July 30, 2015 | By ਸਿੱਖ ਸਿਆਸਤ ਬਿਊਰੋ
ਨਾਗਪੁਰ, ਮਹਾਰਾਸ਼ਟਰ (30 ਜੁਲਾਈ, 2015): ਮੁਬੰਈ ਵਿੱਚ 1993 ਦੇ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਅੱਜ ਲਗਭਗ ਸਾਢੇ ਛੇ ਵਜੇ ਦੇ ਕਰੀਬ ਨਾਗਪੁਰ ਸੈਠਰਲ ਜੇਲ ਵਿੱਚ ਫਾਂਸੀ ਦੇ ਦਿੱਤੀ ਗਈ ਹੈ।ਕੱਲ ਭਾਰਤੀ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖ ਦਿੱਤਾ ਸੀ।
ਭਾਰਤੀ ਰਾਸ਼ਟਰਪਤੀ ਨੇ ਵੀ ਘਰੇਲੂ ਮੰਤਰਾਲੇ ਦੀ ਰਿਪੋਰਟ ਤੋਂ ਬਾਅਦ ਉਸਦੀ ਨਜ਼ਰਸ਼ਾਨੀ ਅਪੀਲ ਰੱਦ ਕਰ ਦਿੱਤੀ ਸੀ।ਇਸਦੇ ਨਾਲ ਹੀ ਕੋਰਟ ਨੇ ਉਸਦੀ ਨਜ਼ਰਸ਼ਾਨੀ ਪਟੀਸ਼ਨ ‘ਤੇ ਦੁਬਾਰਾ ਸੁਣਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਯਾਕੂਬ ਮੇਮਨ ਨੂੰ ਇੱਕ ਟਾਡਾ ਅਦਾਲਤ ਨੇ 2007 ਵਿੱਚ 1993 ਨੂੰ ਬੰਬਈ ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।
ਭਾਰਤ ਵਿੱਚ ਇਸਤੋਂ ਪਹਿਲਾਂ ਅਫ਼ਜ਼ਲ ਗੁਰੂ ਨੂੰ 9 ਫਰਵਰੀ 2013 ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦਿੱਤੀ ਗਈ ਸੀ।
Related Topics: Death Penality, Death Sentence in India