Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਣਾ ਗੁਰਜੀਤ ਨੇ 84 ਸਿੱਖ ਕਤਲੇਆਮ ਪਿੱਛੇ ਕਾਂਗਰਸ ਦਾ ਹੱਥ ਨਹੀਂ ਕਹਿ ਕੇ ਸਿੱਖਾਂ ਨਾਲ ਗੱਦਾਰੀ ਕੀਤੀ:ਮਹੇਸ਼ਇੰਦਰ

ਰਾਣਾ ਗੁਰਜੀਤ ਨੇ 84 ਸਿੱਖ ਕਤਲੇਆਮ ਪਿੱਛੇ ਕਾਂਗਰਸ ਦਾ ਹੱਥ ਨਹੀਂ ਕਹਿ ਕੇ ਸਿੱਖਾਂ ਨਾਲ ਗੱਦਾਰੀ ਕੀਤੀ:ਮਹੇਸ਼ਇੰਦਰ

ਚੰਡੀਗੜ:ਬਿਤੇਂ ਦਿਨੀ ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਦਾ ਕੋਈ ਹੱਥ ਨਹੀਂ ਸੀ। ਹਾਲਾਂਕਿ ਉਨ੍ਹਾਂ 1984 ਦੇ 186 ਕੇਸਾਂ ਨੂੰ ਮੁੜ ਖੋਲ੍ਹਣ ’ਤੇ ਬਣਾਈ ਗਈ ਤਿੰਨ ਮੈਂਬਰੀ ‘ਸਿੱਟ’ ਦਾ ਸਵਾਗਤ ਕੀਤਾ ਹੈ ਉਨ੍ਹਾਂ ਕਿਹਾ ਸੀ ਕਿ ਕੇਂਦਰ ਵਿੱਚ ਉਦੋਂ ਕਾਂਗਰਸ ਦੀ ਸਰਕਾਰ ਸੀ, ਪਰ ਉਹ ਸਿੱਖ ਕਤਲੇਆਮ ਵਿੱਚ ਕਿਵੇਂ ਸ਼ਾਮਲ ਹੋ ਸਕਦੀ ਹੈ?

ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਇਸ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਗਾਂਧੀ ਪਰਿਵਾਰ ਤੇ ਕਾਂਗਰਸ ਨੂੰ ਕਲੀਨ ਚਿੱਟ ਦੇ ਕੇ ਸਿੱਖ ਪੰਥ ਨਾਲ ਗੱਦਾਰੀ ਕੀਤੀ ਹੈ ਤੇ ਇਹ ਕਾਰਵਾਈ ਉਨ੍ਹਾਂ ਰੇਤ ਖੱਡਾਂ ਦੀ ਨਿਲਾਮੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਆਪਣਾ ਮੰਤਰਾਲਾ ਬਚਾਉੁਣ ਖ਼ਾਤਰ ਕੀਤੀ ਹੈ।

ਬਾਦਲ ਦਲ ਦੇ ਬੁਲਾਰੇ ਮਹੇਸ਼ਇੰਦਰ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਨਹੀਂ ਕਿ ਕੋਈ ਵੀ ਸਿੱਖ 1984 ਦੀ ਸਿੱਖ ਨਸਲਕੁਸ਼ੀ ਵਿੱਚ ਕਾਂਗਰਸ ਦਾ ਹੱਥ ਹੋਣ ਦਾ ਖੰਡਨ ਕਰੇ।

ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੇ ਆਪਣੀਆਂ ਗਵਾਹੀਆਂ ਦਿੱਤੀਆਂ ਤੇ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਵਰਗੇ ਲੀਡਰਾਂ ਦੇ ਨਾਮ ਦੱਸੇ, ਪਰ ਰਾਣਾ ਗੁਰਜੀਤ ਨੇ ਇਸ ਸਭ ਦਾ ਖੰਡਨ ਕਰ ਕੇ ਸਿੱਖ ਪੰਥ ਨਾਲ ਧਰੋਹ ਕਮਾਇਆ ਹੈ।ਉਨ੍ਹਾਂ ਰਾਣਾ ਗੁਰਜੀਤ ਸਿੰਘ ਨੂੰ ਤੁਰੰਤ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਲਈ ਆਖਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: