Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾੜਕੂ ਲਹਿਰ ਮੌਕੇ ਵੱਖੋ-ਵੱਖ ਗਤੀਵਿਧੀਆਂ ‘ਚ ਸ਼ਾਮਿਲ ਰਿਹਾ ਵਿਅਕਤੀ 27 ਸਾਲ ਬਾਅਦ ਗ੍ਰਿਫਤਾਰ

ਖਾੜਕੂ ਲਹਿਰ ਮੌਕੇ ਵੱਖੋ-ਵੱਖ ਗਤੀਵਿਧੀਆਂ ‘ਚ ਸ਼ਾਮਿਲ ਰਿਹਾ ਵਿਅਕਤੀ 27 ਸਾਲ ਬਾਅਦ ਗ੍ਰਿਫਤਾਰ

ਕਪੂਰਥਲਾ: ਪੰਜਾਬ ਦੀ ਕਪੂਰਥਲਾ ਪੁਲਿਸ ਨੇ ਖਾੜਕੂ ਲਹਿਰ ਦੌਰਾਨ ਵੱਖ ਵੱਖ ਖਾੜਕੂ ਸੰਗਠਨਾਂ ਨਾਲ ਸਬੰਧ ਰੱਖਣ ਕਾਰਨ ਕੲੀ ਵਾਰਦਾਤਾਂ ਵਿੱਚ ਲੋੜੀਂਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਅੱਜ ਸਥਾਨਕ ਪੁਲੀਸ ਲਾਈਨ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਸੰਦੀਪ ਸ਼ਰਮਾ, ਪੁਲੀਸ ਕਪਤਾਨ ਤਫ਼ਤੀਸ਼ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਖਾਲਿਸਤਾਨ ਕਮਾਂਡੋ ਫੋਰਸ ਅਤੇ ਬੱਬਰ ਖਾਲਸਾ ਆਦਿ ਵਰਗੀਆਂ ਖਾੜਕੂ ਜਥੇਬੰਦੀਆਂ ਨਾਲ ਰਲ ਕੇ ਕਈ ਵਾਰਦਾਤਾਂ ਕਰਨ ਵਾਲਾ ਕਥਿਤ ਵਿਅਕਤੀ ਰਣਜੀਤ ਸਿੰਘ ਉਰਫ ਰਾਣਾ ਵਾਸੀ ਜਗਤਾਰਪੁਰ ਜੱਟਾਂ ਮਹਿਲਪੁਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਐੱਸਐੱਸਪੀ ਨੇ ਦੱਸਿਆ ਕਿ 55 ਸਾਲਾ ਰਣਜੀਤ ਸਿੰਘ ਵਿਰੁੱਧ ਕਈ ਮੁਕੱਦਮੇ ਦਰਜ ਹਨ। ਉਸ ਵਿਰੁੱਧ ਧਾਰਾ 302, 120 ਬੀ, ਅਸਲਾ ਐਕਟ 25-54-59, ਟਾਡਾ ਐਕਟ ਵਰਗੇ ਕੇਸ ਦਰਜ ਹਨ। ਐੱਸਐੱਸਪੀ ਅਨੁਸਾਰ ਸਬੰਧਿਤ ਵਿਅਕਤੀ ਦਾ ਉਸ ਦੇ ਪਿੰਡ ’ਚ ਪੁਰਾਣੇ ਸਮੇਂ ਹੀ ਉਸ ਨਾਲ ਸਬੰਧਤ ਖਾੜਕੂ ਜਥੇਬੰਦੀਆਂ ਨੇ ਮ੍ਰਿਤਕ ਕਰਾਰ ਦੇ ਕੇ ਭੋਗ ਵੀ ਪਾ ਦਿੱਤਾ ਸੀ। ਪੁਲੀਸ ਅਨੁਸਾਰ ਉਪਰੋਕਤ ਵਿਅਕਤੀ 1993 ਵਿੱਚ ਪਿੰਡ ਸ਼ਾਲਾਪੁਰ ਥਾਣਾ ਨੁਗੜ ਜ਼ਿਲ੍ਹਾ ਸਹਾਰਨਪੁਰ (ਯੂਪੀ) ਚਲਾ ਗਿਆ ਤੇ ਉਥੇ ਗ੍ਰੰਥੀ ਵਜੋਂ ਸੇਵਾ ਕਰਨ ਲੱਗ ਪਿਆ। ਪੁਲੀਸ ਅਨੁਸਾਰ ਉਪਰੋਕਤ ਵਿਅਕਤੀ 2004 ਤੋਂ ਪਿੰਡ ਕੁਹਾੜਕਲਾਂ ਥਾਣਾ ਸ਼ਾਹਕੋਟ ’ਚ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ। ਪੁਲੀਸ ਅਨੁਸਾਰ ਰਣਜੀਤ ਸਿੰਘ ਵਿਰੁੱਧ ਗੋਲੀਆਂ ਮਾਰ ਕੇ ਕਤਲ ਕਰਨਾ, ਠੇਕੇ ਦੇ ਕਾਰਿੰਦਿਆਂ ਨੂੰ ਗੋਲੀਆਂ ਮਾਰ ਕੇ ਮਾਰਨਾ ਆਦਿ ਮੁਕੱਦਮੇ ਵੀ ਦਰਜ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: