Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝੀਂਡਾ ਹਰਿਆਣਾ ਕਮੇਟੀ ਦਾ ਪਹਿਲਾ ਪ੍ਰਧਾਨ ਬਣਿਆ, ਬਾਬਾ ਤਿਲੋਕੇਵਾਲਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ

ਝੀਂਡਾ ਹਰਿਆਣਾ ਕਮੇਟੀ ਦਾ ਪਹਿਲਾ ਪ੍ਰਧਾਨ ਬਣਿਆ, ਬਾਬਾ ਤਿਲੋਕੇਵਾਲਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ

 

ਕੁਰੂਕਸ਼ੇਤਰ (26 ਜੁਲਾਈ 2014): ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਬਣਾਉਣ ਤੋਂ ਬਾਅਦ ਅੱਜ ਕਮੇਟੀ ਪਹਿਲੀ ਬੈਠਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਐਡਹਾਕ ਕਮੇਟੀ ਦੀ ਪਹਿਲੀ ਬੈਠਕ ਸ੍ਰੀ ਗੁਰੂ ਗ੍ਰੰਥ ਸਾਹਿਬ  ਦੀ ਹਾਜ਼ੂਰੀ ਵਿੱਚ ਡੇਰਾ ਬਾਬਾ ਚਰਨ ਸਿੰਘ ਕਾਰ ਸੇਵਾ ਕੁਰੂਕਸ਼ੇਤਰ ‘ਚ ਹੋਈ ਜਿਸ ‘ਚ ਕਮੇਟੀ ਦੇ 5 ਅਹੁਦੇਦਾਰਾਂ ਸਮੇਤ 11 ਮੈਂਬਰੀ ਕਾਰਜਕਾਰਣੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।

ਜਗਦੀਸ਼ ਸਿੰਘ ਝੀਂਡਾ ਨੂੰ ਕਮੇਟੀ ਦਾ ਪ੍ਰਧਾਨ, ਦੀਦਾਰ ਸਿੰਘ ਨਲਵੀ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਮਛੌਡਾ ਨੂੰ ਮੀਤ ਪ੍ਰਧਾਨ, ਜੋਗਾ ਸਿੰਘ ਯਮੁਨਾਨਗਰ ਨੂੰ ਜਨਰਲ ਸਕੱਤਰ ਅਤੇ ਭੂਪਿੰਦਰ ਸਿੰਘ ਅਸੰਧ ਨੂੰ ਸਕੱਤਰ ਚੁਣਿਆ ਗਿਆ ਜਦਕਿ ਜਗਦੇਵ ਸਿੰਘ ਮਟਦਾਦੂ, ਸੰਤ ਗੁਰਮੀਤ ਸਿੰਘ ਤਿਲੋਕੇਵਾਲਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਅਵਤਾਰ ਸਿੰਘ ਚੱਕੂ, ਮੋਹਨਜੀਤ ਸਿੰਘ ਪਾਣੀਪਤ ਅਤੇ ਸਵਰਨ ਸਿੰਘ ਰਤੀਆ ਨੂੰ ਕਾਰਜਕਾਰਣੀ ‘ਚ ਲਿਆ ਗਿਆ ਹੈ।

 ਕਮੇਟੀ ਦੇ ਧਰਨਮ ਪ੍ਰਚਾਰ ਵਿੰਗ ਦਾ ਚੇਅਰਮੈਨ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਬਣਾਇਆ ਗਿਆ ਹੈ । ਬੈਠਕ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ‘ਚ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅਰਦਾਸ ਕੀਤੀ।

 ਇਸ ਤੋਂ ਬਾਅਦ ਬੈਠਕ ਦੀ ਕਾਰਵਵਾਈ ਸ਼ੁਰੂ ਕਰਨ ‘ਤੇ ਸੰਤ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੂੰ ਬੈਠਕ ਦਾ ਪ੍ਰਧਾਨ ਬਣਾਇਆ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ ਬੈਠਕ ‘ਚ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਐਡਹਾਕ ਕਮੇਟੀ ਨੇ ਮਤਾ ਪਾਸ ਕਰਕੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਰਿਆਣਾ ਦੇ ਗੁਰਦੁਆਰਾ ਸਹਿਬਾਨ ਵਿਚੋਂ ਟਾਸਕ ਫੋਰਸ ਬਾਹਰ ਕੱਢਣ ਲਈ ਹੁਕਮ ਕਰਨ।ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਨੇ ਗੁਦੁਆਰਾ ਸਹਿਬਾਨ ਵਿੱਚ ਟਾਸਕ ਫੋਰਸ ਅਤੇ ਬਾਦਲ ਦਲ ਦੇ ਕਾਰਕੂਨਾਂ ਨੂੰ ਤਇਨਾਤ ਕੀਤਾ ਹੈ ਤਾਂਕਿ ਹਰਿਆਣਾ ਕਮੇਟੀ ਵੱਲੋਂ ਗੁਰਦੁਆਰਾ ਸਹਿਬਾਨ ਦਾ ਕਬਜ਼ਾ ਲਈ ਦੀ ਕਾਰਵਾਈ ਨੂੰ ਰੋਕਿਆ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: