August 8, 2016 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਖੋ-ਵੱਖ ਆਰ.ਐਸ.ਐਸ. ਦੇ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ਦਾ ਹਾਲ ਜਾਣਨ ਲਈ ਡੀ.ਐਮ.ਸੀ. ਪਹੁੰਚੇ। ਇਸ ਮੌਕੇ ਉਨ੍ਹਾਂ ਡਾਕਟਰਾਂ ਤੋਂ ਗਗਨੇਜਾ ਦੀ ਸਿਹਤ ਬਾਰੇ ਪੁੱਛਿਆ। ਮੁੱਖ ਮੰਤਰੀ ਬਾਦਲ ਦੇ ਨਾਲ ਅਕਾਲੀ ਦਲ ਅਤੇ ਭਾਜਪਾ ਦੇ ਬਹੁਤ ਸਾਰੇ ਆਗੂ ਵੀ ਨਾਲ ਸਨ।
ਸੁਖਬੀਰ ਬਾਦਲ ਦੇ ਨਾਲ ਡੀਜੀਪੀ ਸੁਰੇਸ਼ ਅਰੋੜਾ ਵੀ ਲੁਧਿਆਣਾ ਦੇ ਡੀਐਮਸੀ ਪਹੁੰਚੇ। ਇੱਥੇ ਉਨ੍ਹਾਂ ਗਗਨੇਜਾ ਦਾ ਹਾਲ ਜਾਣਨ ਪਿੱਛੋਂ ਕਿਹਾ ਕਿ ਹਮਲੇ ਦੀ ਜਾਂਚ ਲਈ 10 ਟੀਮਾਂ ਬਣਾਈਆਂ ਗਈਆਂ ਹਨ।
Related Topics: Jagdish Gagneja, Parkash Singh Badal, Punjab Politics, RSS, sukhbir singh badal