ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਸੰਘ ਨੇ ਬਾਦਲ ਨੂੰ ਘੂਰਿਆ, ਕਿਹਾ 80 ਦੇ ਦਹਾਕੇ ‘ਚ ਅਜਿਹੀਆਂ ਘਟਨਾਵਾਂ ਨਾਲ ਹੀ ਹਾਲਾਤ ਵਿਗੜੇ ਸਨ

August 8, 2016 | By

ਨਵੀਂ ਦਿੱਲੀ: ਪੰਜਾਬ ਦੀ ਸੱਤਾ ਵਿਚ ਭਾਈਵਾਲ ਅਕਾਲੀ ਦਲ ਨੂੰ ਸਖ਼ਤ ਸੁਨੇਹਾ ਦਿੰਦਿਆਂ ਭਾਜਪਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਰਐਸਐਸ ਦੇ ਸੀਨੀਅਰ ਆਗੂ ਬ੍ਰਿਗੇਡੀਅਰ (ਰਿਟਾ.) ਜਗਦੀਸ਼ ਗਗਨੇਜਾ ’ਤੇ ਹੋਏ ਹਮਲੇ ਨੂੰ ‘ਬੇਹੱਦ ਗੰਭੀਰਤਾ’ ਨਾਲ ਲੈਣ ਲਈ ਕਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਰਐਸਐਸ ਵਰਗੀ ‘ਸਮਾਜਿਕ ਜਥੇਬੰਦੀ’ ਦੇ ਆਗੂ ’ਤੇ ਹਮਲਾ ਸਮਾਜ-ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੀਤਾ ਗਿਆ ਹੋ ਸਕਦਾ ਹੈ।

ਭਾਜਪਾ ਦੇ ਰਾਜ ਸਭਾ ਮੈਂਬਰ; ਸ਼ਵੇਤ ਮਲਿਕ (ਫਾਈਲ ਫੋਟੋ)

ਭਾਜਪਾ ਦੇ ਰਾਜ ਸਭਾ ਮੈਂਬਰ; ਸ਼ਵੇਤ ਮਲਿਕ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰਦਾਤ ਨਹੀਂ ਬਲਕਿ ਕੁਝ ਸਮਾਂ ਪਹਿਲਾਂ ਲੁਧਿਆਣਾ ’ਚ ਆਰਐਸਐਸ ਸ਼ਾਖਾ ਦੇ ਬਾਹਰ ਗੋਲੀਬਾਰੀ ਹੋਈ ਸੀ। ਮਲਿਕ ਮੁਤਾਬਕ 1980 ਵਿਚ ਪੰਜਾਬ ’ਚ ਹਾਲਾਤ ਖਰਾਬ ਹੋਣ ਹੋਣ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀਆਂ ਵਾਰਦਾਤਾਂ ਹੋਈਆਂ ਸਨ। ਉਨ੍ਹਾਂ ਕਿਹਾ, ‘1980 ਵਿਚ ਅਤਿਵਾਦ ਅਜਿਹੀਆਂ ਵਾਰਦਾਤਾਂ ਨਾਲ ਸ਼ੁਰੂ ਹੋਇਆ ਸੀ, ਜਿਸ ਕਾਰਨ ਮੁੱਖ ਮੰਤਰੀ ਨੂੰ ਇਸ ਹਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਚੋਣ ਵਰ੍ਹਾ ਹੈ ਅਤੇ ਸੂਬੇ ਵਿਚ ਕਈ ਗ਼ੈਰ-ਸਮਾਜੀ ਅਨਸਰ ਹਨ, ਜਿਨ੍ਹਾਂ ਦਾ ਉਦੇਸ਼ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣਾ ਹੈ।’

ਦੱਸਣਯੋਗ ਹੈ ਕਿ ਭਾਜਪਾ ਪ੍ਰਧਾਨ ਅਮਤਿ ਸ਼ਾਹ ਨੇ ਪੰਜਾਬ ’ਚ ਚੋਣ ਰਣਨੀਤੀ ਬਣਾਉਣ ਦੀ ਜ਼ਿੰਮੇਵਾਰੀ ਅਕਾਲੀ ਦਲ ਉਤੇ ਛੱਡ ਦਿੱਤੀ ਹੈ। ਪਰ ਆਰਐਸਐਸ ਆਗੂ ਉਤੇ ਹਮਲੇ ਨੂੰ ਕੇਂਦਰੀ ਲੀਡਰਸ਼ਿਪ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ ਗਗਨੇਜਾ ਨੂੰ ਜਲੰਧਰ ’ਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਮਾਰੀਆਂ ਸਨ।

ਦੂਜੇ ਪਾਸੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਆਰਐਸਐਸ ਦੇ ਉਪ ਪ੍ਰਧਾਨ ਜਗਦੀਸ਼ ਗਗਨੇਜਾ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵੱਿਚ ਨਖਿੇਧੀ ਕਰਦਿਆਂ ਸੂਬੇ ’ਚ ਦਿਨੋਂ ਦਿਨ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ। ਇਹ ਮੀਟੰਿਗ ਜਲੰਧਰ ਦੇ ਸਰਕਟ ਹਾਊਸ ’ਚ ਐਤਵਾਰ ਪਾਰਟੀ ਦੇ ਸੂਬਾਈ ਪ੍ਰਧਾਨ ਵਿਜੈ ਸਾਂਪਲਾ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾਈ ਲੀਡਰਸ਼ਿਪ ਨੇ ਚੋਣਾਂ ਸਿਰ ’ਤੇ ਹੋਣ ਕਾਰਨ ਆਰਐਸਐਸ ਆਗੂ ’ਤੇ ਹੋਏ ਹਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ। ਭਾਜਪਾ ਲੀਡਰਸ਼ਿਪ 8 ਅਗਸਤ ਨੂੰ ਮੁੱਖ ਮੰਤਰੀ ਪ੍ਰਕਾਸ਼ ਸੰਿਘ ਬਾਦਲ ਨੂੰ ਮਿਲ ਕੇ ਸੂਬੇ ਦੇ ਹਾਲਾਤ ਬਾਰੇ ਗੱਲਬਾਤ ਕਰੇਗੀ।

ਮੀਟਿੰਗ ’ਚ ਭਾਜਪਾ ਤੇ ਆਰਐਸਐਸ ਆਗੂਆਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੇ ਜਾਣ ਦੀ ਮੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਸਾਂਪਲਾ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਵੀ ਉਹ ਬਾਦਲ ਨੂੰ ਮਿਲੇ ਸਨ ਅਤੇ ਸੂਬੇ ’ਚ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਾਇਆ ਸੀ।

ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਤੋਂ ਸੰਤੁਸ਼ਟ ਹੋਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਭਲਕੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਵੀ ਇਸੇ ਵਿਸ਼ੇ ’ਤੇ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ’ਚ ਅਵਿਨਾਸ਼ ਰਾਏ ਖੰਨਾ, ਕਮਲ ਸ਼ਰਮਾ, ਅਸ਼ਵਨੀ ਕੁਮਾਰ, ਬ੍ਰਿਜ ਲਾਲ ਰਿਣਵਾਂ, ਜਥੇਬੰਦਕ ਸਕੱਤਰ ਦਿਨੇਸ਼ ਕੁਮਾਰ, ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਅਤੇ ਵਿਧਾਇਕ ਮਨੋਰੰਜਨ ਕਾਲੀਆ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,