ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਖ਼ਾਲਿਸਤਾਨ ਪੱਖੀ ਅਤੇ ਆਈ.ਐਸ.ਆਈ. ‘ਆਪ’ ਦੀ ਹਮਾਇਤ ਕਰ ਰਹੇ ਹਨ: ਮਜੀਠੀਆ

August 5, 2016 | By

ਜਲੰਧਰ: ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਖ਼ਾਲਿਸਤਾਨੀਆਂ ਤੇ ਆਈ.ਐਸ.ਆਈ. ਵੱਲੋਂ ਇਸ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ। ਉਹ ਵੀਰਵਾਰ ਨੂੰ ਇਥੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਏਜੰਡਾ ਹੀ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ’ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ’ਚ ‘ਆਪ’ ਦੀ ਸ਼ਮੂਲੀਅਤ ਤਾਂ ਸਾਹਮਣੇ ਆ ਹੀ ਚੁੱਕੀ ਹੈ। ਜੇਕਰ ਕੇਂਦਰੀ ਏਜੰਸੀ ਡੂੰਘਾਈ ਨਾਲ ਜਾਂਚ ਕਰੇ ਤਾਂ ਹੋਰ ਬਹੁਤ ਕੁਝ ਸਾਹਮਣੇ ਆ ਸਕਦਾ ਹੈ।

ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ, ਅਰਵਿੰਦ ਕੇਜਰੀਵਾਲ (ਫਾਈਲ ਫੋਟੋ)

ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ, ਅਰਵਿੰਦ ਕੇਜਰੀਵਾਲ (ਫਾਈਲ ਫੋਟੋ)

ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਏਜੰਸੀਆਂ ‘ਆਪ’ ਨੂੰ ਮਿਲ ਰਹੇ ਫੰਡਾਂ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਭੂਮਿਕਾ ਬਾਰੇ ਜਾਂਚ ਕਰਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀ ‘ਮਾਰੋ ਤੇ ਭੱਜੋ’ ਵਾਲੀ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਹੁੰਗਾਰਾ ਭਰਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚੇ ਹਨ ਤਾਂ ਕੇਸ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਆਗੂ ਆਸ਼ੀਸ਼ ਖੇਤਾਨ ਬਿਮਾਰੀ ਦਾ ਬਹਾਨਾ ਬਣਾ ਕੇ ਕੇਸ ਦੀ ਪੇਸ਼ੀ ਤੋਂ ਬਚੇ, ਜਿਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਚ ਤੋਂ ਦੂਰ ਹਨ।

ਧੰਨਵਾਦ ਸਹਿਤ: ਪੰਜਾਬੀ ਟ੍ਰਿਬਿਊਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,