Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਐਨ ਵਿਚ ਭਾਰਤੀ ਨੁਮਾਂਇੰਦੇ ਦੇ ਭਾਸ਼ਣ ਦੌਰਾਨ ਸਿੱਖਾਂ ਨੇ ਭਾਰਤੀ ਨਿਜ਼ਾਮ ਦੇ ਜ਼ੁਲਮਾਂ ਖਿਲਾਫ ਕੀਤਾ ਪ੍ਰਦਰਸ਼ਨ

ਯੂ.ਐਨ ਵਿਚ ਭਾਰਤੀ ਨੁਮਾਂਇੰਦੇ ਦੇ ਭਾਸ਼ਣ ਦੌਰਾਨ ਸਿੱਖਾਂ ਨੇ ਭਾਰਤੀ ਨਿਜ਼ਾਮ ਦੇ ਜ਼ੁਲਮਾਂ ਖਿਲਾਫ ਕੀਤਾ ਪ੍ਰਦਰਸ਼ਨ

ਚੰਡੀਗੜ੍ਹ: ਡਾ. ਬੀਆਰ ਅੰਬੇਦਕਰ ਦੇ ਜਨਮ ਦਿਨ ਸਬੰਧੀ ਸੰਯੁਕਤ ਰਾਸ਼ਟਰ (ਯੂ.ਐਨ) ਵਿਚ ਹੋ ਰਹੇ ਸਮਾਗਮ ਦੌਰਾਨ ਭਾਰਤ ਵਿਚ ਘੱਟਗਿਣਤੀਆਂ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖਿਲਾਫ ਸਿੱਖਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਮਾਗਮ ਦੌਰਾਨ ਜਦੋਂ ਭਾਰਤੀ ਨੁਮਾਂਇੰਦੇ ਸਈਅਦ ਅਕਬਰੁਦੀਨ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ 25 ਦੇ ਕਰੀਬ ਸਿੱਖਾਂ ਨੇ ਹੱਥਾਂ ਵਿਚ ਪੋਸਟਰ ਫੜ੍ਹ ਕੇ ਉਸ ਵੱਲ ਆਪਣੀਆਂ ਪਿੱਠਾਂ ਕਰਕੇ ਆਪਣਾ ਸ਼ਾਂਤਮਈ ਵਿਰੋਧ ਦਰਜ ਕਰਵਾਇਆ। ਇਸ ਦੌਰਾਨ ਸਿੱਖਾਂ ਨੇ ਕਾਲੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨੀਆਂ ਸਨ।

ਯੂਥ ਅਕਾਲੀ ਦਲ ਅੰਮ੍ਰਿਤਸਰ (ਯੂ.ਐਸ) ਦੇ ਪ੍ਰਧਾਨ ਅਮਨਦੀਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਦੋਹਰੇ ਚਿਹਰੇ ਨੂੰ ਨੰਗਾ ਕਰਨ ਲਈ ਉਨ੍ਹਾਂ ਇਹ ਪ੍ਰਦਰਸ਼ਨ ਕੀਤਾ ਕਿ ਜਿੱਥੇ ਇਕ ਪਾਸੇ ਭਾਰਤ ਸਰਕਾਰ ਅੰਬੇਦਕਰ ਦਾ ਜਨਮ ਦਿਨ ਮਨਾ ਰਹੀ ਹੈ ਉੱਥੇ ਦੂਜੇ ਪਾਸੇ ਭਾਰਤ ਵਿਚ ਅੰਬੇਦਕਰ ਦੀ ਸੋਚ ਵਿਰੁੱਧ ਜਾਂਦਿਆਂ ਸਿੱਖਾਂ, ਮੁਲਸਮਾਨਾਂ, ਇਸਾਈਆਂ ਅਤੇ ਦਲਿਤਾਂ ਉੱਤੇ ਜੁਲਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਸਥਾਨ ਦਰਬਾਰ ਸਾਹਿਬ ਦੀ ਬੇਹੁਰਮਤੀ ਕੀਤੀ ਗਈ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਪਰ ਕਿਸੇ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਖਰੇਵਿਆਂ ਦੀ ਸ਼ਾਨਦਾਰ ਉਦਾਹਰਣ ਵਜੋਂ ਜਾਣੇ ਜਾਂਦੇ ਕੈਨੇਡਾ ਦੇ 12 ਲੱਖ ਮੂਲਵਾਸੀਆਂ ਨੂੰ
ਪਾਕਿਸਤਾਨ ਵਲੋਂ ਭਾਰਤ ਦੇ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਉਣ ਤੋਂ ਬਾਅਦ ਪੈਦਾ ਹੋਏ ਤਣਾਅ ਤੋਂ ਬਾਅਦ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਗੱਲਬਾਤ ਕਰਨੀ
ਉੱਤਰ-ਪੱਛਮੀ ਸੂਬੇ ਇਡਲਿਬ ਵਿੱਚ ਮੰਗਲਵਾਰ ਨੂੰ ਇਕ ਸ਼ੱਕੀ ਗੈਸ ਹਮਲੇ, ਜੋ ਸੀਰੀਅਾ ਸਰਕਾਰ ਦੇ ਲੜਾਕੂ ਜਹਾਜ਼ਾਂ ਵੱਲੋਂ ਕੀਤਾ ਮੰਨਿਆ ਜਾ ਰਿਹਾ ਹੈ, ਵਿੱਚ ਅੱਠ ਸਾਲ ਤੋਂ ਘੱਟ ਉਮਰ ਦੇ ਗਿਆਰਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: