ਸਿਆਸੀ ਖਬਰਾਂ » ਸਿੱਖ ਖਬਰਾਂ

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਘਰ ਪਹੁੰਚੇ ਸੁਖਬੀਰ ਬਾਦਲ

November 18, 2015 | By

ਫਰੀਦਕੋਟ ( 17 ਨਵੰਬਰ, 2015): ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਿੰਡ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਆਖਰ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪਹੁੰਚ ਗਏ ਹਨ।

ਸੁਖਬੀਰ ਬਾਦਲ ਸ਼ਹੀਦ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲਦੇ ਹੋਏ

ਸੁਖਬੀਰ ਬਾਦਲ ਸ਼ਹੀਦ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲਦੇ ਹੋਏ

ਅੁੱਪ ਮੁੱਖ ਮੰਤਰੀ ਨੇ ਦੋਹਾਂ ਸ਼ਹੀਦ ਨੌਜਵਾਨਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਜ਼ਖਮੀ ਹੋਏ ਅੰਗਰੇਜ਼ ਸਿੰਘ ਨੂੰ ਇਕ ਲੱਖ ਦੀ ਵਿਤੀ ਸਹਾਇਤੀ ਦੇਣ ਦਾ ਐਲਾਨ ਕੀਤਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕ ਗੁਰਜੀਤ ਸਿੰਘ ਦੇ ਨਾਮ ‘ਤੇ ਪਿੰਡ ਵਿਚ 60 ਲੱਖ ਦੀ ਲਾਗਤ ਨਾਲ ਇਕ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ।

ਇਸਤੋਂ ਪਹਿਲਾਂ ਕੱਲ ਕੋਟਕਪੂਰਾ ਤੋਂ ਐਮ.ਐਲ.ਏ ਮਨਤਾਰ ਸਿੰਘ ਬਰਾੜ ਅਤੇ ਉਨ੍ਹਾਂ ਨਾਲ ਬਾਦਲ ਦਲ ਦੇ ਇੱਕ ਮੁੱਖ ਆਗੂ ਅਤੇ ਸ੍ਰੋਮਣੀ ਕਮੇਟੀ ਮੈਂਬਰ ਵੀ ਸਨ ਮਿਲਣ ਲਈ ਪਹੁੰਚੇ ਸਨ।ਇਨ੍ਹਾਂ ਨੁਮਾਇੰਦਿਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨੀ ਗਈ 10-10 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।

ਪਿੰਡ ਸਰਾਵਾਂ ’ਚ ਰੋਸ ਪ੍ਰਗਟਾਉਣ ਲਈ ਕਾਲੇ ਝੰਡੇ ਲਈ ਬੈਠੇ ਲੋਕਾਂ ਨੂੰ ਪੁਲੀਸ ਨੇ ਉਪ ਮੁੱਖ ਮੰਤਰੀ ਦੀ ਆਮਦ ਤੋਂ ਕੁਝ ਸਮਾਂ ਪਹਿਲਾਂ ਹਿਰਾਸਤ ਵਿੱਚ ਲੈ ਲਿਆ। ਪਿੰਡ ਦੇ ਲੋਕਾਂ ਨੇ ਸੱਤਾਧਾਰੀ ਪਾਰਟੀ ਖਿਲਾਫ ਆਪਣਣਾ ਰੋਸ ਪ੍ਰਗਟਾਉਣ ਲਈ ਅਪਣੇ ਕੋਠਿਆਂ ‘ਤੇ ਕਾਲੇ ਝੰਡੇ ਲਾ ਦਿੱਤੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,