Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖਤ ਸਾਹਿਬ ‘ਤੇ ਪੰਜ ਜੱਥੇਦਾਰਾਂ ਦੀ ਮੀਟਿੰਗ ਤੋਂ ਬਾਅਦ ਬੱਬਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ,ਹਰਮਿੰਦਰ ਸਿੰਘ ਬੰਗਲੌਰ ਤਨਖਾਹੀਆਂ ਕਰਾਰ

ਅਕਾਲ ਤਖਤ ਸਾਹਿਬ ‘ਤੇ ਪੰਜ ਜੱਥੇਦਾਰਾਂ ਦੀ ਮੀਟਿੰਗ ਤੋਂ ਬਾਅਦ ਬੱਬਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ,ਹਰਮਿੰਦਰ ਸਿੰਘ ਬੰਗਲੌਰ ਤਨਖਾਹੀਆਂ ਕਰਾਰ

ਅੰਮ੍ਰਿਤਸਰ (17 ਜੂਨ 2014): ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਵੱਖ ਵੱਖ ਮਸਲਿਆਂ ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਕੰਨਟੇਨਰ ਰਾਹੀਂ ਭੇਜਣ ਦੇ ਮਾਮਲੇ ਵਿੱਚ ਵਿਚਾਰਾਂ ਕੀਤੀਆਂ ਗਈਆਂ।

ਮੀਟਿੰਗ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਕੰਨਟੇਨਰ ਰਾਹੀਂ ਭੇਜਣ ਦੇ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਮੰਗਣ ਵਾਲੇ ਗੁਰਚਰਨ ਸਿੰਘ ਬੱਬਰ ਨੂੰ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਕ ਹੋਰ ਫੈਸਲੇ ਰਾਹੀਂ ਬੰਗਲੋਰ ਵਾਸੀ ਹਰਮਿੰਦਰ ਸਿੰਘ (ਖਾਲਸਾ ਬੁਲੇਟਨ)ਨੂੰ ਚਰਿਤਰਹੀਣਤਾ ਦੇ ਲਗੇ ਦੋਸ਼ਾਂ ਤੇ ਬੁਲਾਏ ਜਾਣ ਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਤਹਿਤ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਬੰਗਲੋਰ ਵਾਸੀ ਹਰਮਿੰਦਰ ਸਿੰਘ (ਖਾਲਸਾ ਬੁਲੇਟਨ)ਨੂੰ ਚਰਿਤਰਹੀਣਤਾ ਦੇ ਲਗੇ ਦੋਸ਼ਾਂ ਕਾਰਣ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਲੇਕਿਨ ਉਸਨੇ ਹਊਮੈ ਭਰੇ ਪੱਤਰ ਲਿਖੇ ਅਤੇ ਸਿੰਘ ਸਾਹਿਬਾਨ ਦੀ ਇਕਤਰਤਾ ਵਿਚ ਹਾਜਰ ਨਹੀ ਹੋਇਆ ,ਇਸ ਲਈ ਹਰਮਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਕਿ ਉਹ ਸਿੰਘ ਸਾਹਿਬਾਨ ਦੀ ਅਗਲੇਰੀ ਇਕਤਰਤਾ ਵਿਚ ਪੇਸ਼ ਹੋਕੇ ਤਨਖਾਹ ਲਵਾਵੇ ਨਹੀ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।

ਸਿੰਘ ਸਾਹਿਬਾਨ ਨੇ ਦਿੱਲੀ ਵਾਸੀ ਗੁਰਚਰਨ ਸਿੰਘ ਬੱਬਰ ਦੁਆਰਾ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰਤੀ ਵਰਤੀ ਸ਼ਬਦਾਵਲੀ ਨੂੰ ਅਤਿ ਦਰਜੇ ਦੀ ਨੀਵੀਂ ਕਰਾਰ ਦਿੰਦਿਆਂ ਬੱਬਰ ਨੂੰ ਅਗਲੇਰੀ ਇਕਤਰਤਾ ਵਿਚ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਹੈ ਕਿ ਉਹ ਕਿਹੜੇ ਕਾਰਣ ਹਨ ਕਿ ਅਜੇਹੀ ਸ਼ਬਦਾਵਲੀ ਵਰਤੀ ਗਈ ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕਤਰਤਾ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਰਾਜਸਥਾਨ ਦੇ ਇਤਿਹਾਸਕ ਗੁਰਦੁਆਰਾ ਬੁਢਾ ਜੋਹੜ ਦੇ ਪਿਤਾ ਪੁਰਖੀ ਟਰੱਸਟ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਭੰਗ ਕਰਨ ਦੇ ਜਾਰੀ ਆਦੇਸ਼ਾਂ ਦਾ ਮਾਮਲਾ ਤਕਰੀਬਨ ਨਿਪਟ ਗਿਆ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: