ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਵੱਡੇ ਬਾਦਲ ਦੇ ਖਿਲਾਫ ਜਰਨੈਲ ਸਿੰਘ ਅਤੇ ਛੋਟੇ ਬਾਦਲ ਦੇ ਖਿਲਾਫ ਭਗਵੰਤ ਮਾਨ ਚੋਣ ਲੜੇਗਾ: ਆਪ

December 26, 2016 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਆਗੂ ਜਰਨੈਲ ਸਿੰਘ ਲੰਬੀ ਹਲਕੇ ਤੋਂ ਵੱਡੇ ਬਾਦਲ ਖਿਲਾਫ ਚੋਣ ਲੜਨਗੇ। ਜਰਨੈਲ ਫਿਲਹਾਲ ਦਿੱਲੀ ਤੋਂ ‘ਆਪ’ ਵਿਧਾਇਕ ਹਨ। ਹਾਲਾਂਕਿ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਟਿਕਟ ਦਾ ਐਲਾਨ ਨਹੀਂ ਕੀਤਾ ਹੈ। ਫਿਲਹਾਲ ਇਹ ਤੈਅ ਨਹੀਂ ਹੈ ਕਿ ਉਹ ਕਿੱਥੋਂ ਚੋਣ ਲੜਨਗੇ।

ਪ੍ਰਕਾਸ਼ ਸਿੰਘ ਬਾਦਲ, ਜਰਨੈਲ ਸਿੰਘ, ਸੁਖਬੀਰ ਬਾਦਲ, ਭਗਵੰਤ ਮਾਨ (ਫਾਈਲ ਫੋਟੋ)

ਪ੍ਰਕਾਸ਼ ਸਿੰਘ ਬਾਦਲ, ਜਰਨੈਲ ਸਿੰਘ, ਸੁਖਬੀਰ ਬਾਦਲ, ਭਗਵੰਤ ਮਾਨ (ਫਾਈਲ ਫੋਟੋ)

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਭਗਵੰਤ ਮਾਨ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ ਅਜੇ ਇਹ ਸਾਫ ਨਹੀਂ ਹੈ ਕਿ ਸੁਖਬੀਰ ਬਾਦਲ ਕਿਸ ਸੀਟ ਤੋਂ ਚੋਣ ਲੜਨਗੇ, ਪਰ ਪਾਰਟੀ ਨੇ ਇਹ ਐਲਾਨ ਕੀਤਾ ਹੈ ਕਿ ਸੁਖਬੀਰ ਜਿੱਥੋਂ ਵੀ ਚੋਣ ਲੜੇ ਭਗਵੰਤ ਨੂੰ ਉੱਥੋਂ ਹੀ ਚੋਣ ਲੜਾਈ ਜਾਵੇਗੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਸਾਲੇ ਤੇ ਬਿਕਰਮ ਮਜੀਠੀਆ ਖਿਲਾਫ ‘ਆਪ’ ਨੇ ਹਿੰਮਤ ਸਿੰਘ ਸ਼ੇਰਗਿੱਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,