Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਿਮਾਇਤ

‘ਆਪ’ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਿਮਾਇਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਇਸ ਮੰਗ ਨੂੰ ਉਚੇਚੇ ਤੌਰ ਤੇ ਸ਼ਾਮਿਲ ਕੀਤਾ ਗਿਆ ਸੀ ਕਿਉਂਕਿ ਪੰਜਾਬ ਦੇ 1.52 ਲੱਖ ਸਰਕਾਰੀ ਕਰਮਚਾਰੀਆਂ ਨੂੰ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਵਿਚ ਆਉਣ ਨਾਲ ਸਰਕਾਰੀ ਕਰਮਚਾਰੀਆਂ ਦਾ ਭਵਿੱਖ ਧੁੰਦਲਾ ਹੋ ਗਿਆ। ਨਵੀਂ ਪੈਨਸ਼ਨ ਸਕੀਮ ਵਿਚ ਸਰਕਾਰੀ ਮੁਲਾਜ਼ਮਾਂ ਦਾ ਸਾਰਾ ਪੈਸਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੇਅਰ ਮਾਰਕੀਟ ਵਿਚ ਲਗਾਇਆ ਜਾ ਰਿਹਾ ਹੈ। ਸ਼ੇਅਰ ਮਾਰਕੀਟ ਵਿਚ ਪੈਸੇ ਦੇ ਵਾਪਸੀ ਦੀ ਗਰੰਟੀ ਨਹੀਂ ਹੈ, ਜਿਸ ਕਾਰਨ ਸਰਕਾਰੀ ਮੁਲਾਜ਼ਮ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਕਿਉਂਕਿ ਅਗਰ ਸ਼ੇਅਰ ਮਾਰਕੀਟ ਡਿਗਦੀ ਹੈ ਤਾਂ ਸਰਕਾਰੀ ਮੁਲਾਜ਼ਮ ਦਾ ਪੈਸਾ ਵੀ ਅਸੁਰੱਖਿਅਤ ਹੈ। ਕੇਂਦਰ ਤੇ ਸੂਬਾ ਸਰਕਾਰ ਦੀ ਇਸ ਗ਼ਲਤ ਨੀਤੀ ਕਾਰਨ ਹੀ ਅੱਜ ਪੰਜਾਬ ਦਾ ਸਰਕਾਰੀ ਕਰਮਚਾਰੀ ਸੜਕਾਂ ਤੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰਾਂ ਵੱਲੋਂ ਅਜਿਹੀਆਂ ਗ਼ਲਤ ਨੀਤੀਆਂ ਬਣਾਈਆਂ ਜਾਂਦੀਆਂ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ। ਜੇਕਰ ਨਵੀਂ ਪੈਨਸ਼ਨ ਸਕੀਮ ਨੂੰ ਤੁਰੰਤ ਨਾਂਹ ਬਦਲਿਆਂ ਗਿਆ ਤਾਂ ਇਹੀ ਹਾਲ ਪੰਜਾਬ ਤੇ ਦੇਸ਼ ਦੇ ਸਰਕਾਰੀ ਕਰਮਚਾਰੀਆਂ ਦਾ ਹੋਵੇਗਾ। ਨਵੀਂ ਪੈਨਸ਼ਨ ਸਕੀਮ ਦੇ ਘੇਰੇ ਵਿਚ ਆਉਂਦੇ ਸਰਕਾਰੀ ਕਰਮਚਾਰੀ ਨੂੰ ਫੈਮਲੀ ਪੈਨਸ਼ਨ, ਐਕਸਗਰੇਸੀਆ ਅਤੇ ਗਰੈਚੁਟੀ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਕੀਤਾ ਹੋਇਆ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਿਤੀ 28 ਅਗਸਤ 2018 ਨੂੰ ਮੈਂਬਰ ਪਾਰਲੀਮੈਂਟਾਂ ਦੇ ਘਰਾਂ, ਦਫ਼ਤਰਾਂ ਦੇ ਬਾਹਰ ਯੂਨੀਅਨ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਆਮ ਆਦੀ ਪਾਰਟੀ ਇਸ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਉਹ ਖ਼ੁਦ ਜਲੰਧਰ ਵਿਚ ਹੋਣ ਵਾਲੇ ਧਰਨੇ ਵਿਚ ਸ਼ਮੂਲੀਅਤ ਕਰਨਗੇ। ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਐਮਪੀਜ ਵੱਲੋਂ ਸਮੇਂ ਸਮੇਂ ਤੇ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੀ ਮੰਗ ਨੂੰ ਸਮੇਂ ਸਮੇਂ ਸਿਰ ਉਠਾਇਆ ਜਾਂਦਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਅਤੇ ਗਵਰਨਰ ਪੰਜਾਬ ਕੋਲ ਇਹ ਮੁੱਦਾ ਚੁੱਕਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: