ਸਿੱਖ ਖਬਰਾਂ

ਭਾਈ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਵਲੋਂ 17 ਜੁਲਾਈ ਨੂੰ ਰੋਸ ਮਾਰਚ ਕੱਢਣ ਦਾ ਐਲਾਨ

July 12, 2016 | By

ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਵਲੋਂ ਭਗਤਾ ਭਾਈਕਾ ਤੋਂ ਬਰਗਾੜੀ ਤਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। 17 ਜੁਲਾਈ ਨੂੰ ਕੱਢੇ ਜਾਣ ਵਾਲੇ ਇਸ ਰੋਸ ਮਾਰਚ ਵਿਚ ਉਨ੍ਹਾਂ ਨੇ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ੍ਹ ਕੇ ਆਉਣ ਲਈ ਕਿਹਾ ਹੈ।

ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਧਿਆਨ ਸਿੰਘ ਮੰਡ ਭਾਈ ਬਲਜੀਤ ਸਿੰਘ ਦਾਦੂਵਾਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਧਿਆਨ ਸਿੰਘ ਮੰਡ ਭਾਈ ਬਲਜੀਤ ਸਿੰਘ ਦਾਦੂਵਾਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲਿਆਂ ਕੋਲੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਜਾਣਕਾਰੀ ਮਿਲ ਸਕਦੀ ਹੈ ਅਤੇ ਪੁਲਿਸ ਨੂੰ ਉਨ੍ਹਾਂ ਤਿੰਨਾਂ ਦੋਸ਼ੀਆਂ ਕੋਲੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਪੁੱਛਣਾ ਚਾਹੀਦਾ ਹੈ। ਆਗੂਆਂ ਨੇ ਦੱਸਿਆ ਕਿ ਕਾਰਾਂ ਅਤੇ ਮੋਟਰਸਾਈਕਲਾਂ ‘ਤੇ ਸਵਾਰ ਸਿੰਘਾਂ ਦਾ ਇਹ ਕਾਫਲਾ ਭਗਤਾ ਭਾਈਕਾ ਤੋਂ ਫਰੀਦਕੋਟ ਦੇ ਬਰਗਾੜੀ ਤਕ ਜਾਏਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,