ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਰੋਸ ਮਾਰਚ ਨਾ ਤਾਂ ਗੈਰਕਾਨੂੰਨੀ ਸੀ, ਨਾ ਹੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਕੋਈ ਖ਼ਤਰਾ ਸੀ:ਪੰਥਕ ਆਗੂ

July 18, 2016 | By

ਤਰਨ ਤਾਰਨ: ਭਾਈ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਜਾ ਰਹੀ ਲਗਾਤਾਰ ਬੇਅਦਬੀ ਦੇ ਰੋਸ ‘ਚ ਅਤੇ ਸਰਕਾਰ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਦੇ ਸਬੰਧ ‘ਚ ਭਗਤਾ ਭਾਈ ਤੋਂ ਬਰਗਾੜੀ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਣਾ ਸੀ। ਜਿਸ ਨੂੰ ਅਸਫ਼ਲ ਕਰਨ ਲਈ ਬਾਦਲ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਨੇ 300 ਤੋਂ ਵੱਧ ਪੰਥਕ ਆਗੂਆਂ ਨੂੰ ਤੜਕਸਾਰ ਘਰਾਂ ‘ਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਸੀ।

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਈ ਸਿਕੰਦਰ ਸਿੰਘ ਵਰਾਣਾ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਈ ਸਿਕੰਦਰ ਸਿੰਘ ਵਰਾਣਾ

ਇਸ ਸਬੰਧ ‘ਚ ਪ੍ਰੈੱਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਾਈ ਸਿਕੰਦਰ ਸਿੰਘ ਵਰਾਣਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਦੋਸ਼ੀਅਾਂ ਨੂੰ ਸਜਾ ਮਿਲੇ। ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਅਾਂ ਨੂੰ ਤਾਂ ਫੜਿਅਾ ਨਹੀਂ ਪਰ ਰੋਸ ਜਤਾ ਰਹੀਅਾਂ ਸੰਗਤਾਂ ਨੂੰ ਅਤੇ ਸਿੰਘਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਚ ਡੱਕਿਅਾ ਜਾ ਰਿਹਾ ਹੈ।

ਭਾੲੀ ਰਣਜੀਤ ਸਿੰਘ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਹਾਊਸ ਅਰੈਸਟ ਕਰਕੇ ਸਰਕਾਰ ਸਾਡੀ ਕੌਮੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਹਨਾਂ ਕਿਹਾ ਕਿ ਇਹ ਰੋਸ ਮਾਰਚ ਨਾ ਤਾਂ ਗੈਰ ਕਾਨੂੰਨੀ ਸੀ ਅਤੇ ਨਾ ਹੀ ਉਸ ਦੇ ਨਾਲ ਸੂਬੇ ਦੀ ਅਮਨ ਸ਼ਾਂਤੀ ਅਤੇ ਭਾੲੀਚਾਰਕ ਸਾਂਝ ਨੂੰ ਕੋੲੀ ਖ਼ਤਰਾ ਸੀ। ਉਹਨਾਂ ਕਿਹਾ ਪਰ ਬਾਦਲ ਸਰਕਾਰ ਤਾਂ ਹੁਣ ਸਿੱਖਾਂ ਨੂੰ ਤੰਗ ਕਰਕੇ ਆਪਣੇ ਆਕਾ ਮੋਦੀ ਅਤੇ ਆਰ.ਐਸ.ਐਸ. ਨੂੰ ਖੁਸ਼ ਕਰ ਰਹੀ ਹੈ ਪਰ ਜਾਗਦੀ ਜ਼ਮੀਰ ਵਾਲੇ ਸਿੱਖ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਚਾਹੇ ਸਰਕਾਰਾਂ ਜਿੰਨਾ ਮਰਜ਼ੀ ਜ਼ੁਲਮ ਅਤੇ ਧੱਕੇਸ਼ਾਹੀ ਕਰ ਲੈਣ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਮਾਨ, ਜ਼ਿਲ੍ਹਾ ਮੀਤ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਗੁਰਜੰਟ ਸਿੰਘ ਬਹਾਦਰ ਨਗਰ, ਭਾੲੀ ਬਲਜੀਤ ਸਿੰਘ ਪੱਟੀ, ਭਾੲੀ ਮਨਜੀਤ ਸਿੰਘ ਮਾਨ, ਭਾੲੀ ਵਿਰਸਾ ਸਿੰਘ ਅਾਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,