Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ

ਬੰਦੀ ਸਿੰਘ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ

ਅੰਮ੍ਰਿਤਸਰ: ਬੀਤੇ ਲੰਬੇ ਸਮੇਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਭਾਈ ਨਰਾਇਣ ਸਿੰਘ ਚੌੜਾ ਅੱਜ ਸ਼ਾਮੀਂ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਭਾਈ ਨਰਾਇਣ ਸਿੰਘ ਚੌੜਾ ਭਾਰਤ ਤੋਂ ਅਜ਼ਾਦੀ ਲਈ ਚਲ ਰਹੇ ਸਿੱਖ ਸੰਘਰਸ਼ ਵਿਚ ਇਕ ਉੱਘੀ ਸਖਸ਼ੀਅਤ ਹਨ। ਉਨ੍ਹਾਂ ‘ਤੇ ਅਸਲੇ ਨਾਲ ਸਬੰਧਿਤ ਮਾਮਲੇ ਦਰਜ ਕਰਕੇ ਪੰਜਾਬ ਪੁਲਿਸ ਨੇ ਬੀਤੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਜੇਲ੍ਹ ਵਿਚ ਨਜ਼ਰਬੰਦ ਕੀਤਾ ਹੋਇਆ ਸੀ।

ਰਿਹਾਈ ਤੋਂ ਬਾਅਦ ਭਾਈ ਨਰਾਇਣ ਸਿੰਘ ਚੌੜਾ ਦੀ ਤਸਵੀਰ

ਭਾਈ ਨਰਾਇਣ ਸਿੰਘ ਚੌੜਾ ਦੀ ਰਿਹਾਈ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁਤਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਭਾਈ ਨਰਾਇਣ ਸਿੰਘ ਚੌੜਾ ਨੂੰ ਚਾਰ ਮਾਮਲਿਆਂ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਹੋਈ ਹੈ। ਇਹ ਮਾਮਲੇ ਅੰਮ੍ਰਿਤਸਰ, ਰੋਪੜ ਅਤੇ ਤਰਨਤਾਰਨ ਨਾਲ ਸਬੰਧਿਤ ਹਨ ਜਿਹਨਾਂ ਵਿਚ ਅਸਲਾ ਕਾਨੂੰਨ, ਧਮਾਕਾਖੇਜ਼ ਸਮਗਰੀ ਕਾਨੂੰਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਦਰਜ ਕੀਤੇ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: