December 17, 2022 | By ਸਿੱਖ ਸਿਆਸਤ ਬਿਊਰੋ
ਰਾਜਸਥਾਨ/ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਚੀਨ ਵੱਲੋਂ ਜੰਗ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਾ ਕੇ ਸਰਕਾਰ ਇਸ ਖਤਰੇ ਨੂੰ ਕਟਾ ਕੇ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਫੌਜ ਦੇ ਸਿਪਾਹੀਆਂ ਦਰਮਿਆਨ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਖੇਤਰ ਵਿੱਚ ਲਾਈਨ ਆਫ ਐਕਚੂਅਲ ਕੰਟਰੋਲ ਉਤੇ ਝੱੜਪ ਹੋਈ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਚੀਨ ਕੋਲੋਂ ਖਤਰਾ ਬਿਲਕੁਲ ਪਰਤੱਖ ਦਿਸ ਰਿਹਾ ਹੈ। ਉਹ ਮਹਿਜ਼ ਘੁਸਪੈਠ ਦੀ ਨਹੀਂ ਬਲਕਿ ਜੰਗ ਦੀ ਤਿਆਰੀ ਕਰ ਰਹੇ ਹਨ। ਮੈਂ ਇਹ ਗੱਲ ਪਿਛਲੇ ਦੋ ਸਾਲਾਂ ਤੋਂ ਕਹਿ ਰਿਹਾ ਹਾਂ ਪਰ ਸਰਕਾਰ ਇਸ ਨੂੰ ਲੁਕਾਉਣ ਜਾਂ ਨਜ਼ਰ ਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਇਸ ਖਤਰੇ ਨੂੰ ਨਾ ਹੀ ਲੁਕਾਇਆ ਜਾ ਸਕਦਾ ਹੈ ਅਤੇ ਨਾ ਹੀ ਨਜ਼ਰ-ਅੰਦਾਜ਼ ਕੀਤਾ ਜਾ ਸਕਦਾ ਹੈ।
Related Topics: Indo-China Border Dispute