Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਹਾਰਨਪੁਰ ਵਿੱਚ ਸਿੱਖ-ਮੁਸਲਿਮ ਟਕਰਾਅ ਦੌਰਾਨ ਦੋ ਸਿੱਖਾਂ ਦੀ ਮੌਤ, ਉੱਨੀ ਜ਼ਖਮੀ

ਸਹਾਰਨਪੁਰ ਵਿੱਚ ਸਿੱਖ-ਮੁਸਲਿਮ ਟਕਰਾਅ ਦੌਰਾਨ ਦੋ ਸਿੱਖਾਂ ਦੀ ਮੌਤ, ਉੱਨੀ ਜ਼ਖਮੀ

ਸਹਾਰਨਪੁਰ,ਯੂਪੀ (26 ਜੁਲਾਈ 2014): ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁਸਲਮਾਨ ਵਿਅਕਤੀਆਂ ਵੱਲੋਂ ਸਿੱਖਾਂ ‘ਤੇ ਕੀਤੇ ਹਿੰਸਕ ਹਮਲੇ ਵਿੱਚ ਦੋ ਸਿੱਖਾਂ ਦੀ ਮੌਤ ਹੋ ਗਈ ਹੈ ਜਦਕਿ ਉੱਨੀ ਵਿਅਕਤੀਆਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ।

 ਮਿਲੀ ਜਾਣਕਾਰੀ ਅਨੁਸਾਰ ਵਕਫ ਬੋਰਡ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਚਕਾਰ ਪਿਛਲੇ ਸਮੇਂ ਤੋਂ ਜ਼ਮੀਨੀ ਝਗੜਾ ਚੱਲ ਰਿਹਾ ਸੀ, ਜੋ ਕਿ ਪਿਛਲੇ ਦੱਸ ਸਾਲਾਂ ਤੋਂ ਅਦਾਲਤ ਵਿੱਚ ਵਿਚਾਰਅਧੀਨ ਸੀ।ਅਦਾਲਤ ਨੇ ਹੁਣੇ ਹੀ ਉਹ ਫੈਸਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿੱਚ ਕਰ ਦਿੱਤਾ ਸੀ।

ਅਦਾਲਤੀ ਫੈਸਲੇ ਤੋਂ ਬਾਅਦ ਸਿੱਖਾਂ ਵੱਲੋਂ ਉਸ ਜ਼ਮੀਨ ‘ਤੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਪਿਛਲੀ ਰਾਤ ਕੁਝ ਮੁਸਲਿਮ ਵਿਅਕਤੀਆਂ ਵੱਲੋਂ ਚੱਲ ਰਹੇ ਕੰਮ ਨੂੰ ਰੋਕਣ ਦੀ ਮੰਸ਼ਾ ਨਾਲ ਸਿੱਖਾਂ ‘ਤੇ ਹਮਲਾ ਕਰ ਦਿੱਤਾ।ਪਰ ਅੱਜ ਇਹ ਟਕਰਾਅ ਗੰਭੀਰ ਰੂਪ ਅਖਿਤਿਆਰ ਕਰ ਗਿਆ, ਜਿਸਦੇ ਚੱਲਦਿਆਂ ਪ੍ਰਸ਼ਾਸਨ ਨੇ ਸਹਾਰਨਪੁਰ ਵਿੱਚ ਕਰਫਿਊ ਲਾ ਦਿੱਤਾ।

ਜਾਣਕਾਰੀ ਦੇ ਅਨੁਸਾਰ ਹਿੰਸਕ ਟਕਰਾਅ ਵਿੱਚ ਕਈ ਦੁਕਾਨਾਂ ਅਤੇ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ।ਦੋਹਾਂ ਧਿਰਾਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਦੌਰਾਨ ਕਈ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਏ।

ਭਰਤ ਵਿੱਚ ਪਿੱਛਲੇੁ ਕੁਝ ਸਮੇਂ ਤੋਂ ਸਿੱਖ-ਮੁਸਲਮਾਨ ਟਕਰਾਅ ਦੀ ਘਟਨਾਵਾਂ ਹੋ ਰਹੀਆਂ ਹਨ। ਸਿੱਖ-ਮੁਸਲਿਮ ਟਕਰਾਅ ਤੋਂ ਚਿੰਤਤ ਕੁਝ ਸ਼ਖਸ਼ੀਅਤਾਂ ਨੇ “ਸਿੱਖ-ਮੁਲਲਿਮ ਸ਼ਾਤੀ ਮਿਸ਼ਨ” ਦੀ ਸਥਾਪਨਾ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਦੋਹਾਂ ਘੱਟ-ਗਿਣਤੀ ਕੌਮਾਂ ਨੂੰ ਬਚਾਇਆ ਜਾ ਸਕੇ।

“ਸਿੱਖ-ਮੁਸਲਿਮ ਸ਼ਾਂਤੀ ਮਿਸ਼ਨ” ਦੇ ਮੈਂਬਰ ਹਰਵਿੰਦਰ ਸਿੰਘ ਨੇ ਅੱਜ ਵਾਪਰੇ ਹਿੰਸਕ ਘਟਨਾਕ੍ਰਮ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।।ਉਨਾਂ ਕਿਹਾ ਕਿ “ਸਿੱਖ ਮੁਸਲਿਮ ਸ਼ਾਂਤੀ ਕਮੇਟੀ” ਦੇ ਦੋਹਾਂ ਕੌਮਾਂ ਨਾਲ ਸਬੰਧਿਤ ਮੈਂਬਰ ਪ੍ਰਭਾਵਿਤ ਖੇਤਰ ਵਿੱਚ ਜਾਕੇ ਦੋਹਾਂ ਕੌਮਾਂ ਦੇ ਆਗੂਆਂ ਨੂੰ ਮਿਲਕੇ ਟਕਰਾਅ ਦਾ ਕਾਰਨ ਬਣੇ ਮਸਲੇ ਨੰਊ ਸੁਲਝਾਉਣ ਦਾ ਯਤਨ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਨਵਰੀ 1996 ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੁਹਿੰਮ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ
• ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਨਗਰ ਕੀਰਤਨ ਕੱਢਣ 'ਤੇ ਉੱਤਰ ਪ੍ਰਦੇਸ਼ ਪੁਲਿਸ ਨੇ 55 ਸਿੱਖਾਂ ਉਪਰ ਕੇਸ ਦਰਜ ਕੀਤਾ • ਠਾਣੇਦਾਰ ਸੰਜੀਵ ਕੁਮਾਰ ਉਪਾਧਿਆਏ ਨੇ
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਵੱਡੀ ਗਿਣਤੀ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰ ਕੇ ਗੋਲਕ ਸਮੇਤ ਹੋਰ ਸਮਾਨ ਲੁੱਟਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਪੀਲੀਭੀਤ ਜ਼ਿਲ੍ਹਾ ਜੇਲ੍ਹ ਵਿੱਚ ਸਾਲ 1994 ਵਿੱਚ 7 ਸਿੱਖ ਕੈਦੀਆਂ ਦੀਆਂ ਹੋਈਆਂ ਹਿਰਾਸਤੀ ਮੌਤਾਂ ’ਤੇ ਅਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸੂਬਾ ਸਰਕਾਰ ਨੂੰ 7 ਜੁਲਾਈ ਤੱਕ ਜਵਾਬ ਦੇਣ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: