ਸਿਆਸੀ ਖਬਰਾਂ

‘ਆਪ’ ਵੱਲੋਂ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਦੋਸ਼; ਵਫਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

February 15, 2017 | By

ਨਵੀਂ ਦਿੱਲੀ: ਪੰਜਾਬ ’ਚ ਇਸੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨਾਲ ਕੀਤੀ ਗਈ ‘ਛੇੜਛਾੜ’ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਅਧਿਕਾਰੀ ਕੋਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ’ਚ ਵਫ਼ਦ ਨੇ ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਨੂੰ ਇਕ ਯਾਦ-ਪੱਤਰ ਦਿੰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਈਵੀਐਮ ਨਾਲ ਛੇੜਖਾਨੀ ਦੇ ਕਈ ਮਾਮਲੇ ਵਾਪਰ ਚੁੱਕੇ ਹਨ।

ਮਨੀਸ਼ ਸਿਸੋਦੀਆ ਅਤੇ ਐਚਐਸ ਫੂਲਕਾ ਪੰਜਾਬ ’ਚ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਬਾਰੇ ਸ਼ਿਕਾਇਤਾਂ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਮਿਲ ਕੇ ਬਾਹਰ ਆਉਂਦੇ ਹੋਏ

ਮਨੀਸ਼ ਸਿਸੋਦੀਆ ਅਤੇ ਐਚਐਸ ਫੂਲਕਾ ਪੰਜਾਬ ’ਚ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਬਾਰੇ ਸ਼ਿਕਾਇਤਾਂ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਮਿਲ ਕੇ ਬਾਹਰ ਆਉਂਦੇ ਹੋਏ

ਉਨ੍ਹਾਂ ਇਸ ਦੌਰਾਨ ਚੋਣ ਕਮਿਸ਼ਨ ਦੇ ਮਈ 2015 ਦੇ ਨੋਟੀਫ਼ਿਕੇਸ਼ਨ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਮਸ਼ੀਨਾਂ ਦੀ ਸੰਭਾਲ ਸਬੰਧੀ ਕਈ ਹਦਾਇਤਾਂ ਦੀ ਸਖ਼ਤ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਪਟਿਆਲਾ ’ਚ ਵੋਟਿੰਗ ਮਸ਼ੀਨਾਂ ਨੂੰ ਸਟਰਾਂਗ ਰੂਮ ’ਚੋਂ ਬਾਹਰ ਕੱਢਣ ਸਬੰਧੀ ਇਨ੍ਹਾਂ ਸ਼ਰਤਾਂ ਦੀ ਉਲੰਘਣਾ ਦੱਸਿਆ। ਸਿਸੋਦੀਆ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਕੁੱਝ ਹੋਰਨਾਂ ਅਧਿਕਾਰੀਆਂ ਨਾਲ ਜ਼ਰੂਰੀ ਦਸਤਾਵੇਜ਼ ਲੈਣ ਦੇ ਬਹਾਨੇ ਸਟਰਾਂਗ ਰੂਮ ’ਚ ਦਾਖ਼ਲ ਹੋਏ ਸਨ, ਪਰ ਸਾਹਮਣੇ ਆਇਆ ਹੈ ਕਿ ਉਹ ਵੋਟਿੰਗ ਮਸ਼ੀਨਾਂ ਵਾਲੇ ਸਟੀਲ ਡੱਬਿਆਂ ਨੂੰ ਲਿਜਾ ਰਹੇ ਸਨ। ਉਨ੍ਹਾਂ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ‘ਤੇ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਸਬੰਧਤ ਖ਼ਬਰ:

ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਦੀ ਥਾਂ ਬਦਲਣ ਦੀ ਕਾਰਵਾਈ ‘ਆਪ’ ਕਾਰਜਕਰਤਾਵਾਂ ਦੇ ਵਿਰੋਧ ਤੋਂ ਬਾਅਦ ਰੁਕੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,