Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਸਰਕਾਰ ਤੋਂ ਆਰ. ਐੱਸ. ਐੱਸ ‘ਤੇ ਪਾਬੰਦੀ ਦੀ ਮੰਗ ਕਰਦਿਆਂ ਸਿੱਖ ਜੱਥੇਬੰਦੀਆਂ ਨੇ ਭਾਗਵਤ ਨੂੰ ਪੰਜਾਬ ‘ਚ ਦਾਖਲ ਨਾ ਹੋਣ ਦੇਣ ਦਾ ਕੀਤਾ ਐਲਾਨ

ਬਾਦਲ ਸਰਕਾਰ ਤੋਂ ਆਰ. ਐੱਸ. ਐੱਸ ‘ਤੇ ਪਾਬੰਦੀ ਦੀ ਮੰਗ ਕਰਦਿਆਂ ਸਿੱਖ ਜੱਥੇਬੰਦੀਆਂ ਨੇ ਭਾਗਵਤ ਨੂੰ ਪੰਜਾਬ ‘ਚ ਦਾਖਲ ਨਾ ਹੋਣ ਦੇਣ ਦਾ ਕੀਤਾ ਐਲਾਨ

AISSFਅੰਮ੍ਰਿਤਸਰ ( 8 ਅਗਸਤ 2014): ਸਿੱਖ ਜਥੇਬੰਦੀਆਂ ਨੇ ਬਾਦਲ ਸਰਕਾਰ ਨੂੰ ਕਿਹਾ ਕਿ ਹੈ ਕਿ ਆਰ ਐਸ ਐਸ ਦੀਆਂ ਸਰਗਰਮੀਆਂ ‘ਤੇ ਫੌਰੀ ਪਾਬੰਦੀ ਲਗਾਈ ਜਾਵੇ ਤੇ ਪੰਜਾਬ ਵਿਚ ਉਨ੍ਹਾਂ ਦੀ ਦਫਤਰਾਂ ਨੂੰ ਸੀਲ ਕਰ ਦਿੱਤਾ ਜਾਵੇ। ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਸੈਂਕੜੇ ਸਿੱਖਾਂ ਨੇ ਇਕੱਠ ਕੀਤਾ ਤੇ ਕਿਹਾ ਕਿ ‘ਸਿੱਖ ਹਿੰਦੂ ਧਰਮ ਦਾ ਹਿੱਸਾ ਨਹੀਂ ਹਨ’ ਅਤੇ ਆਰ ਐਸ ਐਸ ‘ਤੇ ਪਾਬੰਦੀ ਲਗਾਓ ਦੇ ਨਾਅਰੇ ਲਗਾਏ।

ਸਿੱਖਾਂ ਵਿਰੋਧੀ ਇਨ੍ਹਾਂ ਸਰਗਰਮੀਆਂ ਨੂੰ ਨੱਥ ਪਾਉਣ ਦਾ ਪ੍ਰਣ ਕਰਦਿਆਂ ਏ ਆਈ ਐਸ ਐਸ ਐਫ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਆਰ ਐਸ ਐਸ ਫਿਰਕੂ ਮਾਹੌਲ ਖਰਾਬ ਕਰਨ ਲਈ ਜ਼ਿੰਮੇਵਾਰ ਹੈ ਤੇ ਮੋਦੀ ਦੀ ਜਿੱਤ ਤੋਂ ਉਤਸ਼ਾਹਿਤ ਹੋਕੇ ਆਰ ਐਸ ਐਸ ਦੀਆਂ ਸਰਗਰਮੀਆਂ ਹੋਰ ਵੀ ਭੜਕਾਊ ਹੋ ਗਈਆਂ ਹਨ।

