Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਅਤੇ ਮਸਜਿਦ ਉੱਤੇ ਇਕੋ ਸਮੇਂ ਹਮਲਾ

ਗੁਰਦੁਆਰਾ ਅਤੇ ਮਸਜਿਦ ਉੱਤੇ ਇਕੋ ਸਮੇਂ ਹਮਲਾ

ਲੰਡਨ: ਬਰਤਾਨੀਆ ਵਿਚ ਬੀਤੀ ਰਾਤ ਇਕ ਗੁਰਦੁਆਰਾ ਸਾਹਿਬ ਅਤੇ ਮਸਜਿਦ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਦੋਵੇਂ ਧਰਮਾਂ ਖਿਲਾਫ ਕੀਤਾ ਗਏ ਇਕ ਨਸਲੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਬੀਸਟੋਨ ਖੇਤਰ ਵਿਚ ਸਥਿਤ ਜਾਮੀਆ ਮਸਜਿਦ ਅਬੂ ਹੁਰਾਏਰਾ ਦੇ ਮੁੱਖ ਦਰਵਾਜੇ ਨੂੰ ਮੰਗਲਵਾਰ ਸਵੇਰੇ ਤੜਕਸਾਰ ਕਿਸੇ ਨੇ ਅੱਗ ਲਾ ਦਿੱਤੀ।

ਇਸ ਤੋਂ ਕੁਝ ਸਮਾਂ ਬਾਅਦ ਹੀ ਇੱਥੋਂ ਨਜ਼ਦੀਕ ਹੀ ਗੁਰਦੁਆਰਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਦੇ ਦਰਵਾਜੇ ਨੂੰ ਵੀ ਅੱਗ ਲਾ ਦਿੱਤੀ ਗਈ।

ਸਿੱਖ ਪ੍ਰੈਸ ਐਸੋਸੀਏਸ਼ਨ ਨੇ ਦੱਸਿਆ ਕਿ ਪੈਟਰੋਲ ਬੋਤਲ ਨਾਲ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਉੱਠੇ ਧੂੰਏ ਨਾਲ ਅੱਗ ਯੰਤਰ ਵੱਜ ਪਏ। ਸਥਾਨਕ ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਛੇਤੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ।

ਅੰਗਰੇਜ਼ੀ ਵਿਚ ਵਿਸਥਾਰਤ ਖ਼ਬਰ ਪੜ੍ਹਨ ਲਈ ਕਲਿਕ ਕਰੋ:  Sikh Gurdwara, Muslim Mosque Attacked & Set on Fire in Leeds (UK)

ਮੀਡੀਆ ਅਦਾਰੇ ਬੀਬੀਸੀ ਅਨੁਸਾਰ ਪੁਲਿਸ ਅਧਿਕਾਰੀ ਰਿਚਰਡ ਹੋਲਮਜ਼ ਨੇ ਦੱਸਿਆ ਕਿ ਉਹ ਦੋਵੇਂ ਘਟਨਾਵਾਂ ਦੀ ਨਜ਼ਦੀਕੀ ਅਤੇ ਇਕ ਤਰ੍ਹਾਂ ਦਾ ਢੰਗ ਵਰਤਣ ਕਾਰਨ ਦੋਵਾਂ ਨੂੰ ਜੋੜ ਕੇ ਦੇਖ ਰਹੇ ਹਨ। ਉਹਨਾਂ ਕਿਹਾ ਕਿ ਭਾਵੇਂ ਜਾਂਚ ਅਜੇ ਸ਼ੁਰੂਆਤੀ ਦੌਰ ਵਿਚ ਹੈ ਪਰ ਇਹਨਾਂ ਦੋਵਾਂ ਥਾਵਾਂ ਨੂੰ ਧਾਰਮਿਕ ਥਾਵਾਂ ਹੋਣ ਕਾਰਨ ਖਾਸ ਤੌਰ ‘ਤੇ ਨਿਸ਼ਾਨ ਬਣਾਇਆ ਗਿਆ ਲਗਦਾ ਹੈ।

ਉਹਨਾਂ ਕਿਹਾ ਕਿ ਉਹ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਨ ਤੇ ਛੇਤੀ ਹੀ ਦੋਸ਼ੀ ਫੜੇ ਜਾਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਸਿੱਖ ਫੈਡਰੇਸ਼ਨ (ਯੂ.ਕੇ.) ਨੇ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਮੀਡੀਆ ਨਾਲ ਹੋਈ ਗੱਲਬਾਤ ਅਤੇ ਸਰਕਾਰ ਦੇ ਰਵੱਈਏ ਨੂੰ ਨਿਰਾਸ਼ਾਜਨਕ
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: