Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਨਜ਼ਾਇਜ ਅਸਲਾ ਰੱਖਣ ਦੇ ਕੇਸ ਵਿੱਚ ਮਿਲੀ ਜ਼ਮਾਨਤ

ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਨਜ਼ਾਇਜ ਅਸਲਾ ਰੱਖਣ ਦੇ ਕੇਸ ਵਿੱਚ ਮਿਲੀ ਜ਼ਮਾਨਤ

babadaduwalਫ਼ਰੀਦਕੋਟ (11 ਸਤੰਬਰ 2014): ਨਜ਼ਾਇਜ ਅਸਲੇ ਦੇ ਕੇਸ ਵਿੱਚ ਗ੍ਰਿਫਤਾਰ ਬਾਬਾ ਦਾਦੂਵਾਲ ਨੂੰ ਅੱਜ ਸਥਾਨਕ ਵਧੀਕ ਸੈਸ਼ਨ ਜੱਜ ਕਰਨੈਲ ਸਿੰਘ ਦੀ ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਦੋ ਸਾਥੀਆਂ ਰਣਬੀਰ ਸਿੰਘ ਤੇ ਰਜਿੰਦਰ ਸਿੰਘ ਨੂੰ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ।

ਦੱਸਣਯੋਗ ਹੈ ਕਿ ਜੈਤੋ ਪੁਲੀਸ ਨੇ 21 ਅਗਸਤ ਨੂੰ ਬਾਬਾ ਦਾਦੂਵਾਲ ਅਤੇ ਉਸ ਦੇ ਦੋ ਸੇਵਾਦਾਰਾਂ ਨੂੰ ਪਿੰਡ ਸੇਵੇਵਾਲਾ ਕੋਲੋਂ ਇੱਕ ਨਾਕੇ ਦੌਰਾਨ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਹਥਿਆਰ ਬਰਾਮਦ ਕੀਤੇ ਸਨ।

ਅੱਜ ਜ਼ਮਾਨਤ ਦੀ ਅਰਜ਼ੀ ’ਤੇ ਹੋਈ ਬਹਿਸ ਦੌਰਾਨ ਬਾਬਾ ਦਾਦੂਵਾਲ ਦੇ ਵਕੀਲ ਕੁਲਇੰਦਰ ਸਿੰਘ ਸੇਖੋਂ ਨੇ ਅਦਾਲਤ ਸਾਹਮਣੇ ਅੱਠ ਹਥਿਆਰਾਂ ਦੇ ਲਾਇਸੈਂਸ ਪੇਸ਼ ਕੀਤੇ, ਜੋ ਡੀ.ਸੀ. (ਬਠਿੰਡਾ) ਵੱਲੋਂ ਬਾਬਾ ਦਾਦੂਵਾਲ, ਰਜਿੰਦਰ ਸਿੰਘ ਅਤੇ ਰਣਬੀਰ ਸਿੰਘ ਨੂੰ ਇਸੇ ਸਾਲ ਜਾਰੀ ਕੀਤੇ ਗਏ ਹਨ। ਸਰਕਾਰੀ ਵਕੀਲ ਅੰਮ੍ਰਿਤਪਾਲ ਸਿੰਘ ਬਰਾੜ ਨੇ ਅਦਾਲਤ ਨੂੰ ਦੱਸਿਆ ਕਿ ਬਾਬਾ ਦਾਦੂਵਾਲ ਕੋਲੋਂ ਦੋ ਬਿਨਾਂ ਲਾਇਸੈਂਸੀ ਹਥਿਆਰ ਵੀ ਬਰਾਮਦ ਹੋਏ ਹਨ। ਬਹਿਸ ਦੌਰਾਨ ਡੀ.ਐੱਸ.ਪੀ. ਸੁਖਦੇਵ ਸਿੰਘ, ਬਾਬਾ ਦਾਦੂਵਾਲ ਖ਼ਿਲਾਫ਼ ਕੋਈ ਵੱਡਾ ਦੋਸ਼ ਸਾਬਤ ਨਹੀਂ ਕਰ ਸਕੇ।

ਅਦਾਲਤ ਨੇ ਇਸ ਮਾਮਲੇ ਵਿੱਚ ਦੋਹਾਂ ਧਿਰਾਂ ਦੀ ਬਹਿਸ ਉਪਰੰਤ ਬਾਬਾ ਦਾਦੂਵਾਲ ਅਤੇ ਉਸ ਦੇ ਦੋਵੇਂ ਸੇਵਾਦਾਰਾਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਦੱਸਣਯੋਗ ਹੈ ਕਿ ਬਾਬਾ ਦਾਦੂਵਾਲ ਖ਼ਿਲਾਫ਼ ਫ਼ਰੀਦਕੋਟ ਅਤੇ ਮਾਨਸਾ ਵਿੱਚ ਨਾਜਾਇਜ਼ ਅਸਲਾ ਰੱਖਣ ਅਤੇ ਇਰਾਦਾ ਕਤਲ ਦੇ ਕੁੱਲ ਚਾਰ ਪਰਚੇ ਦਰਜ ਹਨ।

ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਸਬੰਧੀ ਦਰਜ ਕੇਸ ਵਿੱਚੋਂ ਜ਼ਮਾਨਤ ਮਿਲਣ ਦੇ ਬਾਵਜੂਦ ਬਾਬਾ ਦਾਦੂਵਾਲ ਜੇਲ੍ਹ ਵਿੱਚੋਂ ਰਿਹਾਅ ਨਹੀਂ ਹੋ ਸਕਣਗੇ ਕਿਉਂਕਿ ਉਨ੍ਹਾਂ ਖਿਲਾਫ਼ ਤਿੰਨ ਹੋਰ ਕੇਸ ਦਰਜ ਹਨ। ਵਕੀਲ ਕੁਲਇੰਦਰ ਸਿੰਘ ਸੇਖੋਂ ਨੇ ਕਿਹਾ ਕਿ ਬਾਕੀ ਕੇਸਾਂ ਵਿੱਚ ਜ਼ਮਾਨਤ ਲੈਣ ਲਈ ਉਹ ਕਾਨੂੰਨੀ ਚਾਰਾਜੋਈ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਬਦਲੇ ਦੀ ਭਾਵਨਾ ਨਾਲ ਝੂਠੇ ਪਰਚੇ ਦਰਜ ਕੀਤੇ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਬਾਬਾ ਦਾਦੂਵਾਲ ਨੂੰ ਜਲਦੀ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: