August 13, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਅੱਜ (ਸ਼ਨੀਵਾਰ ਨੂੰ) ਵਾਰਡ ਨੰਬਰ 31 ਤੇ 32 ਦੇ ਰਜਿੰਦਰ ਨਗਰ ਤੇ ਸੰਤ ਐਵਿਨਿਊ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦਾ ਵਿਕਾਸ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣਿਆ ਦੋ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹੜੇ ਮੁੱਦੇ ਸੰਸਦ ‘ਚ ਚੁੱਕੇ ਹਨ। ਪੰਜਾਬ ਸਰਕਾਰ ਦੇ ਕਈ ਪ੍ਰਾਜੈਕਟ ਅੰਮ੍ਰਿਤਸਰ ‘ਚ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ‘ਤੇ ਉਨ੍ਹਾਂ ਨੇ ਆਪਣੀ ਕੀ ਰਾਇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਲਈ ਰਾਜ ਸਭਾ ਦੀ ਮੈਂਬਰਸ਼ਿਪ ਛੱਡੀ। ਪੰਜਾਬ ਤੇ ਪੰਜਾਬੀਅਤ ਲਈ ਬਾਦਲ ਪਰਿਵਾਰ ਨਾਲ ਸਿੱਧਾ ਸੰਘਰਸ਼ ਕੀਤਾ। ਡਾ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ‘ਚ ਕੀ ਫ਼ਰਕ ਹੈ।
Related Topics: BJP, Captain Amrinder Singh Government, Congress Government in Punjab 2017-2022, Dr. Navjot Kaur Sidhu, Punjab Politics