ਮੋਹਨ ਭਾਗਵਤ ਵਲੋਂ ਦਿੱਤਾ ਗਿਆ ਬਿਆਨ ਕਿ ਸਿੱਖ ਹਿੰਦੂ ਧਰਮ ਦਾ ਹਿੱਸਾ ਹਨ ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਏ ਆਈ ਐਸ ਐਸ ਐਫ ਅਤੇ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ ਐਸ ਓ) ਨੇ ਮੰਗ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਆਰ ਐਸ ਐਸ ਦੇ ਪ੍ਰਧਾਨ ਖਿਲਾਫ ਅਪਰਾਧਕ ਕੇਸ ਦਰਜ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਭੋਪਾਲ ਵਿਚ ਆਰ ਐਸ ਐਸ ਦੇ ਬੁਧੀਜੀਵੀਆਂ ਦੀ ਮੀਟਿੰਗ ਦੌਰਾਨ ਭਾਗਵਤ ਨੇ ਕਿਹਾ ਕਿ ਆਰ ਐਸ ਐਸ ਜੈਨੀਆਂ, ਸਿੱਖਾਂ ਤੇ ਬੋਧੀਆਂ ਨੂੰ ਹਿੰਦੂਆਂ ਤੋਂ ਵੱਖ ਨਹੀਂ ਮੰਨਦਾ। ਇਸ ਮੀਟਿੰਗ ਵਿਚ ਭਾਜਪਾ ਤੇ ਏ ਬੀ ਵੀ ਪੀ ਦੇ ਕਈ ਆਗੂ ਵੀ ਸ਼ਾਮਿਲ ਹੋਏ ਸਨ। ਇਸ ਮੀਟਿੰਗ ਦੌਰਾਨ ਆਰ ਐਸ ਐਸ ਆਗੂਆਂ ਨੇ ਦਾਅਵਾ ਕੀਤਾ ਕਿ ਜੈਨੀਆਂ, ਸਿੱਖਾਂ ਤੇ ਬੋਧੀਆਂ ਨੂੰ ਵੱਖਰੇ ਘੱਟਗਿਣਤੀ ਧਰਮ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਇਹ ਹਿੰਦੂ ਸਮਾਜ ਦਾ ਹੀ ਹਿੱਸਾ ਹਨ।

ਅਸੀ ਮੰਗ ਕਰਦੇ ਹਾਂ ਕਿ ਬਾਦਲ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਰ ਐਸ ਐਸ ‘ਤੇ ਪਾਬੰਦੀ ਲਗਾਏ ਤੇ ਪੰਜਾਬ ਵਿਚ ਇਨ੍ਹਾਂ ਦੇ ਦਫਤਰ ਸੀਲ ਕੀਤੇ ਜਾਣ। ਪੀਰ ਮੁਹੰਮਦ ਨੇ ਕਿਹਾ ਕਿ ਸਿੱਖ ਸਵਿਧਾਨ ਦੀ ਧਾਰ 25 (ਬੀ) ਖਤਮ ਕਰਨ ਦੀ ਮੰਗ ਕਰ ਰਹੇ ਹਨ ਤੇ ਭਾਜਪਾ ਆਰ ਐਸ ਐਸ ਰਾਹੀਂ ਹਿੰਦੁਤਵਾ ਦੇ ਏਜੰਡੇ ਨੂੰ ਅੱਗੇ ਲਿਜਾਣ ਦਾ ਯਤਨ ਕਰ ਰਹੀ ਹੈ।

ਬਾਦਲ ਸਰਕਾਰ ਤੋਂ ਆਰ. ਐੱਸ. ਐੱਸ ‘ਤੇ ਪਾਬੰਦੀ ਦੀ ਮੰਗ ਕਰਦਿਆਂ ਸਿੱਖ ਜੱਥੇਬੰਦੀਆਂ ਨੇ ਭਾਗਵਤ ਨੂੰ ਪੰਜਾਬ ‘ਚ ਦਾਖਲ ਨਾ ਹੋਣ ਦੇਣ ਦਾ ਕੀਤਾ ਐਲਾਨ

 

ਆਈ ਐਸ ਓ ਦੇ ਪ੍ਰਧਾਨ ਕੰਵਰਬੀਰ ਸਿੰਘ ਗਿਲ ਨੇ ਕਿਹਾ ਕਿ ਅਸੀ ਆਰ ਐਸ ਐਸ ਦੇ ਮੁੱਖੀ ਮੋਹਨ ਭਾਗਵਤ ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿਆਂਗੇ ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਕਸਫੋਰਡ ਡਿਕਸ਼ਨਰੀ ਅਨੁਸਾਰ 'ਕਲਟ' ਦਾ ਮਤਲਬ ਹੈ ਉਹ ਧਾਰਮਿਕ ਗਰੁੱਪ ਜੋ ਆਪਣੇ ਧਾਰਮਿਕ ਵਿਸ਼ਵਾਸ਼ਾਂ ਨੂੰ ਕੱਟੜਤਾ ਨਾਲ ਮੰਨਦੇ ਹਨ ਅਤੇ ਕਈ ਤਰੀਕੇ ਦੀਆਂ ਰਸਮਾਂ ਕਰਦੇ ਹਨ ਅਤੇ ਉਹ ਕਿਸੇ ਸਥਾਪਤ
1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: