Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਤੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਤੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਗੁਰੂ ਅਰਜਨ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਦੇ ਲਾਹੋਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2018 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।

(ਪੁਰਾਣੀ ਤਸਵੀਰ)

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।

ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: