Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਪੁਹੰਚਿਆ ਸੁਪਰੀਮ ਕੋਰਟ

ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਪੁਹੰਚਿਆ ਸੁਪਰੀਮ ਕੋਰਟ

Supreme Court of Indiaਨਵੀਂ ਦਿੱਲੀ (5 ਅਗਸਤ 2014): ਵੱਖਰੀ ਹਰਿਆਣਾ ਕਮੇਟੀ ਅਤੇ ਸ਼ਰੋਮਣੀ ਕਮੇਟੀ ਅੰਮ੍ਰਿਤਸਰ ਦਰਮਿਆਨ ਚੱਲ ਰਹੇ ਵਿਵਾਦ ਨੇ ਅੱਜ ਉਦੋਂ ਨਵਾਂ ਮੋੜ ਆ ਗਿਆ, ਜਦੋਂ ਇੱਕ ਹਰਿਆਣਾ ਦੇ ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਮੈਂਬਰ ਨੇ ਅੱਜ ਸੁਪਰੀਮ ਕੋਰਟ ‘ਚ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014, ਜਿਸ ਤਹਿਤ ਵੱਖਰੀ ਹਰਿਆਣਾ ਕਮੇਟੀ ਬਣਾਈ ਗਈ ਹੈ, ਨੂੰ ਚੁਣੌਤੀ ਦੇ ਦਿੱਤੀ ।

ਹਰਿਆਣਾ ਦੇ ਰਹਿਣ ਵਾਲੇ ਪਟੀਸ਼ਨਰ ਹਰਭਜਨ ਸਿੰਘ ਨੇ ਜੱਜ ਟੀ. ਐਸ. ਠਾਕੁਰ ਦੀ ਅਗਵਾਈ ਵਾਲੇ ਸੰਵਿਧਾਨਿਕ ਬੈਂਚ ਅੱਗੇ ਪੇਸ਼ ਹੁੰਦਿਆਂ ਆਪਣੇ ਸੀਨੀਅਰ ਵਕੀਲ ਹਰੀਸ਼ ਸਾਲਵੇ ਰਾਹੀਂ ਦਲੀਲ ਦਿੱਤੀ ਕਿ ਪੰਜਾਬ ਰੀ ਆਰਗੇਨਾਈਜੇਸ਼ਨ ਐਕਟ 1966 ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸੰਸਥਾ ਲਈ ਕਾਨੂੰਨ ਬਣਾਉਣ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਲਈ ਰਾਖਵਾਂ ਰੱਖਿਆ ਗਿਆ ਹੈ ਅਤੇ ਕਿਸੇ ਸੂਬਾਈ ਵਿਧਾਨ ਸਭਾ ਵਲੋਂ ਇਸ ਵਿਚ ਕੋਈ ਬਦਲਾਅ ਕਰਨ ਸਬੰਧੀ ਕੋਈ ਵਿਵਸਥਾ ਨਹੀਂ ਹੈ।

ਉਸ ਨੇ ਸੁਪਰੀਮ ਕੋਰਟ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ ਕਿਉਂਕਿ ਹਰਿਆਣਾ ‘ਚ ਇਸ ਮਾਮਲੇ ਨੂੰ ਲੈ ਕੇ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ । ਇਸ ਸਬੰਧੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਛੇਤੀ ਸੁਣਵਾਈ ਲਈ ਮੁੱਖ ਜੱਜ ਅੱਗੇ ਪੇਸ਼ ਕੀਤਾ ਜਾਵੇ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਵੱਲੋਂ ਕਾਹਲੀ ਨਾਲ ਬਣਾਇਆ ਗਿਆ ਇਹ ਕਾਨੂੰਨ ਨਾ ਸਿਰਫ ਸੰਵਿਧਾਨਿਕ ਵਿਵਸਥਾ ਦੀ ਉਲੰਘਣਾ ਹੈ ਬਲਕਿ ਪੰਜਾਬ ਰੀਆਰਗੇਨਾਈਜੇਸ਼ਨ ਐਕਟ ਦੀ ਕਾਨੂੰਨੀ ਵਿਵਸਥਾ ਦੀ ਵੀ ਉਲੰਘਣਾ ਹੈ ਤੇ ਇਹ ਸਿੱਖ ਧਰਮ ‘ਚ ਵੰਡੀਆਂ ਪਾਉਣ ਦਾ ਯਤਨ ਹੈ।

ਪਟੀਸ਼ਨ ਕਰਤਾ ਨੇ ਸੁਪਰੀਮ ਕੋਰਟ ਨੂੰ ਇਨ੍ਹਾਂ ਸਾਰਿਆਂ ਪੱਖਾਂ ‘ਤੇ ਵਿਚਾਰ ਕਰਕੇ ਇਸ ਐਕਟ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਕੇ ਰੱਦ ਕਰਨ ਦੀ ਅਪੀਲ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: