Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਡਵੋਕੇਟ ਫੂਲਕਾ ਵੱਲੋਂ ਮਾਨਹਾਨੀ ਦੇ ਕੇਸ ਵਿੱਚ ਜਗਦੀਸ਼ ਟਾਇਟਲਰ ਵੱਲੋਂ ਬਿਨਾ ਸ਼ਰਤ ਮੁਆਫੀ ਦੀ ਪੇਸ਼ਕਸ਼ ਰੱਦ

ਐਡਵੋਕੇਟ ਫੂਲਕਾ ਵੱਲੋਂ ਮਾਨਹਾਨੀ ਦੇ ਕੇਸ ਵਿੱਚ ਜਗਦੀਸ਼ ਟਾਇਟਲਰ ਵੱਲੋਂ ਬਿਨਾ ਸ਼ਰਤ ਮੁਆਫੀ ਦੀ ਪੇਸ਼ਕਸ਼ ਰੱਦ

ਨਵੀਂ ਦਿੱਲੀ (2 ਜੁਲਾਈ 2014): ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਜਿਸ ਵਿੱਚ ਹਜ਼ਾਰਾਂ ਬੇਕਸ਼ੂਰ ਸਿੱਖਾਂ ਨੂੰ ਦੇਸ਼ ਦੀ ਬਹੁ-ਗਿਣਤੀ ਵੱਲੋਂ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ, ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵੱਲੋਂ ਦਾਇਰ ਫੌਜਦਾਰੀ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਏ ਦੋਸ਼ੀ ਕਾਂਗਰਸ ਆਗੂ ਜਗਦੀਸ਼ ਟਾਇਟਲਰ( ਜੋ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ) ਨੇ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੇ ਨਿਪਟਾਰੇ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹੈ ਜਦ ਕਿ ਸ:” ਫੂਲਕਾ ਨੇ ਟਾਇਟਲਰ ਦੀ ਪੇਸ਼ਕਸ਼ ਪ੍ਰਵਾਨ ਕਰਨ ਤੋਂ ਸਾਫ ਨਾਂਹ ਕਰ ਦਿੱਤੀ ।


ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ ‘ਤੇ ਕੋਈ ਵੀ ਸਮਝੌਤਾ ਲੋਕਾਂ ਨੂੰ ਗਲਤ ਸੰਦੇਸ਼ ਦੇਵੇਗਾ ਙ ਜੱਜ ਨੇ ਫੂਲਕਾ ਨੂੰ ਪੁੱਛਿਆ ਕਿ ਕੀ ਉਹ ਮਾਮਲਾ ਨਿਪਟਾਉਣ ਲਈ ਟਾਇਟਲਰ ਵੱਲੋਂ ਮੰਗੀ ਮੁਆਫੀ ਪ੍ਰਵਾਨ ਕਰਨ ਨੂੰ ਤਿਆਰ ਹਨ ਕਿਉਂਕਿ ਇਹ ਮਾਣਹਾਨੀ ਮਾਮਲਾ ਹੈ ਤੇ ਇਸ ਦਾ ਦੰਗਿਆਂ ਨਾਲ ਕੋਈ ਸਬੰਧ ਨਹੀਂ ਹੈ ।

ਸ: ਫੂਲਕਾ ਨੇ ਅਦਾਲਤ ਦਾ ਇਹ ਸੁਝਾਅ ਰੱਦ ਕਰਦਿਆਂ ਕਿਹਾ ਕਿ ਇਹ ਮਾਮਲਾ ਬਹੁਤ ਅਹਿਮ ਹੈ ਤੇ ਇਸ ਮਾਮਲੇ ਵਿਚ ਸਮਝੌਤਾ ਸੰਭਵ ਨਹੀਂ ਹੈ । ਉਨ੍ਹਾਂ ਕਿਹਾ ਕਿ ਅਦਾਲਤ ਜੋ ਵੀ ਚਹੁੰਦੀ ਹੈ , ਉਹ ਆਪਣਾ ਫੈਸਲਾ ਦੇ ਸਕਦੀ ਹੈ, ਇਸ ‘ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ।

ਸ: ਫੂਲਕਾ ਵੱਲੋਂ ਸਬੂਤ ਵਜੋਂ ਦਿੱਤੀ ਵੀਡੀਓ ਕੈਸਟ ਚਲਾਉਣ ਲਈ ਅਦਾਲਤ ਵਿਚ ਵੀ.ਸੀ.ਆਰ ਦਾ ਪ੍ਰਬੰਧ ਨਾ ਹੋਣ ਕਾਰਨ, ਮਾਣਯੋਗ ਜੱਜ ਗੌਰਵ ਰਾਓ ਟਾਇਟਲਰ ਵੱਲੋਂ ਦਿੱਤੀ ਟੀ. ਵੀ ਇੰਟਰਵਿਊ ਨਹੀਂ ਵੇਖ ਸਕੇ ਙ ਇਸ ‘ਤੇ ਜੱਜ ਨੇ ਸ: ਫੂਲਕਾ ਨੂੰ ਕਿਹਾ ਕਿ ਉਹ ਅਗਲੀ ਤਰੀਕ ‘ਤੇ ਵੀਡੀਓ ਰਿਕਾਰਡਿੰਗ ਦੀ ਵੀ. ਸੀ. ਡੀ. ਜਾਂ ਡੀ.ਵੀ.ਡੀ. ਪੇਸ਼ ਕਰਨ ਜਾਂ ਫਿਰ ਵੀ.ਸੀ.ਆਰ. ਤੇ ਇਕ ਟੀ.ਵੀ. ਦਾ ਪ੍ਰਬੰਧ ਕਰਨ ਙ ਅਦਾਲਤ ਨੇ ਅਗਲੀ ਤਰੀਕ 2 ਅਗਸਤ, 2014 ਪਾਉਂਦਿਆਂ ਟਾਇਟਲਰ ਦੀ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਬੇਨਤੀ ਰੱਦ ਕਰ ਦਿੱਤੀ ।

ਇਥੇ ਵਰਣਨਯੋਗ ਹੈ 2004 ਵਿਚ ਇਕ ਚੈਨਲ ਵੱਲੋਂ ਪ੍ਰਸਾਰਿਤ ਇੰਟਰਵਿਊ ਵਿਚ ਟਾਇਟਲਰ ਨੇ ਫੂਲਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੂੰ ਬਲੈਕਮੇਲਰ ਕਿਹਾ ਸੀ ਤੇ ਦੋਸ਼ ਲਾਇਆ ਸੀ ਕਿ ਉਹ ਨਵੰਬਰ 84 ਦੀਆਂ ਵਿਧਵਾਵਾਂ ਕੋਲੋਂ ਪੈਸਾ ਹੜਪ ਰਿਹਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: