ਫਰੀਦਕੋਟ: ਫਰੀਦਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਤਵਿੰਦਰ ਸਿੰਘ ਨੇ ਬੀਤੇ ਕੱਲ੍ਹ ਹੁਕਮ ਜਾਰੀ ਕਰਦਿਆਂ ਇਕ 12 ਸਾਲ ਪੁਰਾਣੇ ਇਰਾਦਾ ਕਤਲ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਮਾਰਚ ਵਾਲੇ ਦਿਨ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ।
ਕੋਟਕਪੁਰਾ ਵਾਸੀ ਨਰੇਸ਼ ਕੁਮਾਰ ਸਹਿਗਲ ਨੇ ਸਬੰਧਿਤ ਕੇਸ ਵਿਚ ਹੇਠਲੀ ਅਦਾਲਤ ਵਲੋਂ ਸੁਖਬੀਰ ਨੂੰ ਬਰੀ ਕਰਨ ਦੇ ਫੈਂਸਲੇ ਨੂੰ ਚੁਣੌਤੀ ਦਿੰਦਿਆਂ ਅਪੀਲ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਮਈ 2016 ਵਿਚ ਸ਼ੁਰੂ ਹੋਈ ਸੀ।
30 ਜੂਨ 2006 ਨੂੰ ਸਹਿਗਲ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਤੋਂ ਬਾਅਦ ਉੱਥੋਂ ਜਾਰੀ ਹੁਕਮਾਂ ਨਾਲ ਕੋਟਕਪੂਰਾ ਪੁਲਿਸ ਥਾਣੇ ਵਿਚ ਸੁਖਬੀਰ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਸੀ।
ਸਹਿਗਲ ਵਲੋਂ ਦੋਸ਼ ਲਾਇਆ ਗਿਆ ਹੈ ਕਿ ਸੁਖਬੀਰ ਅਤੇ ਉਸਦੇ ਕੁਝ ਸਾਥੀਆਂ ਵਲੋਂ 5 ਸਤੰਬਰ, 1999 ਨੂੰ ਪਾਰਲੀਮੈਂਟ ਦੀਆਂ ਚੋਣਾਂ ਦੌਰਾਨ ਉਸ ਉੱਤੇ ਕੋਟਕਪੂਰਾ ਵਿਚ ਕਾਤਲਾਨਾ ਹਮਲਾ ਕੀਤਾ ਗਿਆ ਸੀ।