦੇ ਸਮੇਂ ਅਟਕ ਗਏ ਤੇ ਫਿਰ ਐਨਕ ਲਾ ਕੇ ਸਹੁੰ ਚੁੱਕੀ। ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ’ਚ ਸਹੁੰ ਚੁੱਕੀ। ਸਿੱਧੂ ਤੋਂ ਬਾਅਦ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਵੀ ਪੰਜਾਬੀ ਵਿੱਚ ਸਹੁੰ ਚੁੱਕੀ।

ਇਨ੍ਹਾਂ ਤੋਂ ਅਲਾਵਾ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ, ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ, ਜਦਕਿ ਰਾਣਾ ਗੁਰਜੀਤ ਸਿੰਘ ਨੇ ਅੰਗਰੇਜ਼ੀ ਵਿੱਚ ਅਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ ਨੇ ਹਿੰਦੀ ਵਿੱਚ ਅਤੇ ਮਲੇਰਕੋਟਲਾ ਤੋਂ ਵਿਧਾਇਕਾ ਰਜ਼ੀਆ ਸੁਲਤਾਨਾ ਨੇ ਪੰਜਾਬੀ ਵਿੱਚ ਰਾਜ ਮੰਤਰੀਆਂ ਵਜੋਂ ਸਹੁੰ ਚੁੱਕੀ। ਕੈਪਟਨ ਨੇ ਕਿਹਾ ਕੁਝ ਸੀਨੀਅਰ ਕਾਂਗਰਸ ਆਗੂਆਂ ਨੂੰ ਜਲਦੀ ਹੀ ਵਜ਼ਾਰਤ ਵਿੱਚ ਵਾਧਾ ਕਰਕੇ ਸ਼ਾਮਲ ਕਰਨਗੇ।

ਸਹੁੰ ਚੁੱਕ ਸਮਾਗਮ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਰਾਜਸਥਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਕ੍ਰਮਵਾਰ ਅਸ਼ੋਕ ਗਹਿਲੋਤ ਤੇ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ, ਅੰਬਿਕਾ ਸੋਨੀ, ਕਪਿਲ ਸਿੱਬਲ, ਆਨੰਦ ਸ਼ਰਮਾ, ਪਵਨ ਕੁਮਾਰ ਬਾਂਸਲ, ਆਸ਼ਾ ਕੁਮਾਰੀ, ਸਚਿਨ ਪਾਇਲਟ, ਹਰੀਸ਼ ਚੌਧਰੀ, ਅਸ਼ਵਨੀ ਕੁਮਾਰ, ਰਾਜ ਬੱਬਰ, ਅਸ਼ੋਕ ਤੰਵਰ, ਲੋਕ ਸਭਾ ਮੈਂਬਰ ਰਵਨੀਤ ਬਿੱਟੂ ਤੇ ਪ੍ਰਤਾਪ ਸਿੰਘ ਬਾਜਵਾ, ਬਲਵੰਤ ਸਿੰਘ ਰਾਮੂਵਾਲੀਆ ਸਮਾਜਵਾਦੀ ਪਾਰਟੀ ਦੇ ਪ੍ਰਤੀਨਿਧ ਵਜੋਂ, ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਵਿਸ਼ੇਸ਼ ਵਿਅਕਤੀਆਂ ਲਈ ਬਣਾਈ ਸਟੇਜ ’ਤੇ ਪਹਿਲੀ ਕਤਾਰ ਬੈਠੇ ਹੋਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: