October 2, 2017 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਵੀਡੀਓ ‘ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ “ਜਥੇਦਾਰਾਂ ਦੀ ਇਕਤਰਤਾ” ਬੁਲਾਈ ਗਈ ਹੈ ਜੋ ਕਿ ਧਰਮ ਪ੍ਰਚਾਰ ਸਲਾਹਕਾਰ ਕਮੇਟੀ ਦੀ ਰਾਏ ਲੈਣ ਉਪਰੰਤ ਦੋਸ਼ੀ ਖਿਲਾਫ ‘ਸਖਤ ਕਾਰਵਾਈ’ ਕਰੇਗੀ।
ਗਿਆਨੀ ਗੁਰਬਚਨ ਸਿੰਘ ਦੇ ਉਪਰੋਕਤ ਬਿਆਨ ਨੂੰ ਜਾਰੀ ਕਰਦਿਆਂ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਲੋਂ ਦੱਸਿਆ ਗਿਆ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਨੇ ਜਿਥੇ ਸਮਾਜਿਕ ਤੇ ਪੰਥਕ ਹਲਕਿਆਂ ਵਿਚ ਬਦਨਾਮੀ ਕਰਵਾਈ ਹੈ ਓਥੇ ਹੀ ਉਸ ਨੇ ਸਿੱਖ ਰਹਿਤ ਮਰਿਯਾਦਾ ਦੇ ਅਸੂਲਾਂ ਖਿਲਾਫ਼ ਕੀਤੀ ਅਜਿਹੀ ਕਾਰਵਾਈ ਨਾਲ ਸਿੱਖੀ ਅਸੂਲਾਂ ਦਾ ਘਾਣ ਵੀ ਕੀਤਾ ਹੈ। ਸੰਸਾਰ ਭਰ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ ਇਸ ਘਟਨਾ ਦੀ ਜਿੰਨੀ ਵੀ ਕਰੜੇ ਸ਼ਬਦਾ ਵਿਚ ਨਿਖੇਧੀ ਕੀਤੀ ਜਾਵੇ ਓਨ੍ਹੀ ਹੀ ਥੋੜੀ ਹੈ।
ਇਸ ਮਾਮਲੇ ਪ੍ਰਤੀ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰਾਂ ਵਲੋਂ 05 ਅਕਤੂਬਰ 2017 ਦਿਨ ਵੀਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਧਾਰਮਿਕ ਮਾਮਲਿਆਂ ਲਈ ਬਣਾਈ ਧਾਰਮਿਕ ਸਲਹਾਕਾਰ ਕਮੇਟੀ ਦੀ ਰਾਏ ਪ੍ਰਾਪਤ ਕਰਨ ਉਪਰੰਤ ਇਸ ਮਾਮਲੇ ‘ਤੇ ਵਿਚਾਰ ਕਰਦਿਆਂ ਕਾਰਵਾਈ ਕੀਤੀ ਜਾਏਗੀ।
ਸਬੰਧਤ ਖ਼ਬਰ:
ਮੀਡੀਆ ਰਿਪੋਰਟਾਂ: ਬਾਦਲ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਅਦਾਲਤ ‘ਚ ਆਤਮ ਸਮਰਪਣ ਕੀਤਾ …
Related Topics: Badal Dal, Giani Gurbachan Singh, Langah Rape Case, Narinderpal Singh, Narinderpal Singh Pattarkar, Shiromani Gurdwara Parbandhak Committee (SGPC), Sucha Singh Langah