May 3, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਨਾਮਧਾਰੀਆਂ ਵੱਲੋਂ ਅੰਮ੍ਰਿਤ ਸੰਚਾਰ ਦੀ ਨਕਲ ਕਰਨ ਨਾਲ ਖੜ੍ਹੇ ਹੋਏ ਵਿਵਾਦ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਅਕਾਲ ਤਖ਼ਤ ਸਾਹਿਬ ‘ਤੇ 5 ਮਈ ਨੂੰ ਇਕੱਤਰਤਾ ਬੁਲਾਈ ਹੈ।
ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਇਸ ਮੁੱਦੇ ਸਬੰਧੀ ਸਹਿਜ ਤੇ ਧੀਰਜ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ। ਮੀਟਿੰਗ ਵਿੱਚ ਵਿਦਵਾਨਾਂ ਤੇ ਬੁੱਧੀਜੀਵੀਆਂ ਕੋਲੋਂ ਵੀ ਉਸ ਸਬੰਧੀ ਸੁਝਾਅ ਤੇ ਸੇਵਾਵਾਂ ਲਈਆਂ ਜਾਣਗੀਆਂ ਤਾਂ ਕਿ ਮਸਲੇ ਦਾ ਯੋਗ ਹੱਲ ਹੋ ਸਕੇ।
ਦੱਸ ਦੇਈਏ ਕਿ ਪਿਛਲੇ ਦਿਨੀਂ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਤੇ ਉਨ੍ਹਾਂ ਦੇ ਚੇਲਿਆਂ ਵੱਲੋਂ ਗੁਰਮਤਿ ਸਿਧਾਂਤਾਂ ਤੋਂ ਉਲਟ ਵਿਧੀ ਨਾਲ ਅੰਮ੍ਰਿਤ ਦਾ ਬਾਟਾ ਤਿਆਰ ਕਰਵਾ ਕੇ ਹਵਨ ਕਰਦੇ ਹੋਏ ਬਾਣੀਆਂ ਦਾ ਪਾਠ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਵੱਖ-ਵੱਖ ਥਾਵਾਂ ਤੋਂ ਅਕਾਲ ਤਖਤ ਸਾਹਿਬ ਵਿਖੇ ਨਾਮਧਾਰੀ ਸੰਪਰਦਾ ਦੀ ਇਸ ਕਾਰਵਾਈ ਖਿਲਾਫ ਕਾਰਵਾਈ ਕਰਨ ਲਈ ਚਿੱਠੀਆਂ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖ ਸਦਭਾਵਨਾ ਦਲ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਅਪਮਾਨਿਤ ਕਰਨ ਵਾਲੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਖਿਲਾਫ ਅੰਮ੍ਰਿਤਸਰ, ਪਠਾਨਕੋਟ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਐਫ਼.ਆਈ.ਆਰ ਦਰਜ ਕਰਵਾਈ ਗਈ ਹੈ।
ਸਬੰਧਤ ਖ਼ਬਰ:
ਭਾਈ ਬਲਦੇਵ ਸਿੰਘ ਵਡਾਲਾ ਨੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ …
Related Topics: Anti-Sikh Deras, Giani Gurbachan Singh, Namdhari Sect