Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਯੂਨਾਈਟਿਡ ਸਿੱਖ ਮੂਵਮੈਂਟ ਅਤੇ ਹੋਰ ਜੱਥੇਬੰਦੀਆਂ ਵੱਲੋਂ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਦੀ ਨਿਖੇਧੀ

ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਯੂਨਾਈਟਿਡ ਸਿੱਖ ਮੂਵਮੈਂਟ ਅਤੇ ਹੋਰ ਜੱਥੇਬੰਦੀਆਂ ਵੱਲੋਂ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਦੀ ਨਿਖੇਧੀ

Kaum-De-Heere-1ਅੰਮਿ੍ਤਸਰ( 21 ਅਗਸਤ 2014 ): ਭਾਜਪਾ, ਸ਼ਿਵ ਸੈਨਾ ਅਤੇ ਕਾਂਗਰਸ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ , ਭਾਈ ਕੇਹਰ ਸਿੰਘ ਦੀਆਂ ਸ਼ਹਾਦਤਾਂ ‘ਤੇ ਅਧਾਰਤਿ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਮੰਗ ਕਰਨ ‘ਤੇ ਅੱਜ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੰਜਾਬੀ ਫ਼ਿਲਮ ‘ਕੌਮ ਦੇ ਹੀਰੇ’ ‘ਤੇ ਰੋਕ ਲਗਾ ਦਿੱਤੇ ਜਾਣ ‘ਤੇ ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ), ਯੂਨਾਈਟਿਡ ਸਿੱਖ ਮੂਵਮੈਂਟ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਯੂਥ ਫੈਡਰੇਸ਼ਨ (ਭਿੰਡਰਾਂ ਵਾਲਾ) ਆਦਿ ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਦੇ ਉਕਤ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ।

ਫਿਲਮ ‘ਤੇ ਪਾਬੰਦੀ ਲਈ ਜਦੌਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਪੱਖ ਜਾਨਣਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਘੋਖਣ ਅਤੇ ਫ਼ਿਲਮ ‘ਤੇ ਰੋਕ ਦੇ ਕਾਰਨਾਂ ਨੂੰ ਜਾਨਣ ਉਪਰੰਤ ਹੀ ਕੋਈ ਟਿੱਪਣੀ ਕਰ ਸਕਣਗੇ ।

ਉਧਰ ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਉੱਘੇ ਗੀਤਕਾਰ ਤੇ ਅਦਾਕਾਰ ਰਾਜ ਕਾਕੜਾ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਿਲਮ ‘ਕੌਮ ਦੇ ਹੀਰੇ’ ਨੂੰ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ ਵਾਪਸ ਲੈ ਲਿਆ ਗਿਆ ਹੈ, ਪਰ ਹੁਣ ਉਹ ‘ਫ਼ਿਲਮ ਸਰਟੀਫਿਕੇਸ਼ਨ ਐਫੀਲੀਏਟ ਟਿ੍ਬਿਊਨਲ’ (ਐਫ. ਸੀ. ਏ. ਟੀ.) ਦਿੱਲੀ ਵਿਖੇ ਆਪਣਾ ਪੱਖ ਰੱਖਣਗੇ ।

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕਾਂ ਵੱਲੋਂ ਆਪਣੇ ਮਕਸਦ ਨਾਲ ਇਸ ਫ਼ਿਲਮ ‘ਤੇ ਰੋਕ ਲਗਵਾਉਣ ਲਈ ਜ਼ੋਰ ਦਿੱਤਾ ਜਾ ਰਿਹਾ ਸੀ ਙ ਰਾਜ ਕਾਕੜਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਉਹ ਆਪਣਾ ਪੱਖ (ਐਫ. ਸੀ. ਏ. ਟੀ.) ਦਿੱਲੀ ਵਿਖੇ ਪੂਰੀ ਦਿ੍ੜਤਾ ਨਾਲ ਰੱਖਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਫ਼ਿਲਮ ਨੂੰ ਦਰਸ਼ਕਾਂ ਦੀ ਕਚਹਿਰੀ ਵਿਚ ਜ਼ਰੂਰ ਪੇਸ਼ ਕੀਤਾ ਜਾਵੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: