Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਥਰਮਲ ਬੰਦ ਹੀ ਹੋਵੇਗਾ: ਕੈਪਟਨ

ਬਠਿੰਡਾ ਥਰਮਲ ਬੰਦ ਹੀ ਹੋਵੇਗਾ: ਕੈਪਟਨ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫੈਸਲਾ ਵਾਪਸ ਲੈਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ ਨਹੀ ਹੈ ਕਿਉਂਕਿ ਇਸ ਦੇ ਮੁਕਾਬਲੇ ਹੋਰ ਸਾਧਨਾਂ ਤੋਂ ਬਿਜਲੀ ਉਤਪਾਦਨ ਸਸਤਾ ਪੈ ਰਿਹਾ ਹੈ।

ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਹਾਲਤਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਤੌਰ ਉੱਤੇ ਸੂਬੇ ਵਿੱਚ ਬਿਜਲੀ ਦੀ ਮੰਗ ਘੱਟਣ ਕਾਰਨ ਅਤੇ ਹੋਰ ਬਦਲਵੇਂ ਸਰੋਤਾਂ ਤੋਂ ਬਿਜਲੀ ਸਸਤੀ ਮਿਲਣ ਕਾਰਨ ਲਿਆ ਗਿਆ ਹੈ। ਇੱਥੋਂ ਬਿਜਲੀ ਦਾ ਉਤਪਾਦਨ ਔਸਤ ਨਾਲੋਂ ਮਹਿੰਗਾ ਪੈ ਰਿਹਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਮੁਲਾਜ਼ਮ ਦਾ ਰੁਜ਼ਗਾਰ ਨਹੀ ਖੋਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਬਠਿੰਡਾ ਥਰਮਲ ਪਲਾਂਟ ਮੁਕੰਮਲ ਤੌਰ ਉੱਤੇ ਬੰਦ ਹੋ ਗਿਆ ਤਾਂ ਇੱਥੋਂ ਦੇ ਮੁਲਾਜ਼ਮਾਂ ਨੂੰ ਜਿੱਥੇ ਸਟਾਫ ਦੀ ਘਾਟ ਹੋਈ ਲਾ ਦਿੱਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ *ਅਜੀਤ
ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ 'ਤੇ ਸਵਾਲ ਉਠਾਉਣ ਕੈਪਟਨ ਨੇ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: