Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ ਸਹਿਕਾਰੀ ਬੈਂਕ ਦੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ ਸਹਿਕਾਰੀ ਬੈਂਕ ਦੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

ਚੰਡੀਗੜ੍ਹ: ਅੱਜ ਜਾਰੀ ਕੀਤੇ ਗਏ ਇਕ ਸਰਕਾਰੀ ਬਿਆਨ ਅਨੁਸਾਰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਲਈ ਕੀਤੀ ਸਖ਼ਤੀ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਵਿਭਾਗ ਵੱਲੋਂ ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਹੁਣ ਤੱਕ ਅਜਿਹੇ ਦੇਣਦਾਰਾਂ ਵੱਲੋਂ 5 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਵੱਲੋਂ 95.70 ਲੱਖ ਰੁਪਏ ਦੇ ਚੈਕ ਜਮ੍ਹਾਂ ਕਰਵਾ ਦਿੱਤੇ ਹਨ।

ਬਾਦਲ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਂਵਾਲੀ {ਫਾਈਲ ਫੋਟੋ}

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਦੇਣਦਾਰਾਂ ਵੱਲੋਂ ਅੱਜ ਤੱਕ 5 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਵਿਕਾਸ ਬੈਂਕ, ਮਲੋਟ ਦੇ ਵੱਡੇ ਦੇਣਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਵੱਲੋਂ 95,70,000 ਰੁਪਏ ਦੀ ਕੁੱਲ ਰਾਸ਼ੀ ਦੇ ਤਿੰਨ ਚੈਕ ਜਮ੍ਹਾਂ ਕਰਵਾ ਦਿੱਤੇ ਹਨ ਜਿਨ੍ਹਾਂ ਵਿੱਚੋਂ 30 ਲੱਖ ਰੁਪਏ ਦਾ ਚੈਕ ਅੱਜ ਦੀ ਤਾਰੀਕ ਵਿੱਚ ਜਮ੍ਹਾਂ ਕਰਵਾਇਆ ਗਿਆ ਜਦੋਂ ਕਿ ਦੋ ਚੈਕ ਅਗਲੀਆਂ ਤਾਰੀਕਾਂ ਵਿੱਚ ਭੁਗਤਾਏ ਜਾਣ ਵਾਲੇ ਹਨ। ਇਨ੍ਹਾਂ ਵਿੱਚੋਂ ਇਕ ਚੈਕ 33 ਲੱਖ ਰੁਪਏ ਦਾ 31 ਦਸੰਬਰ 2018 ਅਤੇ 32,70,000 ਰੁਪਏ ਦਾ ਚੈਕ 30 ਜੂਨ 2019 ਦੀ ਤਾਰੀਕ ਵਿੱਚ ਦਿੱਤਾ ਹੈ। ਕੋਲਿਆਂਵਾਲੀ ਦੇ ਪਰਿਵਾਰ ਨੇ ਪਿਛਲੇ 10 ਸਾਲ ਤੋਂ ਆਪਣੇ ਵੱਲ ਦੇਣਦਾਰੀ ਦੀ ਕੋਈ ਵੀ ਕਿਸ਼ਤ ਨਹੀਂ ਜਮ੍ਹਾਂ ਕਰਵਾਈ ਸੀ। ਇਸ ਮਾਮਲੇ ਸਬੰਧੀ ਕੋਲਿਆਂਵਾਲੀ ਨੂੰ ਨੋਟਿਸ ਜਾਰੀ ਨਾ ਕਰਨ ਉਤੇ ਸਹਿਕਾਰਤਾ ਮੰਤਰੀ ਵੱਲੋਂ ਮਲੋਟ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਮੈਨੇਜਰ ਨੂੰ ਮੁਅੱਤਲ ਕਰ ਕੇ ਮਲੋਟ ਦੇ ਸਹਾਇਕ ਰਜਿਸਟਰਾਰ ਨੂੰ ਨੋਟਿਸ ਭੇਜਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਕੋਲਿਆਂਵਾਲੀ ਦੇ ਪਰਿਵਾਰ ਨੂੰ ਭੇਜੇ ਨੋਟਿਸ ਵਿੱਚ 23 ਮਈ ਤੱਕ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣੇ ਸਨ। ਕੋਲਿਆਂਵਾਲੀ ਦੇ ਪਰਿਵਾਰ ਵੱਲੋਂ ਹੁਣ ਕੁੱਲ 95.70 ਲੱਖ ਰੁਪਏ ਰਕਮ ਦੇ ਤਿੰਨ ਚੈਕ ਜਮ੍ਹਾਂ ਕਰਵਾਉਣ ਤੋਂ ਬਾਅਦ ਦੇਣਦਾਰੀ ਦੀ ਸਾਰੀ ਰਕਮ ਜਮ੍ਹਾਂ ਹੋ ਜਾਵੇਗੀ।

ਸਹਿਕਾਰਤਾ ਮੰਤਰੀ ਨੇ ਇਹ ਵੀ ਕਿਹਾ ਕਿ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਵਾਲੇ ਡਿਪਟੀ ਰਜਿਸਟਰਾਰਾਂ ਤੇ ਸਹਾਇਕ ਰਜਿਸਟਰਾਰਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਜਗਦੀਸ਼ ਰਾਜ ਸਾਹਨੀ ਦੇ ਪਰਿਵਾਰ ਵੱਲੋਂ 20.90 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਸਨ। ਸਹਿਕਾਰਤਾ ਮੰਤਰੀ ਵੱਲੋਂ ਵਿਭਾਗ ਦੀ ਉਚ ਪੱਧਰੀ ਮੀਟਿੰਗ ਵਿੱਚ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਬੈਂਕ ਵੱਲ ਵੱਡੇ ਦੇਣਦਾਰਾਂ ਜਿਹੜੇ ਰਕਮ ਵਾਪਸ ਕਰਨ ਦੀ ਸਮਰੱਥਾ ਰੱਖਦੇ ਹਨ, 276 ਕਰੋੜ ਰੁਪਏ ਖੜ੍ਹਾ ਹੈ। ਸਹਿਕਾਰਤਾ ਮੰਤਰੀ ਵੱਲੋਂ ਜਿੱਥੇ ਸਾਰੇ ਦੇਣਦਾਰਾਂ ਨੂੰ ਦੇਣਦਾਰੀਆਂ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਉਥੇ ਪਹਿਲੇ ਪੜਾਅ ਵਿੱਚ 20 ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕਰਨ ਨੂੰ ਕਿਹਾ ਗਿਆ ਸੀ ਜਿਸ ਤੋਂ ਬਾਅਦ ਬੈਂਕ ਵੱਲੋਂ ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: