Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਾਤ-ਪਾਤ ਅਤੇ ਸਿੱਖ ਸਮਾਜ (ਭਾਈ ਅਜਮੇਰ ਸਿੰਘ ਦੇ ਵਿਚਾਰ)

ਜਾਤ-ਪਾਤ ਅਤੇ ਸਿੱਖ ਸਮਾਜ (ਭਾਈ ਅਜਮੇਰ ਸਿੰਘ ਦੇ ਵਿਚਾਰ)

ਸਿੱਖੀ ਵਿੱਚ ਜਾਤ-ਪਾਤੀ ਵਿਤਕਰੇ ਲਈ ਕੋਈ ਥਾਂ ਨਹੀਂ ਹੈ। ਸਿੱਖ ਗੁਰੂ ਸਾਹਿਬ ਨੇ ਜਾਤ-ਪਾਤੀ ਤੇ ਵਰਣਵੰਡ ਦੇ ਵਿਤਕਰੇ ਤੇ ਭਿੰਨ-ਭੇਦ ਮਿਟਾ ਦਿੱਤੇ ਸਨ ਅਤੇ ਸਿੱਖ ਸਮਾਜ ਜਾਤ-ਪਾਤ ਜਾਂ ਵਰਣਵੰਡ ਦੇ ਸ਼ਰਾਪ ਤੋਂ ਪੂਰੀ ਤਰ੍ਹਾਂ ਮੁਕਤ ਸੀ। ਸਮਾਂ ਪਾ ਕੇ ਸਿੱਖ ਸਮਾਜ ਵਿਚ ਜਾਤ-ਪਾਤ ਮੁੜ ਦੀ ਘੂਸਪੈਠ ਹੋਈ ਹੈ ਭਾਵੇਂ ਕਿ ਸਿੱਖੀ ਅਜਿਹੀ ਵਿਤਕਰੇਬਾਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ। ਸਿੱਖ ਸਮਾਜ ਵਿੱਚ ਜਾਤ-ਪਾਤ ਦਾ ਮਸਲਾ ਪਿਛਲੇ ਕੁਝ ਦਿਨਾਂ ਤੋਂ ਚਰਚਾ ਵਿਚ ਹੈ।

ਸਿੱਖ ਸਿਆਸੀ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨੇ ਇਸ ਮਸਲੇ ਉੱਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਸਿੱਖ ਸਿਆਸਤ ਨਾਲ ਸੰਪਰਕ ਕੀਤਾ ਅਤੇ ਇਸ ਗੱਲਬਾਤ ਵਿਚ ਉਨ੍ਹਾਂ ਇਸ ਗੱਲ ਉੱਤੇ ਵਧੇਰੇ ਜ਼ੋਰ ਦਿੱਤਾ ਕਿ ਸਿੱਖ ਸਮਾਜ ਵਿਚ ਜਾਤ-ਪਾਤ ਦੀ ਘੁਸਪੈਠ ਕਿਸੇ ਸਮਾਜਕ ਵਿਗਾੜ ਦਾ ਨਤੀਜਾ ਨਹੀਂ ਹੈ ਕਿਉਂਕਿ ਜਾਤ-ਪਾਤ ਦਾ ਖਾਤਮਾ ਕਿਸੇ ਸਮਾਜ ਸੁਧਾਰ ਰਾਹੀਂ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਗੁਰੁ ਸਾਹਿਬਾਨ ਨੇ ਲੋਕਾਂ ਨੂੰ ਆਤਮਿਕ ਤੌਰ ਉੱਤੇ ਰੁਸ਼ਨਾਇਆ ਸੀ ਅਤੇ ਉਨ੍ਹਾਂ ਰੌਸ਼ਨ ਰੂਹਾਂ ਨੇ ਅਜਿਹੇ ਸਮਾਜ ਦੀ ਸਿਰਜਣਾ ਕੀਤੀ ਸੀ ਜੋ ਜਾਤ-ਪਾਤ ਜਿਹੇ ਸ਼ਰਾਪਾਂ ਤੋਂ ਪੂਰਨ ਤੌਰ ਉੱਤੇ ਮੁਕਤ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਸਮਾਜ ਦੇ ਕੁਝ ਹਿੱਸਿਆ ਵਿੱਚ ਜਾਤ-ਪਾਤ ਦੀ ਘੁਸਪੈਸ ਇਸ ਕਰਕੇ ਹੋ ਰਹੀ ਹੈ ਕਿ ਉਹ ਹਿੱਸੇ ਗੁਰੁ ਸਾਹਿਬਾਨ ਦੇ ਆਦਰਸ਼ ਤੋਂ ਦੂਰ ਹੋ ਰਹੇ ਹਨ ਅਤੇ ਇਹ ਗੱਲ ਅਗਾਂਹ ਇਸ ਗੱਲ ਦਾ ਨਤੀਜਾ ਹੈ ਕਿ ਸਿੱਖ ਸਮਾਜ ਵਿਚ ਰੂਹਾਨੀ ਪੱਧਰ ਉੱਤੇ ਵਿਗਾੜ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਰੂਹਾਨੀ ਪੁਨਰ-ਜਾਗਰਿਤੀ ਨਾਲ ਹੀ ਹੋ ਸਕਦਾ ਹੈ, ਮਹਿਜ਼ ਕਿਸੇ ਸਮਾਜ ਸੁਧਾਰ ਦੀ ਲਹਿਰ ਨਾਲ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਪਿਛਲੇ ਇੱਕ ਮਹੀਨੇ ਤੋਂ ਸਿੰਘੂ ਬਾਰਡਰ (ਦਿੱਲੀ) ਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੁਬਾਰਾ ਪਾਸ ਕੀਤੇ ਬਿੱਲਾਂ ਵਿਰੁੱਧ ਸੰਘਰਸ ਵਿੰਢਿਆਂ ਹੋਇਆ ਹੈ। ਜਿਸ ਵਿੱਚ ਸਰਦਾਰ ਅਜਮੇਰ ਸਿੰਘ ਜੀ ਵੱਲੋਂ ਇਸ ਸੰਘਰਸ਼
ਸਿੱਖ ਰਾਜਨੀਤਿਕ ਵਿਸ਼ਲੇਸ਼ਕ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ: ਸੋਚ, ਸੰਘਰਸ਼ ਅਤੇ ਸ਼ਹਾਦਤ" ਮਨੁੱਖੀ ਹੱਕਾਂ ਦੀ ਰਾਖੀ ਲਈ ਜਾਨ ਨਿਸ਼ਾਵਰ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ
ਖੇਤੀ ਐਕਟ ਸਬੰਧੀ ਤਿੰਨ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਵਿਆਪਕ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿਆਸੀ ਧਿਰਾਂ ਆਪਣੇ ਸਿਆਸੀ ਲਾਹੇ ਲਈ ਕਿਸਾਨਾਂ ਦੁਆਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: