Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰਾਂ ਦੇ ਜ਼ੁਲਮ ਮੀਡੀਏ ’ਚ ਆਉਣੇ ਜ਼ਰੂਰੀ : ਈਸੜੂ, ਸਿਰਸਾ

ਸਰਕਾਰਾਂ ਦੇ ਜ਼ੁਲਮ ਮੀਡੀਏ ’ਚ ਆਉਣੇ ਜ਼ਰੂਰੀ : ਈਸੜੂ, ਸਿਰਸਾ

Akali Dal (Panch Pardhnai)ਫਤਹਿਗੜ੍ਹ ਸਾਹਿਬ (15 ਦਸੰਬਰ, 2011): ਈ.ਜੀ.ਐਸ. ਅਧਿਆਪਕਾ ਨੂੰ ਥੱਪੜ ਮਾਰਨ ਦੀ ਅਕਾਲੀ ਸਰਪੰਚ ਬਲਵਿੰਦਰ ਸਿੰਘ ਤੋਤੀ ਦੀ ਸ਼ਰਮਨਾਕ ਹਰਕਤ ਨੂੰ ਨੰਗਾ ਕਰਦੇ ਇੱਕ ਇਸ਼ਤਿਹਾਰ ਦਾ ਪੀੜਤ ਅਧਿਆਪਕਾ ਵਲੋਂ ਨੋਟਿਸ ਲਏ ਜਾਣ ’ਤੇ ਅਪਣੇ ਵਿਚਾਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਜਨਰਲ ਸਕੱਤਰ ਅਮਰੀਕ ਸਿੰਘ ਈਸੜੂ ਵਿਸ਼ੇਸ਼ ਸਕੱਤਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੇ ਹੋਏ ਲੋਕਾਂ ਦੀਆਂ ਅਨੈਤਿਕ ਤੇ ਸ਼ਰਮਨਾਕ ਹਰਕਤਾਂ ਨੂੰ ਜਨਤਾ ਦੀ ਕਚਹਿਰੀ ਵਿੱਚ ਰੱਖਣ ਵਿੱਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਇਸ ਨਾਲ ‘ਰਾਜ ਨਹੀਂ ਸੇਵਾ’ ਦੇ ਨਾਰ੍ਹੇ ਮਾਰਨ ਵਾਲਿਆਂ ਦਾ ਅਸਲ ਚਿਹਰਾ ਲੋਕਾਂ ਵਿੱਚ ਆ ਰਿਹਾ ਹੈ। ਇਸਦੇ ਉਲਟ ਇਹ ਤਸਵੀਰਾਂ ਦੇਖ ਕੇ ਹਰ ਕਿਸੇ ਨੇ ਪੀੜਤ ਅਧਿਆਪਕਾ ਨਾਲ ਹਮਦਰਦੀ ਦਾ ਹੀ ਪ੍ਰਗਟਾਵਾ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜਨਤਾ ਹਾਕਮਾਂ ਦੇ ਜ਼ੁਲਮਾਂ ਨੂੰ ਬਹੁਤ ਛੇਤੀ ਭੁੱਲ ਜਾਂਦੀ ਹੈ ਇਸ ਲਈ ਭਾਵੇਂ ਕਾਂਗਰਸ ਹੋਵੇ ਤੇ ਭਾਵੇਂ ਬਾਦਲਕੇ ਹੋਣ ਹਰ ਇੱਕ ਵਲੋਂ ਕੀਤੇ ਗਏ ਜ਼ੁਲਮਾਂ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਮੌਕੇ ਮੁੜ ਲੋਕਾਂ ਦੀ ਕਚਹਿਰੀ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਵੋਟ ਦੇਣ ਮੌਕੇ ਲੋਕ ਅਪਣੇ ਲਈ ਸਹੀ ਜਾਂ ਗਲਤ ਦਾ ਫ਼ੈਸਲਾ ਆਸਾਨੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਮੀਡੀਏ ਨੂੰ ਵੀ ਚਾਹੀਦਾ ਹੈ ਕਿ ਅਪਣੇ ਮੁਨਾਫ਼ੇ ਤੋਂ ਉਪਰ ਉ¤ਠ ਕੇ, ਹਰ ਹਾਕਮ ਵਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਨੂੰ ਇਸ ਸਹੀ ਸਮੇਂ ’ਤੇ ਲੋਕਾਂ ਦੇ ਰੂ-ਬ-ਰੂ ਕਰੇ। ਉਨ੍ਹਾਂ ਕਿਹਾ ਕਿ ਅਪਣੇ ਹੁਣ ਤੱਕ ਦੇ ਕਾਰਜਕਾਲ ਵਿੱਚ ਇਸ ਸਰਕਾਰ ਨੇ ਸਮੇਂ-ਸਮੇਂ ’ਤੇ ਅਪਣੇ ਹੱਕ ਮੰਗਦੇ ਲੋਕਾਂ ਦੀ ਡੰਡਿਆਂ ਤੇ ਗੋਲੀਆਂ ਨਾਲ ‘ਸੇਵਾ’ ਕੀਤੀ ਹੈ। ਲੱਗਭੱਗ ਹਰ ਮੁਲਾਜ਼ਮ ਜਥੇਬੰਦੀ, ਆਂਗਣਵਾੜੀ ਵਰਕਰ, ਅਧਿਆਪਕ, ਅਤੇ ਕਿਸਾਨ ਇਸ ਸਰਕਾਰ ਦੇ ਜ਼ੁਲਮਾਂ ਨੂੰ ਕਦੇ ਭੁੱਲ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਪਾਖੰਡਵਾਦ ਦੇ ਡੇਰੇ ਚੁੱਕਣ ਦੀ ਮੰਗ ਕਰਦੇ ਸਿੱਖਾਂ ’ਤੇ ਗੋਲੀਆਂ ਚਲਾਉਣ ਵਾਲੀ ਇਹ ਸਰਕਾਰ ਆਖਰ ਕਿਸ ‘ਸੇਵਾ’ ਦੇ ਦਾਅਵੇ ਕਰ ਰਹੀ ਹੈ? ਉਕਤ ਆਗੂਆਂ ਨੇ ਕਿਹਾ ਕਿ ਬਾਦਲ ਦਲ ਨਾਲ ਸਿਆਸੀ ਸਾਂਝ ਪਾ ਲੈਣ ਵਾਲੇ ‘ਸੰਤ’ ਸਮਾਜ ਨੂੰ ਅਜਿਹੇ ਮੁੱਦਿਆਂ ’ਤੇ ਸਮਾਜ ਪ੍ਰਤੀ ਅਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ
੨੦ ਮਈ ਨੂੰ ਚੰਡੀਗੜ੍ਹ ਤੋਂ ਦਲ ਖਾਲਸਾ ਦੀ ਇੱਕ ਨਵੀਂ ਸ਼ੁਰੂਆਤ ਹੋਈ ਹੈ। ਇਸ ਨਵੀਂ ਸ਼ੁਰੂਆਤ ਦੀ ਅਗਵਾਈ ਕਰਨ ਲਈ ਕੱਲ ਤੋਂ ਪਹਿਲਾਂ ਤੱਕ ਦੀਆਂ ਦੋਹਾਂ ਜੱਥੇਬੰਦੀਆਂ ਦੇ ਸਾਰੇ ਸੀਨੀਅਰ
ਯੂਰਪ ਵਸਦੇ ਖ਼ਾਲਿਸਤਾਨ ਸਮਰਥਕਾਂ ਵਲੋਂ ਭੇਜੇ ਬਿਆਨ ਵਿਚ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਦੀ ਮੁਕੰਮਲ ਏਕਤਾ ਦਾ ਸਵਾਗਤ ਕੀਤਾ ਗਿਆ ਹੈ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: