Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਚਮ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ‘ਤੇ ਜਥਾ ਪਾਕਿਸਤਾਨ ਵਿਚ ਨਹੀਂ ਭੇਜੇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਚਮ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ‘ਤੇ ਜਥਾ ਪਾਕਿਸਤਾਨ ਵਿਚ ਨਹੀਂ ਭੇਜੇਗੀ

ਅੰਮ੍ਰਿਤਸਰ: ਅਯੋਗ ਪ੍ਰਬੰਧਕੀ ਅਗਵਾਈ ਕਾਰਨ ਸਿੱਖ ਜਗਤ ਵਿਚ ਚੱਲ ਰਹੇ ਵਿਵਾਦਾਂ ਦੀ ਤ੍ਰਾਸਦੀ ਇਕ ਵਾਰ ਫੇਰ ਸਾਹਮਣੇ ਆਈ ਹੈ ਜਦੋਂ ਸਿੱਖ ਸੰਗਤਾਂ ਗੁਰੂ ਅਰਜਨ ਦੇਵ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਲਾਹੌਰ ਸਥਿਤ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਨਹੀਂ ਜਾ ਸਕਣਗੀਆਂ। ਕੈਲੰਡਰ ਵਿਵਾਦ ਕਾਰਨ ਸ਼੍ਰੋਮਣੀ ਕਮੇਟੀ ਨੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਇਕ ਵਾਰ ਫਿਰ ਪਾਕਿਸਤਾਨ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ।

ਦਰਅਸਲ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨੀ ਸਫ਼ਾਰਤਖ਼ਾਨੇ ਨੂੰ ਸਿੱਖ ਸ਼ਰਧਾਲੂਆਂ ਲਈ 9 ਤੋਂ 18 ਜੂਨ ਤਕ ਵੀਜ਼ੇ ਦੇਣ ਲਈ ਆਖਿਆ ਸੀ। ਸ਼੍ਰੋਮਣੀ ਕਮੇਟੀ ਨੇ ਜਥਾ ਭੇਜਣ ਲਈ 81 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਕੋਲ ਭੇਜੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਪ੍ਰੋਗਰਾਮ ਮੁਤਾਬਕ ਵੀਜ਼ੇ ਨਹੀਂ ਦਿੱਤੇ ਗਏ ਹਨ। ਇਸ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ।

ਇਸ ਦੌਰਾਨ ਭਾਈ ਮਰਦਾਨਾ ਕੀਰਤਨ ਦਰਬਾਰ ਯਾਦਗਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਕੁਝ ਹੋਰ ਸਿੱਖ ਜਥੇਬੰਦੀਆਂ ਦੇ ਕਰੀਬ 100 ਸ਼ਰਧਾਲੂਆਂ ਨੂੰ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ 8 ਤੋਂ 17 ਜੂਨ ਵਾਸਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਪੀਜੀਪੀਸੀ ਵੱਲੋਂ ਸ਼ਹੀਦੀ ਪੁਰਬ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸ਼ਮੂਲੀਅਤ ਮਗਰੋਂ ਸ਼ਰਧਾਲੂ ਅਗਲੇ ਦਿਨ 17 ਜੂਨ ਨੂੰ ਭਾਰਤ ਪਰਤ ਆਉਣਗੇ। ਇਹ ਸ਼ਰਧਾਲੂ ਭਲਕੇ 8 ਜੂਨ ਨੂੰ ਰੇਲ ਗੱਡੀ ਰਾਹੀਂ ਪਾਕਿਸਤਾਨ ਰਵਾਨਾ ਹੋ ਰਹੇ ਹਨ।

ਇਸ ਗੱਲ ਤੋਂ ਸਪਸ਼ਟ ਹੋ ਰਿਹਾ ਹੈ ਕਿ ਪ੍ਰਬੰਧਕੀ ਅਯੋਗਤਾ ਅਤੇ ਜ਼ਿੱਦ ਕਾਰਨ ਹੀ ਇਹ ਵਿਵਾਦ ਖੜ੍ਹਾ ਹੋਇਆ ਹੈ ਕਿਉਂਕਿ ਪਾਕਿਸਤਾਨ ਸਰਕਾਰ ਵਲੋਂ ਸਿੱਖ ਸੰਗਤਾਂ ਨੂੰ ਲਾਹੌਰ ਵਿਚ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਮੁਤਾਬਿਕ ਵੀਜ਼ੇ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ 2010 ਵਿੱਚ ਸੋਧਿਆ ਹੋਇਆ ਕੈਲੰਡਰ ਲਾਗੂ ਕੀਤਾ ਗਿਆ ਸੀ ਜਿਸ ਮਗਰੋਂ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਸਮੇਤ ਹੋਰ ਗੁਰਪੁਰਬਾਂ ਦੀਆਂ ਤਰੀਕਾਂ ਪ੍ਰਚਲਿਤ ਅੰਗਰੇਜ਼ੀ ਕੈਲੰਡਰ ਮੁਤਾਬਿਕ ਹਰ ਵਰ੍ਹੇ ਬਦਲ ਜਾਂਦੀਆਂ ਹਨ ਜਦਕਿ ਪਾਕਿਸਤਾਨ ਵਿੱਚ ਸਿੱਖਾਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੱਤੀ ਹੋਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: