Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਵਿਰੋਧੀ ਲੋਕ ਸਿੱਖਾਂ ਦੇ ਮਨਾਂ ਚੋਂ ਅਕਾਲ ਤਖਤ ਸਾਹਿਬ ਦਾ ਸਤਿਕਾਰ ਖਤਮ ਕਰਨਾ ਚਾਹੁੰਦੇ ਹਨ: ਗਿ: ਹਰਪ੍ਰੀਤ ਸਿੰਘ

ਸਿੱਖ ਵਿਰੋਧੀ ਲੋਕ ਸਿੱਖਾਂ ਦੇ ਮਨਾਂ ਚੋਂ ਅਕਾਲ ਤਖਤ ਸਾਹਿਬ ਦਾ ਸਤਿਕਾਰ ਖਤਮ ਕਰਨਾ ਚਾਹੁੰਦੇ ਹਨ: ਗਿ: ਹਰਪ੍ਰੀਤ ਸਿੰਘ

ਅੰਮ੍ਰਿਤਸਰ ਸਾਹਿਬ: ਅੱਜ ਮਿਤੀ 02 ਜੁਲਾਈ 2019 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਤੇ ਵਧਾਈ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਬਿਆਨੀ ਜਾਰੀ ਕਰਕੇ ਕਿਹਾ ਕਿ ਅਕਾਲ ਤਖ਼ਤ ਸਾਹਿਬ “ਸਿੱਖ ਕੌਮ” ਦਾ ਸਰਵਉੱਚ ਅਸਥਾਨ ਹੈ।

ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਤੋਂ ਪਹਿਲਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਸਿਰਜਣਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਇਸ ਅਸਥਾਨ ਤੇ ਕਰਕੇ ਸਿੱਖ ਧਰਮ ਨੂੰ ਇੱਕ ਵਿਲਖਣ ਹੋਂਦ-ਹਸਤੀ ਵਾਲੇ ਧਰਮ ਵਜੋਂ ਸਥਾਪਤ ਕਰ ਦਿੱਤਾ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਿਆਈ ਧਾਰਨ ਕਰਦਿਆਂ ਮੀਰੀ-ਪੀਰੀ ਦੀਆਂ ਕਿਰਪਾਨਾਂ ਧਾਰਨ ਕੀਤੀਆਂ ਅਤੇ ਮਹਾਨ ਉਦਮ ਕਰਕੇ ਅਕਾਲ ਪੁਰਖ ਦੀ ਆਗਿਆ ਮੁਤਾਬਿਕ ਭਾਈ ਗੁਰਦਾਸ ਜੀ ਅਤੇ ਬਾਬਾ ਬੁੱਢਾ ਜੀ ਨੂੰ ਨਾਲ ਲੈ ਕਿ 1606 ਈ: ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਥਾਪਣਾ ਕੀਤੀ।

ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ “ਇਸ ਦੈਵੀ ਤਖ਼ਤ ਦੀ ਉਸਾਰੀ ਵਿਚ ਕਿਸੇ ਮਿਸਤਰੀ ਦੀ ਸਹਾਇਤਾ ਨਹੀਂ ਲਈ ਗਈ, ਸਾਰੀ ਉਸਾਰੀ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਰਾਹੀਂ ਹੀ ਹੋਈ।ਇਸ ਗੱਲ ਤੋਂ ਸਪੱਸ਼ਟ ਹੈ ਕਿ ਸੰਸਥਾਵਾਂ ਦੀ ਸਿਰਜਨਾ ਵਿਚ ਰਾਜ ਮਿਸਤਰੀ ਜਾਂ ਕਾਰੀਗਰ ਨਹੀਂ ਬਲਕਿ ਕੌਮਾਂ ਦੇ ਬਜ਼ੁਰਗਵਾਰ ਤੇ ਵਿਦਵਾਨ ਹੀ ਸਹਾਈ ਹੁੰਦੇ ਹਨ ਤੇ ਸੰਸਥਾਵਾਂ ਦੀ ਸਿਰਜਨਾ ਵਿਚ ਦਿਨ ਮਹੀਨੇ ਨਹੀਂ ਸਗੋਂ ਸਦੀਆਂ ਹੀ ਲੱਗ ਜਾਂਦੀਆਂ ਹਨ।ਸੋ ਅੱਜ ਸਾਨੂੰ ਸਾਰਿਆ ਨੂੰ ਇਸ ਮਹਾਨ ਤਖ਼ਤ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹੋ ਕੇ ਕੌਮੀ ਤੋਰ ਤੇ ਵਿਚਰਨਾ ਚਾਹੀਦਾ ਹੈ ਤਾਂ ਕਿ ਅਸੀਂ ਸਮੁੱਚੀ ਮਨੁੱਖਤਾ ਵਿਚ ਆਪਣੇ ਗੁਰੂ ਸਾਹਿਬਾਨਾਂ ਦੇ ਦਿੱਤੇ ਫਲਸਫੇ ਨੂੰ ਪ੍ਰਚਾਰ-ਪ੍ਰਸਾਰ ਸਕੀਏ”।

ਬਿਆਨ ਦੇ ਅਖੀਰ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ “ਸਮੇਂ-ਸਮੇਂ ਤੇ ਵਕਤ ਦੀਆਂ ਸਰਕਾਰਾਂ ਨੇ ਸਿੱਧੇ-ਅਸਿੱਧੇ ਤੋਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਢਾਹ ਲਾਉਣ ਦਾ ਕੋਝਾ ਯਤਨ ਕੀਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਮੇਸ਼ਾ ਹੀ ਸਰਕਾਰਾਂ ਦੀ ਦਮਨਕਾਰੀ ਨੀਤੀ ਦਾ ਮੋੜਵਾਂ ਜਵਾਬ ਦਿੱਤਾ ਹੈ।ਅੱਜ ਵੀ ਸਿੱਖ ਵਿਰੋਧੀ ਲੋਕਾਂ ਵੱਲੋਂ ਸਿੱਖ ਮਨ੍ਹਾਂ ਅੰਦਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਮਾਨ-ਸਨਮਾਨ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਸੰਗਤਾਂ ਨੂੰ ਇਸ ਪੱਖੋਂ ਸੁਚੇਤ ਹੋਣ ਦੀ ਲੋੜ ਹੈ”।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: