Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੜਾਂ ਦੀ ਮਾਰ: ਪੰਜਾਬ ਦੇ 300 ਪਿੰਡਾਂ ਦੀ ਹਾਲਤ ਹਾਲੀ ਵੀ ਨਾਜੁਕ; ਰੁ: 1700 ਕਰੋੜ ਤੋਂ ਵੱਧ ਦਾ ਨੁਕਸਾਨ

ਹੜਾਂ ਦੀ ਮਾਰ: ਪੰਜਾਬ ਦੇ 300 ਪਿੰਡਾਂ ਦੀ ਹਾਲਤ ਹਾਲੀ ਵੀ ਨਾਜੁਕ; ਰੁ: 1700 ਕਰੋੜ ਤੋਂ ਵੱਧ ਦਾ ਨੁਕਸਾਨ

ਚੰਡੀਗੜ੍ਹ: ਪੰਜਾਬ ਅਤੇ ਹਿਮਾਚਲ ਵਿਚ ਮੀਹ ਹਟੇ ਨੂੰ ਭਾਵੇਂ ਅੱਜ ਦੋ ਦਿਨ ਬੀਤ ਗਏ ਹਨ ਪਰ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਖਬਰਖਾਨੇ ਮੁਤਾਬਕ ਪੰਜਾਬ ਦੇ ਰੋਪੜ, ਜਲੰਧਰ ਅਤੇ ਫਿਰੋਜ਼ਪੁਰ ਜਿਲ੍ਹਿਆਂ ਦੇ 300 ਤੋਂ ਵੱਧ ਪਿੰਡ ਹਾਲੀ ਵੀ ਬੁਰੀ ਤਰ੍ਹਾਂ ਨਾਲ ਹੜ੍ਹਾਂ ਦੀ ਲਪੇਟ ਵਿਚ ਹਨ। ਜਿੱਥੇ ਇਨ੍ਹਾਂ ਹੜਾਂ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਓਥੇ ਕਈ ਹਸਪਤਾਲ, ਸਕੂਲ ਅਤੇ ਨਿੱਜੀ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ ਤੇ ਸੈਂਕੜੇ ਪਿੰਡਾਂ ਦੇ ਲੋਕ ਆਪਣੇ ਹੀ ਘਰਾਂ ਦੀਆਂ ਛੱਤਾਂ ਉੱਤੇ ਘਿਰੇ ਹੋਏ ਹਨ।

1700 ਕਰੋੜ ਦੇ ਨੁਕਸਾਨ ਦਾ ਮੁੱਢਲਾ ਅੰਦਾਜ਼ਾ

ਪੰਜਾਬ ਸਰਕਾਰ ਨੇ ਹੜਾਂ ਕਾਰਨ ਹੋਏ ਨੁਕਸਾਨ ਦਾ ਮੁੱਢਲਾ ਅੰਦਾਜ਼ਾ ਰੁ: 1,700/- ਕਰੋੜ ਲਾਇਆ ਹੈ। ਇਸ ਵਿਚ ਫਸਲਾਂ ਨੂੰ ਹੋਏ ਨੁਕਸਾਨ ਦੇ 750/- ਕਰੋੜ ਰੁਪਏ ਵੀ ਸ਼ਾਮਲ ਕੀਤੇ ਗਏ ਹਨ।

ਲੋਹੀਆਂ ਦੇ 50 ਪਿੰਡ ਹਾਲੀ ਵੀ ਹੜਾਂ ਦੀ ਮਾਰ ਹੇਠ:

ਸਬ-ਤਹਿਸੀਲ ਲੋਹੀਆਂ ਖਾਸ ‘ਚ ਹੜ੍ਹ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ।ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਤੇ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ਦੇ ਦੋਵਾਂ ਥਾਵਾਂ ਤੋਂ ਟੁੱਟੇ ਬੰਨ੍ਹ ਕਾਰਨ ਇਲਾਕੇ ਦੇ ਕਰੀਬ 50 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ।

ਹੜ੍ਹ ਦੇ ਕਾਰਨ ਪਾਣੀ ‘ਚ ਡੁੱਬੇ ਘਰਾਂ ਦਾ ਇੱਕ ਦ੍ਰਿਸ਼।

ਪਾਣੀ ਵਿੱਚ ਫਸੇ ਲੋਕਾਂ ਲਈ ਫ਼ੌਜ ਦੇ ਹੈਲੀਕਾਪਟਰਾਂ ਰਾਹੀਂ ਰਾਸ਼ਨ ਦੇ ਪੈਕੇਟ ਸੁੱਟੇ ਜਾ ਰਹੇ ਹਨ।ਸ਼ਾਹਕੋਟ ਦੇ ਐਸ.ਡੀ.ਐਮ. ਡਾ. ਚਾਰੂਮਿਤਾ ਨੇ ਦੱਸਿਆ ਕਿ ਇਲਾਕੇ ਵਿੱਚ 18000 ਹੜ੍ਹ ਪੀੜਤ ਲੋਕਾਂ ਨੂੰ 36000 ਰਾਸ਼ਨ ਦੇ ਪੈਕੇਟ ਫ਼ੋਜ ਵੱਲੋਂ ਹੈਲੀਕਾਪਟਰਾਂ ਰਾਹੀਂ ਸੁੱਟੇ ਗਏ ਹਨ।ਇਹਨਾਂ ਪੈਕਟਾਂ ਵਿੱਚ 2-2 ਪਰੋਠੇ ਅਤੇ 250-250 ਗ੍ਰਾਮ ਦੀਆਂ ਪਾਣੀ ਦੀਆਂ ਬੋਤਲਾਂ ਭੇਜੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਪਿਛਲੇ 2 ਦਿਨਾਂ ਤੋਂ 800 ਤੋਂ ਜ਼ਿਆਦਾ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਹੈ।

ਪਿੰਡ ਵਿੱਚ ਵੜੇ ਹੜ੍ਹ ਦੇ ਪਾਣੀ ਵਿੱਚੋਂ ਦੀ ਲੰਘਦੇ ਹੋਏ ਲੋਕ।

 

ਹੜ੍ਹ ਪੀੜਤਾਂ ਦਾ ਕਹਿਣਾ ਹੈ ਕਿ ਆਮ ਲੋਕ ਵੱਡੀ ਗਿਣਤੀ ‘ਚ ਰਾਸ਼ਨ ਲੈ ਕੇ ਆ ਰਹੇ ਹਨ ਪਰ ਪਹੁੰਚਾਉਣ ਦੇ ਲਈ ਢੁਕਵੇਂ ਸਾਧਨ ਨਹੀਂ ਹਨ।ਲੋਕਾਂ ਨੇ ਪ੍ਰਸ਼ਾਸਨ ਤੋਂ ਕਿਸ਼ਤੀਆਂ ਦੀ ਮੰਗ ਕੀਤੀ ਹੈ।ਇਸ ਮੋਕੇ ਪੀੜਤਾਂ ‘ਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਟੇਟ ਦੁਆਰਾ ਫਰਜ਼ੀ ਮੁਕਾਬਲੇ, ਤਸ਼ੱਦਦ ਰਾਹੀਂ ਹਿੰਸਾ, ਪਾਣੀ ਦੀ ਹਥਿਆਰ ਵਜੋਂ ਵਰਤੋਂ, ਅਤੇ ਸਰਕਾਰੀ-ਸ਼ਹਿ ਪ੍ਰਾਪਤ ਪ੍ਰਵਾਸ ਰਾਹੀਂ ਸਮਾਜ ਵਿੱਚ ਉਥਲ-ਪੁਥਲ ਅਤੇ ਡੈਮੋਗ੍ਰਾਫਿਕ ਵਿਗਾੜ ਨੂੰ ਪੰਜਾਬ ਲਈ ਗੰਭੀਰ ਚੁਣੌਤੀਆਂ ਮੰਨਦਿਆਂ ਦਲ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: