Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤਰਿੰਗ ਕਮੇਟੀ ਮੈਂਬਰ ਸੁਤੰਤਰ ਫੈਸਲੇ ਨਹੀਂ ਲੈ ਸਕਦੇ ਤਾਂ ਅਹੁਦੇ ਉੱਤੇ ਰਹਿਣ ਦਾ ਕੋਈ ਹੱਕ ਨਹੀਂ : ਦਲ਼ ਖਾਲਸਾ

ਜੇ ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤਰਿੰਗ ਕਮੇਟੀ ਮੈਂਬਰ ਸੁਤੰਤਰ ਫੈਸਲੇ ਨਹੀਂ ਲੈ ਸਕਦੇ ਤਾਂ ਅਹੁਦੇ ਉੱਤੇ ਰਹਿਣ ਦਾ ਕੋਈ ਹੱਕ ਨਹੀਂ : ਦਲ਼ ਖਾਲਸਾ

Kanwar-Pal-Singh-Bittu-Dal-Khalsa-leader-225x300ਅੰਮ੍ਰਿਤਸਰ (24 ਅਗਸਤ2014): ਸ਼੍ਰੋਮਣੀ ਕਮੇਟੀ ਦੇ ਇੰਟਰਨਲ ਆਡੀਟਰ ਐੱਸ. ਐੱਸ. ਕੋਹਲੀ ਦੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਨਿਯੂਕਤੀ ਨੂੰ ਪ੍ਰਵਾਨਗੀ ਦੇਣ ਦੀ ਦਲ਼ ਖਾਲਸਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਦਲ ਖਾਲਸਾ ਨੇ ਕਿਹਾ ਕਿ ਬਾਦਲਕਿਆਂ ਦੇ ਸਾਹਮਣੇ ਬੇਬਸ ਅਤੇ ਲਾਚਾਰ ਪ੍ਰਧਾਨ ਅਤੇ ਮੈਂਬਰਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਗੁਲਾਮ ਮਾਨਸਿਕਤਾ ਦੇ ਲੋਕਾਂ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਤੀਨਿਧਤਾ ਕਰਨ।

ਅਜੀਤ ਅਖਬਾਰ ਅਨੁਸਰ ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਇਕ ਬਿਆਨ ਵਿੱਚ ਕਿਹਾ ਕਿ ਜੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਦੇ ਮੈਂਬਰ ਸੁਤੰਤਰ ਰੂਪ ਵਿੱਚ ਫੈਸਲੇ ਵੀ ਨਹੀਂ ਲੈ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਉੱਤੇ ਰਬੜ ਦੀ ਮੋਹਰ ਵਜੋਂ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਉਨ੍ਹਾਂ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਗ਼੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਉਲਝਾਉਣ ਅਤੇ ਪ੍ਰੇਸ਼ਾਨ ਕਰਨ ਲਈ ਅਜਿਹਾ ਕੀਤਾ ਹੈ ਕਿਉਂਕਿ ਉਹ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ-ਸੰਭਾਲ ਲਈ ਬਣੀ ਨਵੀਂ ਕਮੇਟੀ ਨਾਲ ਜੁੜੇ ਹੋਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: