Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ ਨੇ ਜਨਸੰਖਿਆ ਰਜਿਸਟਰ ਲਈ 8500 ਕਰੋੜ ਰੁਪਏ ਰੱਖੇ

ਮੋਦੀ ਸਰਕਾਰ ਨੇ ਜਨਸੰਖਿਆ ਰਜਿਸਟਰ ਲਈ 8500 ਕਰੋੜ ਰੁਪਏ ਰੱਖੇ

ਚੰਡੀਗੜ੍ਹ: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਜਨਸੰਖਿਆ ਰਜਿਸਟਰ (ਨੈਸ਼ਨਲ ਪਾਪੂਲੇਸ਼ਨ ਰਜਿਸਟਰ) ਮੁਹਿੰਮ ਸ਼ੁਰੂ ਕਰਨ ਲਈ 8500 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਹ ਫੈਸਲਾ ਅੱਜ ਕੇਂਦਰੀ ਕੈਬਨਿਟ ਦੀ ਇੱਕ ਉੱਚ ਪੱਧਰੀ ਇਕੱਤਰਤਾ ਦੌਰਾਨ ਲਿਆ ਗਿਆ। ਇਹ ਫੈਸਲਾ ਉਸ ਵੇਲੇ ਲਿਆ ਗਿਆ ਹੈ ਜਦੋਂ ਪੂਰੇ ਭਾਰਤੀ ਉਪ-ਮਹਾਂਦੀਪ ਵਿੱਚ ਵਿਵਾਦਤ ਨਾਗਰਿਕਤਾ ਕਾਨੂੰਨ ਬਾਰੇ ਵਿਰੋਧ ਵਿਖਾਵੇ ਜ਼ੋਰਾਂ ਉੱਤੇ ਹਨ।

ਕੀ ਹੈ ਜਨਸੰਖਿਆ ਰਜਿਸਟਰ?

ਸਰਕਾਰੀ ਜਾਣਕਾਰੀ ਮੁਤਾਬਕ ਇਸ ਰਜਿਸਟਰ ਵਿੱਚ ਭਾਰਤੀ ਉਪ ਮਹਾਂਦੀਪ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦੇ ਵੇਰਵੇ ਦਰਜ ਕੀਤੇ ਜਾਣੇ ਹਨ।

ਜਨਸੰਖਿਆ ਰਜਿਸਟਰ ਉਹ ਦਸਤਾਵੇਜ਼ ਹੈ ਜਿਸ ਵਿੱਚ ਭਾਰਤੀ ਉਪ ਮਹਾਂਦੀਪ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦੇ ਵੇਰਵੇ ਦਰਜ ਕੀਤੇ ਜਾਣੇ ਹਨ। ਇਹ ਦਸਤਾਵੇਜ਼ ਪਿੰਡ/ਕਸਬਾ, ਤਹਿਸੀਲ, ਜ਼ਿਲ੍ਹਾ ਰਾਜ ਅਤੇ ਕੇਂਦਰੀ ਪੱਧਰ ਉੱਤੇ ਨਾਗਰਿਕਤਾ ਕਾਨੂੰਨ 1955 ਅਤੇ ਸਿਟੀਜ਼ਨਸ਼ਿਪ (ਰਜਿਸਟਰ ਆਫ਼ ਸਿਟੀਜ਼ਨਸ ਐਂਡ ਇਸ਼ੂ ਆਫ ਨੈਸ਼ਨਲ ਆਈਡੈਂਟਿਟੀ ਕਾਰਡ) 2003 ਤਹਿਤ ਬਣਾਇਆ ਜਾ ਰਿਹਾ ਹੈ। ਜਨਸੰਖਿਆ ਰਜਿਸਟਰ ਬਣਾਉਣ ਦਾ ਫ਼ੈਸਲਾ ਸਾਲ 2010 ਵਿੱਚ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲਿਆ ਸੀ।

ਇਸ ਰਜਿਸਟਰ ਬਾਰੇ 2011 ਦੀ ਜਨਗਣਨਾ ਮੌਕੇ ਵੇਰਵੇ ਇਕੱਠੇ ਕਰਨ ਦੀ ਸ਼ੁਰੂ ਹੋਈ ਕਾਰਵਾਈ 2015 ਤੋਂ  ਹੋਰ ਵੇਰਵੇ ਦਰਜ ਕਰਨ ਨਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੀ ਸਰਕਾਰ ਨੇ ਨਾਗਰਿਕਤਾ ਰਜਿਸਟਰ ਬਾਰੇ ਚੱਲ ਰਹੀ ਸਾਰੀ ਕਾਰਵਾਈ ਰੋਕ ਦਿੱਤੀ ਹੈ।

ਮੋਦੀ ਸਰਕਾਰ ਦੇ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕੋਈ ਵੀ ਦਸਤਾਵੇਜ਼ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਕੋਈ ਕੁਦਰਤੀ ਪਛਾਣ ਚਿੰਨ੍ਹ (ਜਿਵੇਂ ਕਿ ਉਂਗਲੀਆਂ ਦੇ ਨਿਸ਼ਾਨ ਵਗੈਰਾ) ਲਏ ਜਾਣਗੇ। ਉਸਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਵੈ-ਐਲਾਨ ਦੇ ਅਧਾਰ ਉੱਤੇ ਹੀ ਜਾਣਕਾਰੀ ਦਰਜ਼ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਇੰਡੀਅਨ ਖਬਰਖਾਨੇ ਵਿਚ ਛਪੀਆਂ ਖਬਰਾਂ ਅਨੁਸਾਰ, ਅਸਾਮ ਵਿੱਚ ਨੈਸ਼ਨਲ ਹਾਈਵੇਅ-127 (ਐਨ.ਐਚ.-127) ਦੇ ਇੱਕ ਹਿੱਸੇ ਨੂੰ ਐਮਰਜੈਂਸੀ ਲੈਂਡਿੰਗ ਫੈਸਿਲਿਟੀ (ਈ.ਐਲ.ਐਫ.) ਵਜੋਂ ਵਿਕਸਤ ਕੀਤਾ ਗਿਆ ਹੈ। ਇਹ ਉੱਤਰ-ਪੂਰਬੀ ਭਾਰਤ ਵਿੱਚ ਆਪਣੀ ਤਰ੍ਹਾਂ
ਸਿੱਖ ਸਿਆਸਤ ਦੇ ਸਰੋਤਿਆਂ ਨਾਲ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਦੀ ਅਹਿਮ ਤਕਰੀਰ ਸਾਂਝੀ ਕਰ ਰਹੇ ਹਾਂ।
ਸਿੱਖ ਸਿਆਸਤ ਦੇ ਸਰੋਤਿਆਂ ਨਾਲ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਦੀ ਅਹਿਮ ਤਕਰੀਰ ਸਾਂਝੀ ਕਰ ਰਹੇ ਹਾਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: