Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ ‘ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।

ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ ‘ਤੇ ਵੱਡੀਆਂ-ਗਿਣਤੀਆਂ ‘ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ।

ਜਿਕਰਯੋਗ ਹੈ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ।

ਪੰਜਾਬ ਭਰ ‘ਚ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 5 ਦਸੰਬਰ 2025 ਨੂੰ ਰਾਜ ਭਰ ਵਿੱਚ ਸੰਕੇਤਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: