Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸੁਪਰੀਮ ਕੋਰਟ ਵੱਲੋਂ ਤੰਬਾਕੂ ਦੇ ਉਤਪਾਦਨ ‘ਤੇ ਪਾਬੰਦੀ ਲਾਉਣ ਲਈ ਕੇਂਦਰ ਅਤੇ ਰਾਜਾਂ ਨੂੰ ਨੋਟਿਸ

ਭਾਰਤੀ ਸੁਪਰੀਮ ਕੋਰਟ ਵੱਲੋਂ ਤੰਬਾਕੂ ਦੇ ਉਤਪਾਦਨ ‘ਤੇ ਪਾਬੰਦੀ ਲਾਉਣ ਲਈ ਕੇਂਦਰ ਅਤੇ ਰਾਜਾਂ ਨੂੰ ਨੋਟਿਸ

tobbaccoਨਵੀਂ ਦਿੱਲੀ (14 ਅਗਸਤ 2014): ਤੰਬਾਕੂ ਦੀ ਵਰਤੋਂ ਨਾਲ ਮਨੁੱਖੀ ਸਿਹਤ ‘ਤੇ ਪਏ ਰਹੇ ਮਾੜੇ ਪ੍ਰਭਾਵ ਕਾਰਨ ਅਤੇ ਪੈਦਾ ਹੋ ਰਹੀਆਂ ਖਤਰਨਾਕ ਬਿਮਾਰੀਆਂ ਦੇ ਮੱਦੇ ਨਜ਼ਰ ਭਾਰਤੀ ਸੁਪਰੀਮ ਕੋਰਟ ਨੇ ਇਸਦੀ ਉਪਜ ‘ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।

ਸੁਪਰੀਮ ਕੋਰਟ ਨੇ ਅੱਜ ਦੇਸ਼ ਭਰ ਵਿਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਤੰਬਾਕੂ ਦੇ ਉਤਪਾਦਨ ‘ਤੇ ਆਮ ਪਾਬੰਦੀ ਲਾਉਣ ਦੇ ਮਾਮਲੇ ਦੀ ਪੜਤਾਲ ਕਰਨ ਦਾ ਫੈਸਲਾ ਕਰਦਿਆਂ ਕੇਂਦਰ ਤੇ ਸਾਰੇ ਸੂਬਿਆਂ ਨੂੰ ਇਕ ਪਟੀਸ਼ਨ ਦੇ ਸਬੰਧ ਵਿਚ ਆਪਣਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।

ਇਸ ਪਟੀਸ਼ਨ ਵਿਚ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਤੰਬਾਕੂ ਸਿਹਤ ਲਈ ਬਹੁਤ ਨੁਕਸਾਨਦੇਹ ਹੈ ਜਿਸ ਕਰਕੇ ਦੇਸ਼ ਭਰ ਵਿਚ ਤੰਬਾਕੂ ਦੇ ਉਤਪਾਦਨ ਅਤੇ ਇਸ ਨਾਲ ਸਬੰਧਿਤ ਪਦਾਰਥਾਂ ‘ਤੇ ਪਾਬੰਦੀ ਲਾਈ ਜਾਵੇ।

ਪਟੀਸ਼ਨ ਅਨੁਸਾਰ ਸਿਗਰਟ ਕਾਰਨ ਕੈਂਸਰ ਤੇ ਹੋਰ ਕਈ ਭਿਆਨਕ ਬਿਮਾਰੀਆਂ ਲੱਗਦੀਆਂ ਹਨ ਤੇ ਜਦੋਂ ਤੱਕ ਸਿਗਰਟ ਤੇ ਤੰਬਾਕੂ ਬਜ਼ਾਰ ਵਿਚ ਅਸਾਨੀ ਨਾਲ ਮੁਹੱਈਆ ਹੋਣਗੇ ਉਦੋਂ ਤੱਕ ਇਸ ‘ਤੇ ਕਾਬੂ ਪਾਉਣਾ ਔਖਾ ਹੈ। ਤੰਬਾਕੂ ਉਤਪਾਦਕਾਂ ਵਲੋਂ ਅਜਿਹੇ ਕਿਸੇ ਕਦਮ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: