ਸਿੱਖ ਖਬਰਾਂ

ਬਾਦਲ ਦਲ ਦੀ ਹਾਈ ਪਾਵਰ ਕੋਰ ਕਮੇਟੀ ਅਮਰੀਕਾ ਦੇ ਚੇਅਰਮੈਨ ਸਮੇਤ ਦੋ ਹੋਰ ਸ਼੍ਰੋਮਣੀ ਕਮੇਟੀ ਮੈਬਰਾਂ ਨੇ ਦਿੱਤੇ ਅਸਤੀਫੇ

October 18, 2015 | By

ਨਵਾਂਸ਼ਹਿਰ (17 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਰ ਹੀਆਂ ਘਟਨਾਵਾਂ ਅਤੇ ਬਾਦਲ ਦਰਕਾਰ ਦੀ ਪੁਲਿਸ ਦੁਅਰਾ ਸ਼ਾਂਤਮਈ ਸਿੱਖਾਂ ‘ਤੇ ਜ਼ੁਲਮ ਕਰਨ ਅਤੇ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੇ ਆਗੂਆਂ ਵੱਲੋਂ ਅਸਤੀਪਾ ਦੇਣ ਦੇ ਰੁਝਾਨ ਦੇ ਚੱਲਦਿਆਂ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ।

ਮਹਿੰਦਰ ਸਿੰਘ ਹੁਸੈਨਪੁਰ

ਮਹਿੰਦਰ ਸਿੰਘ ਹੁਸੈਨਪੁਰ

ਜਥੇਦਾਰ ਹੁਸੈਨਪੁਰ ਨੇ ਅਮਰੀਕਾ ਤੋਂ ਭੇਜੇ ਆਪਣੇ ਅਸਤੀਫ਼ੇ ‘ਚ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ-ਥਾਂ ਹੋ ਰਹੀ ਬੇ-ਅਦਬੀ ਦੀ ਅਕਾਲੀ ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ । ਅਜਿਹੇ ਨਾਜ਼ੁਕ ਸਮੇਂ ‘ਚ ਸ੍ਰੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਫ਼ਰਜ਼ ਬਣਦਾ ਸੀ ਕਿ ਉਹ ਕੌਮ ਦੀ ਅਗਵਾਈ ਕਰਦੇ । ਪਰ ਉਹ ਅਜਿਹਾ ਨਹੀਂ ਕਰ ਸਕੇ ।

ਸ਼ੋ੍ਰਮਣੀ ਕਮੇਟੀ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾ ਸਕੀ । ਇਸ ਕਰਕੇ ਮੈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਦਲ (ਬ) ਤੋਂ ਅਸਤੀਫ਼ਾ ਦੇ ਕੇ ਸਿੱਖ ਕੌਮ ਤੇ ਗੁਰੂ ਘਰ ਨੂੰ ਸਮਰਪਿਤ ਹੋ ਰਿਹਾ ਹੈ ।

ਬੀਬੀ ਮੁਖ਼ਤਿਆਰ ਕੌਰ

ਬੀਬੀ ਮੁਖ਼ਤਿਆਰ ਕੌਰ

ਸ਼੍ਰੋਮਣੀ ਕਮੇਟੀ ਦੇ ਹਲਕਾ ਮੂਣਕ ਤੋਂ ਇੱਕ ਹੋਰ ਕਮੇਟੀ ਮੈਂਬਰ ਮੁਖ਼ਤਿਆਰ ਕੌਰ ਨੇ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਦੇ ਰੋਸ ‘ਚ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਕਿਹਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸੰਬੰਧੀ ਲਗਾਤਾਰ ਹੋ ਰਹੀਆਂ ਘਟਨਾਵਾਂ ਬਹੁਤ ਹੀ ਦੁਖਦਾਇਕ ਹਨ, ਇਸ ਲਈ ਉਹ ਦੁਖੀ ਹੋ ਕੇ ਉਹ ਐਸ.ਜੀ.ਪੀ.ਸੀ. ਮੈਂਬਰੀ ਤੋਂ ਆਪਣਾ ਅਸਤੀਫ਼ਾ ਦੇ ਰਹੀ ਹੈ ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਥ ਸਾਹਮਣੇ ਉਨ੍ਹਾਂ ਲਈ ਇਹ ਮੈਂਬਰੀ ਕੁੱਝ ਵੀ ਮਾਇਨੇ ਨਹੀਂ ਰੱਖਦੀ । ਇਸ ਮੌਕੇ ਬੀਬੀ ਮੁਖ਼ਤਿਆਰ ਕੌਰ ਦੇ ਪਤੀ ਗਿਆਨੀ ਨਿਰੰਜਣ ਸਿੰਘ ਭੁਟਾਲ ਜੋ ਕਿ ਬਾਦਲ ਦਲ ਵੱਲੋਂ ਹਲਕਾ ਲਹਿਰਾਗਾਗਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਵੀ ਮੌਜੂਦ ਸਨ ।

ਜਸਪ੍ਰੀਤ ਸਿੰਘ ਅਟਾਰਨੀ

ਜਸਪ੍ਰੀਤ ਸਿੰਘ ਅਟਾਰਨੀ

ਅਮਰੀਕਾ ਤੋਂ ਬਾਦਲ ਦਲ ਦੀ ਹਾਈ ਪਾਵਰ ਕੋਰ ਕਮੇਟੀ ਦੇ ਜਸਪ੍ਰੀਤ ਸਿੰਘ ਅਟਾਰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ‘ਚ ਦੱਸਿਆ ਕਿ ਇਹ ਅਸਤੀਫਾ ਉਨ੍ਹਾਂ ਆਪਣੀ ਜਮੀਰ ਅਤੇ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਲੈ ਕੇ ਦਿੱਤਾ ਗਿਆ ਹੈ ।

ਉਨ੍ਹਾਂ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੂੰ ਵੀ ਭੇਜ ਦਿੱਤੀ ਹੈ । ਉਨ੍ਹਾਂ ਪੁਲਿਸ ਦੀਆਂ ਗੋਲੀਆਂ ਨਾਲ ਮਰਨ ਵਾਲੇ ਦੋ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ 5-5 ਲੱਖ ਰੁਪਏ ਦੀ ਮਦਦ ਆਪਣੀ ਜੇਬ ‘ਚੋਂ ਕਰਨਗੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,